Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਜੇ ਕੁਮਾਰ ਜੰਜੂਆ ਵੱਲੋਂ ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਸਮੇਂ-ਸਿਰ ਸੇਵਾਵਾਂ ਪ੍ਰਦਾਨ ਕਰਨ ’ਤੇ ਦਿੱਤਾ ਜ਼ੋਰ, ਦੇਰੀ ਹੋਣ ’ਤੇ ਜੁਰਮਾਨੇ ਦੀ ਚਿਤਾਵਨੀ

Vijay Kumar Janjua, Chief Commissioner Punjab State Transparency & Accountability Commission,Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 17 Feb 2025

Last updated on: Feb 17, 2025, 00:00 IST

ਪੰਜਾਬ ਰਾਜ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 'ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018' ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਜੰਜੂਆ ਨੇ ਕਿਹਾ ਕਿ ਇਹ ਐਕਟ ਸਰਕਾਰੀ ਸੇਵਾਵਾਂ ਸਮੇਂ-ਸਿਰ ਅਤੇ ਨਿਰਵਿਘਨ ਢੰਗ ਨਾਲ ਪ੍ਰਦਾਨ ਕਰਨ ਦੀ ਗਾਰੰਟੀ ਦੇਣ ਲਈ ਬਣਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਵੱਧ ਕਿਸੇ ਵੀ ਦੇਰੀ ਲਈ ਪ੍ਰਤੀ ਮਾਮਲੇ ਵਿੱਚ 10 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾਵੇਗਾ। ਐਕਟ ਵਿੱਚ ਵੱਖ-ਵੱਖ ਸੇਵਾਵਾਂ ਲਈ ਸਪਸ਼ਟ ਸਮਾਂ ਸੀਮਾ ਦਰਸਾਈ ਗਈ ਹੈ, ਜਿਸ ਸਦਕਾ ਨਾਗਰਿਕ ਬੇਲੋੜੀ ਦੇਰੀ ਦੇ ਮਾਮਲੇ ਵਿੱਚ ਅਪੀਲ ਕਰ ਸਕਦੇ ਹਨ। ਉਨ੍ਹਾਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਵਿੱਚ ਕਮਿਸ਼ਨ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕ ਸੇਵਾਵਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਉਦੇਸ਼ ਰਾਜ ਭਰ ਵਿੱਚ ਪ੍ਰਸ਼ਾਸਨ ਦੀ ਕੁਸ਼ਲਤਾ ਨੂੰ ਵਧਾਉਣਾ ਅਤੇ ਸਰਕਾਰੀ ਸੇਵਾਵਾਂ ਵਿੱਚ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ। 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਕਮਿਸ਼ਨਰ ਨੂੰ ਜਲੰਧਰ ਪ੍ਰਸ਼ਾਸਨ ਵੱਲੋਂ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਕਟ ਦੀ ਪਾਲਣਾ ਲਈ ਵਚਨਬੱਧ ਹੈ। ਡਾ. ਅਗਰਵਾਲ ਨੇ ਇਹ ਵੀ ਦੱਸਿਆ ਕਿ ਜਲੰਧਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੰਜਾਬ ਵਿੱਚ ਸਭ ਤੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ (ਯੂ.ਟੀ.) ਸੁਨੀਲ ਫੋਗਟ, ਆਰ.ਟੀ.ਏ. ਬਲਬੀਰ ਰਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਡਾ. ਮਨਦੀਪ ਕੌਰ, ਫੀਲਡ ਅਫ਼ਸਰ ਇੰਦਰਪਾਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।

 

Tags: Vijay Kumar Janjua , Chief Commissioner Punjab State Transparency & Accountability Commission , Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD