Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ

Sandeep Saini,  Aam Aadmi Party, Aam Aadmi Party Punjab, AAP Punjab, Punjab Backward Classes Land Development and Finance Corporation, BACKFINCO

Web Admin

Web Admin

5 Dariya News

ਚੰਡੀਗੜ੍ਹ , 17 Feb 2025

Last updated on: Feb 17, 2025, 00:00 IST

ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੋਜਵਾਨਾਂ ਨੂੰ ਹੱਥਕੜੀਆ ਲਗਾ ਕੇ ਵਾਪਿਸ ਭੇਜਣ ਅਤੇ ਜਹਾਜ਼ ਨੂੰ ਪੰਜਾਬ ਵਿੱਚ ਉਤਾਰਣ ਦੀ ਵੀ ਨਿਖੇਧੀ ਕੀਤੀ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੀ ਸੰਦੀਪ ਸੈਣੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੌਰ ਵਰਗ, ਅਤੇ ਘੱਟ ਗਿਣਤੀ ਵਰਗ (ਸਿੱਖ, ਮੁਸਲਮਾਨ, ਬੋਧੀ, ਜੈਣੀ ਆਦਿ) ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੌਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਇਆ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਨੂੰ ਤਰਜੀਹ ਦੇਣ ਦੀ ਜਗ੍ਹਾਂ ਨੌਜਵਾਨ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਬੈਕਫਿੰਕੋ ਦੇ ਸਮੂਹ ਜਿਲ੍ਹਿਆਂ ਵਿੱਚ ਸਥਿਤ ਫੀਲਡ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ, ਸ਼੍ਰੀ ਸੰਦੀਪ ਸੈਣੀ ਨੇ ਕਿਹਾ ਕਿ ਬੀਤੇ 3 ਸਾਲਾਂ ਦੌਰਾਨ ਨੌਜਵਾਨਾਂ ਨੂੰ 50 ਹਜਾਰ ਤੋਂ ਵਧੇਰੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਜਾਰਾਂ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਕੇਂਦਰ ਸਰਕਾਰ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ, ਜਿੰਨ੍ਹਾਂ ਵਿੱਚ ਦੂਸਰੇ ਰਾਜਾਂ ਗੁਜਰਾਤ, ਹਰਿਆਣਾ ਆਦਿ ਦੇ ਵੀ ਨੋਜਵਾਨ ਹਨ, ਨੂੰ ਪੰਜਾਬ ਵਿੱਚ ਉਤਾਰ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 

Tags: Sandeep Saini , Aam Aadmi Party , Aam Aadmi Party Punjab , AAP Punjab , Punjab Backward Classes Land Development and Finance Corporation , BACKFINCO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD