Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਆਈਪੀਐਸ ਅਧਿਕਾਰੀ ਜੀ. ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਚੀਫ ਡਾਇਰੈਕਟਰ ਨਿਯੁਕਤ ਕੀਤਾ

G. Nageswara Rao, IPS Officer, Indian Police Service, IPS, Vigilance Bureau, Additional Director General of Police, ADGP, Punjab Vigilance Bureau

Web Admin

Web Admin

5 Dariya News

ਚੰਡੀਗੜ੍ਹ , 17 Feb 2025

Last updated on: Feb 17, 2025, 00:00 IST

ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਰਾਓ 1993 ਬੈਚ ਦੇ ਆਈਪੀਐਸ ਅਧਿਕਾਰੀ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਵਰਿੰਦਰ ਕੁਮਾਰ ਤੋਂ ਅਹੁਦਾ ਸੰਭਾਲਣਗੇ। ਸ੍ਰੀ ਵਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਅਗਲੇਰੀ ਡਿਊਟੀ ਲਈ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ ਨੂੰ ਰਿਪੋਰਟ ਕਰਨਗੇ।

ਜ਼ਿਕਰਯੋਗ ਹੈ ਕਿ ਸ਼੍ਰੀ ਜੀ. ਨਾਗੇਸ਼ਵਰ ਰਾਓ ਨੇ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ ਜਿਸ ਵਿੱਚ ਵਿਸ਼ੇਸ਼ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ, ਡਾਈਰੈਕਟਰ, ਵਿਜੀਲੈਂਸ ਬਿਊਰੋ, ਪੰਜਾਬ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਵਿਸ਼ਾਖਾਪਟਨਮ, ਅਤੇ ਡੀ.ਆਈ.ਜੀ./ਐਚ.ਓ.ਬੀ, ਸੀ.ਬੀ.ਆਈ, ਏ.ਸੀ.ਬੀ, ਚੇਨਈ ਆਦਿ ਸ਼ਾਮਿਲ ਹਨ। 

ਸਿਵਲ ਇੰਜੀਨੀਅਰਿੰਗ ਗ੍ਰੈਜੂਏਟ ਸ੍ਰੀ ਰਾਓ ਕਈ ਸਨਮਾਨਾਂ ਨਾਲ ਸਨਮਾਨਿਤ ਕੀਤੇ ਗਏ ਹਨ। ਸਾਲ 2004 ਵਿੱਚ ਕੋਸੋਵੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਵਿੱਚ ਇੱਕ ਸਿਵਪੋਲ (ਸੀ.ਆਈ.ਵੀ.ਪੀ.ਓ.ਐਲ)ਅਧਿਕਾਰੀ ਵਜੋਂ  ਸੇਵਾ ਲਈ ਉਨ੍ਹਾਂ ਨੂੰ ਸੰਯੁਕਤ ਰਾਸ਼ਟਰ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। 

ਉਨ੍ਹਾਂ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਿੱਚ ਆਪਣੀ ਡੈਪੂਟੇਸ਼ਨ ਦੌਰਾਨ 2011 ਵਿੱਚ ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ ਵੀ ਪ੍ਰਾਪਤ ਹੋਇਆ, ਅਤੇ ਸਾਲ 2023 ਵਿੱਚ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ।

 

Tags: G. Nageswara Rao , IPS Officer , Indian Police Service , IPS , Vigilance Bureau , Additional Director General of Police , ADGP , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD