Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਸ ਮੇਲੇ ਚ ਨਸ਼ਿਆਂ ਵਿਰੁੱਧ ਚਲਾਈ ਜਾਗਰੂਕਤਾ ਮੁਹਿੰਮ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025, Anti Drug Mision

Web Admin

Web Admin

5 Dariya News

ਪਟਿਆਲਾ , 18 Feb 2025

Last updated on: Feb 18, 2025, 00:00 IST

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਕਰਵਾਏ ਜਾ ਰਹੇ ਸਰਸ ਮੇਲੇ ’ਚ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੋਗਰਾਮ ਕੀਤਾ ਗਿਆ।

ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਜਤਵਿੰਦਰ ਗਰੇਵਾਲ, ਜਗਦੀਪ ਸਿੰਘ ਜੋਸ਼ੀ ਦੀ ਅਗਵਾਈ ਹੇਠ ਕੀਤਾ ਗਏ ਗਏ ਜਾਗਰੂਕਤਾ ਪ੍ਰੋਗਰਾਮ ’ਚ ਵਿਸ਼ੇਸ਼ ਤੌਰ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਅਨੁਪ੍ਰਿਤਾ ਜੌਹਲ  ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਰੰਗਲਾ ਪੰਜਾਬ ਨਸ਼ਾ ਮੁਕਤ ਪੰਜਾਬ ਤਹਿਤ ਸਰਸ ਮੇਲੇ ਦੌਰਾਨ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ।

ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਨੂੰ ਘੁਣ ਵਾਂਗ ਖੋਖਲਾ ਕਰਦੇ ਜਾ ਰਹੇ ਹਨ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਨੂੰ ਪੰਜਾਬ ਵਿਚੋਂ ਜੜ੍ਹੋਂ ਖ਼ਤਮ ਕਰਨ ਲਈ ਇੱਕਜੁੱਟ ਹੋਣ ਲਈ ਅੱਗੇ ਆਉਣਾ ਪਵੇਗਾ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਨੂੰ ਛੱਡ ਸਮਾਜ ਸੇਵੀ ਕਾਰਜਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਇੰਡੀਅਨ ਰੈੱਡ ਕਰਾਸ ਸੁਸਾਇਟੀ ਸਟੇਟ ਬ੍ਰਾਂਚ ਪੰਜਾਬ ਅਤੇ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ, ਗੁਰਪ੍ਰਤਾਪ ਸ਼ਾਹੀ, ਪਰਵਿੰਦਰ ਸਿੰਘ ਸਨੌਰ, ਵੀ ਹਾਜ਼ਰ ਸਨ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025 , Anti Drug Mision

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD