Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਸ ਮੇਲੇ ਚ ਸੈਰ ਸਪਾਟਾ ਵਿਭਾਗ ਦੀ ਬੱਸ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਪ੍ਰਦਰਸ਼ਨੀ ਬੱਸ ਰਾਹੀਂ ਸੂਬੇ ਦੀਆਂ ਦੇਖਣ ਵਾਲੀਆਂ ਥਾਵਾਂ ਦੀ ਦਿੱਤੀ ਜਾ ਰਹੀ ਹੈ ਜਾਣਕਾਰੀ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 18 Feb 2025

Last updated on: Feb 18, 2025, 00:00 IST

ਸ਼ੀਸ਼ ਮਹਿਲ ਦੇ ਵਿਹੜੇ 'ਚ ਸਜੇ ਸਰਸ ਮੇਲੇ 'ਚ ਸੈਰ ਸਪਾਟਾ ਵਿਭਾਗ ਪੰਜਾਬ ਵੱਲੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਦਰਸ਼ਕਾਂ ਨੂੰ ਸੂਬੇ ਦੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਤੇ ਪੰਜਾਬ 'ਚ ਦੇਖਣ ਵਾਲੇ ਸਥਾਨਾਂ ਦੀ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਬੱਸ ਲਗਾਈ ਗਈ ਹੈ, ਜਿਸ ਨੂੰ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਮੇਲੀ ਦੇਖ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਸ ਮੇਲੇ ਦਾ ਮੁੱਖ ਮਕਸਦ ਦੇਸ਼ ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ ਅਤੇ ਇਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਕ ਪਹੁੰਚ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸਰਸ ਮੇਲੇ 'ਚ ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਗਾਈ ਪ੍ਰਦਰਸ਼ਨੀ ਬੱਸ ਦੇਸ਼-ਵਿਦੇਸ਼ ਤੋਂ ਆਏ ਲੋਕਾਂ ਸਮੇਤ ਪਟਿਆਲਵੀਆਂ ਲਈ ਵੀ ਖਿੱਚ ਦੇ ਕੇਂਦਰ ਹੈ, ਕਿਉਂਕਿ ਇਸ ਰਾਹੀਂ ਸੂਬੇ ਦੇ ਸਾਰੇ ਦੇਖਣ ਯੋਗ ਸਥਾਨਾਂ ਸਬੰਧੀ ਜਾਣਕਾਰੀ ਇਕੋ ਸਥਾਨ ਤੋਂ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਸ ਮੇਲੇ ਵਿੱਚ ਜਿੱਥੇ ਪਹੁੰਚ ਰਹੇ ਹਨ ਉੱਥੇ ਉਹ ਇਸ ਪ੍ਰਦਰਸ਼ਨੀ ਬੱਸ ਨੂੰ ਵੀ ਜ਼ਰੂਰ ਦੇਖਣ।

ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸ਼ੀਸ਼ ਮਹਿਲ ਦੇ ਅੰਦਰ ਵੜਦਿਆਂ ਹੀ ਕੁਝ ਦੂਰੀ 'ਤੇ ਸੰਜੇ ਪਾਸੇ ਲੱਗੀ ਇਹ ਪ੍ਰਦਰਸ਼ਨੀ ਬੱਸ ਮੇਲੇ 'ਚ ਆਉਣ ਵਾਲੇ ਹਰੇਕ ਦਰਸ਼ਕ ਨੂੰ ਆਕਰਸ਼ਿਤ ਕਰਦੀ ਹੈ ਤੇ ਇਸ ਵਿੱਚ ਮੌਜੂਦ ਜਾਣਕਾਰੀ ਪੂਰੇ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਲਈ ਅਨੇਕਾਂ ਥਾਵਾਂ ਹਨ ਪਰ ਇਹਨਾਂ ਸਬੰਧੀ ਕਈ ਵਾਰ ਸਾਨੂੰ ਜਾਣਕਾਰੀ ਨਹੀਂ ਹੁੰਦੀ। 

ਇਹਨਾਂ ਸਾਰੀਆਂ ਥਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਅਤੇ ਇਹਨਾਂ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਦੇਣ ਲਈ ਟੂਰਿਜ਼ਮ ਵਿਭਾਗ ਨੇ ਇਹ ਬੱਸ ਸਰਸ ਮੇਲੇ ਵਿਖੇ ਭੇਜੀ ਹੈ। ਇਹ ਪ੍ਰਦਰਸ਼ਨੀ ਬੱਸ 23 ਫਰਵਰੀ ਤੱਕ ਮੇਲੇ 'ਚ ਰਹੇਗੀ। ਸੈਰ ਸਪਾਟਾ ਵਿਭਾਗ ਦੇ ਟੂਰਿਸਟ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਯੋਗ ਅਗਵਾਈ ਹੇਠ ਇਹ ਪ੍ਰਦਰਸ਼ਨੀ ਬੱਸ ਪੂਰੇ ਪੰਜਾਬ 'ਚ ਚਲਾਈ ਜਾਂਦੀ ਹੈ। 

ਇਸ ਬੱਸ ਦੇ ਅੰਦਰ ਅਤੇ ਬਾਹਰ ਜਿੱਥੇ ਐਲ.ਈ.ਡੀ. ਰਾਹੀਂ ਆਡੀਓ ਵਿਜ਼ੁਅਲ ਤਰੀਕੇ ਨਾਲ ਪੰਜਾਬ ਦੀਆਂ ਵੇਖਣ ਯੋਗ ਥਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉੱਥੇ ਹੀ ਇਸ ਦੇ ਅੰਦਰ ਲਿਟਰੇਚਰ ਅਤੇ ਤਸਵੀਰਾਂ ਰਾਹੀਂ ਵੀ ਪੰਜਾਬ ਦੀਆਂ ਦੇਖਣ ਯੋਗ ਥਾਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।

ਸਰਸ ਮੇਲੇ 'ਚ ਪੁੱਜੇ ਸਕੂਲੀ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਬੱਸ ਦੇਖਣ ਉਪਰੰਤ ਉਤਸ਼ਾਹਤ ਹੁੰਦਿਆਂ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਸਾਨੂੰ ਆਪਣੀ ਸਟੇਟ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਹੋਈ ਹੈ ਤੇ ਸਾਡੇ ਗਿਆਨ 'ਚ ਵਾਧਾ ਹੋਇਆ ਹੈ, ਜੋ ਸਾਨੂੰ ਪੜਾਈ 'ਚ ਸਹਾਈ ਹੋਵੇਗਾ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD