Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ : ਡਾ. ਬਲਜੀਤ ਕੌਰ

ਜਲਦ ਹੀ ਬੇਸਹਾਰਾ ਬੱਚਿਆਂ ਲਈ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ 2 ਨਵੇਂ ਹੋਮ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 17 Feb 2025

Last updated on: Feb 17, 2025, 00:00 IST

ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ  ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਹੈ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ  ਅਤੇ ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ। ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।

ਉਹਨਾ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਉਨ੍ਹਾਂ ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਵਿੱਚ 92000 ਰੁਪਏ ਤੱਕ ਹੈ ਅਤੇ ਪੇਂਡੂ ਖੇਤਰਾਂ ਦੇ ਪਰਿਵਾਰ ਦੀ ਸਲਾਨਾ ਆਮਦਨ 72000 ਰੁ ਤੱਕ ਹੈ। ਜੇਕਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵਿੱਚ ਬੱਚੇ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਲੈਣਾ ਹੈ ਤਾਂ ਉਸ ਸਕੀਮ ਸਬੰਧੀ, ਯੋਗਤਾਵਾਂ, ਆਦਿ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਤੋਂ ਪ੍ਰਾਪਤ ਕਰ ਕੇ, ਅਰਜ਼ੀ ਦੇ ਸਕਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭੀਖ ਮੰਗਣ ਦੇ ਸਮਾਜਿਕ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਿਰੰਤਰ ਯਤਨ ਰਾਹੀਂ,  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ  ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਹੀਨੇ ਦੇ ਹਰ ਦੂਜੇ ਹਫਤੇ ਇਹ ਮੁਹਿੰਮ ਚਲਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਗਏ ਹਨ। ਜਿਨ੍ਹਾਂ  ਵਿੱਚੋਂ 19 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ  ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 119 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਉਣ ਜਾ ਰਹੀ ਹੈ ਅਤੇ ਅਗਲੇ ਵਿੱਤੀ ਸਾਲ ਦੌਰਾਨ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਬੇਸਹਾਰਾ ਬੱਚਿਆਂ ਨੂੰ ਘਰ ਦਾ ਮਾਹੋਲ ਦੇਣ ਲਈ ਸਰਕਾਰ ਵੱਲੋ 16 ਅਡਾਪਸ਼ਨ ਏਜੰਸੀਆਂ ਸਥਾਪਿਤ ਕੀਤੀਆਂ ਗਈਆਂ ਹਨ।

 ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ  ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਕਾਰਣ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ—ਬਾਪ  ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਹਨਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।

ਇਸ ਮੌਕੇ ਤੇ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ  ਬੱਚਿਆਂ ਨੂੰ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜਿ਼ਲ੍ਹੇ ਦੇ 689  ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ। ਉਹਨਾਂ ਸਮਾਜ ਸੇਵੀ ਸੰਸਥਾਵਾਂ,ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਲੋੜਵੰਦ ਬੱਚੇ ਆਉਣ ਤਾਂ ਉਹਨਾਂ ਦੀ ਜਰੂਰ ਮੱਦਦ ਕੀਤੀ ਜਾਵੇ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਹਨਾਂ ਨੂੰ ਸਕੂਲ ਵਿੱਚ ਜਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ ਤੇ ਖੜ੍ਹੇ ਹੋ ਸਕਣ।    

 ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ.ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸੀਪਲ ਜਸਕਰਨ ਸਿੰਘ ਭੁੱਲਰ, ਸ੍ਰੀਮਤੀ ਰਤਨਦੀਪ ਕੌਰ ਜਿ਼ਲ੍ਹਾ ਪ੍ਰੋਜੈਕਟ ਅਫਸਰ, ਡਾ. ਸਿ਼ਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ,ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD