Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਰਸ ਮੇਲੇ ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕ ਕੀਲੇ

ਡਿੱਖ ਪਿੰਡ ਦੇ ਬਾਜ਼ੀਗਰਾਂ ਦੀ ਟੀਮ ਸਰਸ ਮੇਲੇ 'ਚ ਛਾਈ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 17 Feb 2025

Last updated on: Feb 17, 2025, 00:00 IST

ਵਿਰਾਸਤੀ ਸ਼ੀਸ਼ ਮਹਿਲ ਵਿਖੇ ਲੱਗੇ ਸਰਸ ਮੇਲੇ 'ਚ ਜਿਥੇ ਸਟੇਜ 'ਤੇ ਵੱਖ ਵੱਖ ਰਾਜਾਂ ਤੋਂ ਆਏ ਕਲਾਕਾਰਾਂ ਵੱਲੋਂ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਬਾਜ਼ੀਗਰਾਂ ਵੱਲੋਂ ਸ਼ੀਸ਼ ਮਹਿਲ ਦੇ ਵਿਹੜੇ 'ਚ ਬਾਜ਼ੀਆਂ ਪਾਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ।ਬਠਿੰਡਾ ਜ਼ਿਲ੍ਹੇ ਦੇ ਪਿੰਡ ਡਿੱਖ ਤੋਂ ਆਈ ਬਾਜ਼ੀਗਰਾਂ ਦੀ ਟੀਮ ਵੱਲੋਂ ਢੋਲ ਦੀ ਡੱਗੇ ਨਾਲ ਪੌੜੀ ਤੇ ਮੰਜੇ ਦੇ ਉੱਪਰੋਂ ਪੁੱਠੀ ਛਾਲ, ਬਾਂਸਾਂ ਵਿਚੋਂ ਲੰਘ ਕੇ, ਛੱਲੇ 'ਚੋ ਲੰਘ ਕੇ ਤੇ ਗਲੇ ਦੇ ਜ਼ੋਰ ਨਾਲ ਸਰੀਏ ਨੂੰ ਮੋੜਨ ਵਰਗੇ ਕਰਤੱਬ ਕਰਕੇ ਸਰਸ ਮੇਲੇ 'ਚ ਪੁੱਜੇ ਦਰਸ਼ਕ ਨੂੰ ਆਪਣੀ ਕਲਾਂ ਨਾਲ ਮੋਹਿਆ ਜਾ ਰਿਹਾ ਹੈ। 

ਉੱਤਰ ਖੇਤਰੀ ਸਭਿਆਚਾਰ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਸਰਸ ਮੇਲੇ 'ਚ ਆਪਣੀ ਪ੍ਰਤਿਭਾ ਦਿਖਾ ਰਹੀ ਬਾਜ਼ੀਗਰਾਂ ਦੀ ਟੀਮ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਪਿੰਡਾਂ ਦੀਆਂ ਖੇਡਾਂ ਨੂੰ ਲੁਪਤ ਹੋਣ ਤੋਂ ਬਚਾਉਣ ਲਈ ਕਾਰਗਰ ਸਾਬਤ ਹੋਣਗੇ। ਸਰਸ ਮੇਲੇ 'ਚ ਕਰਤੱਬ ਦੇਖ ਰਹੇ ਛੋਟੇ ਬੱਚੇ ਨੇ ਕਿਹਾ ਕਿ ਫ਼ਿਲਮਾਂ 'ਚ ਹੁੰਦੇ ਸਟੰਟ ਸਾਡੇ ਸਾਹਮਣੇ ਕੀਤੇ ਜਾ ਰਹੇ ਹਨ। 

ਇਸ ਮੌਕੇ ਬਾਜ਼ੀਗਰਾਂ ਦੀ ਟੀਮ ਦੇ ਇੰਚਾਰਜ ਵਕੀਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਰਤੱਬ ਸਾਲਾਂ ਦੀ ਸਖਤ ਮਿਹਨਤ ਅਤੇ ਸਰੀਰ ਨੂੰ ਇਸ ਕਲਾਂ ਨੂੰ ਕਰਨ ਦੇ ਯੋਗ ਬਣਾਉਣ ਲਈ ਰੋਜ਼ਾਨਾ ਦੀ ਪ੍ਰੈਕਟਿਸ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਟੀਮ ਦੇ ਮੈਂਬਰ ਛਿੰਦਾ ਸਿੰਘ, ਸਤਨਾਮ ਸਿੰਘ ਸਮੇਤ ਕੁਲ ਅੱਠ ਮੈਂਬਰ ਹਨ ਤੇ ਡੋਲ ਮਾਸਟਰ ਮਿੱਠੂ ਸਿੰਘ ਦੇ ਡੱਗੇ 'ਤੇ ਟੀਮ ਵੱਲੋਂ ਬਾਜ਼ੀਆਂ ਪਾਈਆਂ ਜਾਂਦੀਆਂ ਹਨ।

ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ 23 ਫਰਵਰੀ ਤੱਕ ਬਾਜ਼ੀਗਰਾਂ ਸਮੇਤ ਹੋਰਨਾਂ ਵੱਖ ਵੱਖ ਕਲਾਵਾਂ 'ਚ ਮੁਹਾਰਤ ਰੱਖਣ ਵਾਲੇ ਕਲਾਕਾਰਾਂ ਨੂੰ ਸਰਸ ਮੇਲੇ ਦੇ ਇਸ ਮੰਚ ਰਾਹੀਂ ਆਪਣੀ ਕਲਾਂ ਦਿਖਾਉਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਜ 'ਤੇ ਅਤੇ ਮੇਲੇ 'ਚ ਵੱਖ ਵੱਖ ਸਥਾਨਾਂ 'ਤੇ ਸਵੇਰ ਤੋਂ ਹੀ ਕਲਾਕਾਰਾਂ ਵੱਲੋਂ ਆਪਣੀਆਂ ਪੇਸ਼ਕਾਰੀ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। 

ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੇਲੇ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD