Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਫ਼ਰੀਦਕੋਟ ਕੋਟਕਪੂਰਾ ਰੋਡ ਤੇ ਬੱਸ ਟਰੱਕ ਟੱਕਰ 5 ਮੌਤਾਂ 30 ਜ਼ਖਮੀ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 18 Feb 2025

Last updated on: Feb 18, 2025, 00:00 IST

ਅੱਜ ਸਵੇਰੇ ਫ਼ਰੀਦਕੋਟ-ਕੋਟਕਪੂਰਾ ਰੋਡ ਤੇ ਬੱਸ ਤੇ ਟਰੱਕ ਦੀ ਟੱਕਰ ਉਪਰੰਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ ਉਹ ਟਰੱਕ ਨਾਲ ਟਕਰਾਉਣ ਉਪਰੰਤ ਡਰੇਨ ਵਿੱਚ ਜਾ ਡਿੱਗੀ । ਜਿਸ ਕਾਰਨ 5 ਦੇ ਕਰੀਬ ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।

ਇਸ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹੀ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਮੌਕੇ ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁੱਟ ਗਏ ਅਤੇ ਰਾਹਤ ਟੀਮਾਂ ਦੀ ਨਿਗਰਾਨੀ ਕੀਤੀ। ਮ੍ਰਿਤਕਾਂ ਤੇ ਜਖਮੀਆਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿਥੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਵੀ ਪਤਾ ਲੱਗਿਆ ਕਿ ਹੁਣ ਤੱਕ 5 ਸਵਾਰੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਔਰਤ ਸਿਮਰਨ ਅਧਿਆਪਕ ਕੇਂਦਰੀ ਵਿਦਿਆਲਿਆਂ  ਅਤੇ 4 ਪੁਰਸ਼ ਦੱਸੇ ਜਾ ਰਹੇ ਹਨ। ਮ੍ਰਿਤਕਾ ਵਿੱਚ ਬੱਸ ਦਾ ਚੈਕਰ ਆਤਮ ਸਿੰਘ ਵੀ ਸ਼ਾਮਲ ਹੈ ਜਦਕਿ ਤਿੰਨ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ। ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਜੋ ਘਟਨਾ ਵਾਪਰੀ ਹੈ ਜੋ ਕਿ ਬਹੁਤ ਮੰਦਭਾਗੀ ਹੈ। 

ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਇਹ ਹੀ ਹੈ ਕਿ ਜੋ ਵੀ ਲੋਕ ਫੱਟੜ ਹੋਏ ਹਨ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਤੇ ਡਾਕਟਰੀ ਅਮਲਾ ਜ਼ਖਮੀਆਂ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਦਵਾਈਆਂ ਜੋ ਵੀ ਲੋੜੀਂਦੀ ਹੈ ਉਹ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ 2 ਜਖਮੀਆਂ ਨੂੰ ਅਮ੍ਰਿੰਤਸਰ ਰੈਫਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98723-00138 (ਸ੍ਰੀ ਜਸਬੀਰ ਜੱਸੀ) ਅਤੇ 78886-15121 (ਸ੍ਰੀ ਪ੍ਰਦੀਪ ਦਿਉੜਾ) ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਘਟਨਾ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਜ਼ਖਮੀਆਂ ਨੂੰ ਬਚਾਉਣ ਲਈ ਰਾਹਤ ਕਾਰਜ ਵਿੱਚ ਜੁੱਟ ਗਿਆ। 

ਉਨ੍ਹਾਂ ਦੱਸਿਆ ਕਿ ਪੁੱਲ ਤੇ ਓਵਰ ਟੇਕ ਕਰਦਿਆਂ ਇਹ ਹਾਦਸਾ ਵਾਪਰਿਆ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰਾ ਕੇਸ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਜੀ ਨੂੰ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਜਗ੍ਹਾਂ ਤੇ ਬੈਰੀਗੇਟ ਲਗਾਏ ਜਾਣਗੇ ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਓਵਰ ਸਪੀਡ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਲੋਕਾਂ ਦੀ ਮੱਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰ ਤਨਦੇਹੀ ਨਾਲ ਆਪਣਾ ਕੰਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪੁਲਿਸ ਦੀ ਇੱਕ ਟੀਮ ਮੌਕੇ ਤੇ ਕਾਰਨਾਂ ਦੀ ਪੜਤਾਲ ਕਰ ਰਹੀ ਹੈ । ਇਸ ਸਬੰਧੀ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ,ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਹਸਪਤਾਲ ਦੇ ਐਨ ਐਸ ਦਾ. ਨੀਤੂ ਕੱਕੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD