Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀਸੀ ਜਤਿੰਦਰ ਜੋਰਵਾਲ ਨੇ ਸਥਾਨਕ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਐਮਐਸਐਮਈ ਅਤੇ ਐਸਐਚਜੀ ਕਿਓਸਕ ਦੀ ਸ਼ੁਰੂਆਤ ਕੀਤੀ

Jitendra Jorwal, DC Ludhiana, Ludhiana, Deputy Commissioner Ludhiana

5 Dariya News

5 Dariya News

5 Dariya News

ਲੁਧਿਆਣਾ , 18 Feb 2025

Last updated on: Feb 18, 2025, 00:00 IST

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਅਤੇ ਸੈਲਫ ਹੈਲਪ ਗਰੁੱਪਾਂ (ਐਸ.ਐਚ.ਜੀ.) ਦੇ ਉਤਪਾਦਾਂ ਦੇ ਪ੍ਰਚਾਰ, ਪ੍ਰਦਰਸ਼ਨ ਅਤੇ ਵਿਕਰੀ ਦੇ ਨਾਲ-ਨਾਲ ਇੱਕ ਜ਼ਿਲ੍ਹਾ, ਇੱਕ ਉਤਪਾਦ ਪਹਿਲਕਦਮੀ ਲਈ ਸਮਰਪਿਤ ਇੱਕ ਕਿਓਸਕ ਸਥਾਪਤ ਕਰਨ ਲਈ ਇੱਕ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਅਤੇ ਮੁੱਖ ਮੰਤਰੀ ਦੇ ਫੀਲਡ ਅਫਸਰ ਕ੍ਰਿਤਿਕਾ ਗੋਇਲ ਦੇ ਨਾਲ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਿਓਸਕ ਰਾਈਜ਼ਿੰਗ ਐਂਡ ਐਕਸੀਲੇਰੇਟਿੰਗ ਐਮ.ਐਸ.ਐਮ.ਈ. ਪ੍ਰਦਰਸ਼ਨ ਪ੍ਰੋਗਰਾਮ ਦੇ ਤਹਿਤ ਸਥਾਪਤ ਕੀਤਾ ਜਾਵੇਗਾ। 

ਇਸ ਪ੍ਰੋਜੈਕਟ ਦਾ ਉਦੇਸ਼ ਨਵੀਨਤਾ, ਵਿਚਾਰਾਂ ਨੂੰ ਉਤਸ਼ਾਹਿਤ ਕਰਕੇ, ਅਭਿਆਸਾਂ ਅਤੇ ਪ੍ਰਕਿਰਿਆਵਾਂ ਨੂੰ ਬਿਹਤਰ ਬਣਾ ਕੇ, ਮਾਰਕੀਟ ਪਹੁੰਚ ਨੂੰ ਵਧਾ ਕੇ, ਗਰੀਨ ਪਹਿਲਕਦਮੀਆਂ ਦਾ ਸਮਰਥਨ ਕਰਕੇ ਅਤੇ ਔਰਤਾਂ ਦੀ ਮਲਕੀਅਤ ਵਾਲੇ ਸ{ਖਮ ਅਤੇ ਛੋਟੇ ਉੱਦਮਾਂ ਲਈ ਗਰੰਟੀਆਂ ਵਧਾ ਕੇ ਐਮ.ਐਸ.ਐਮ.ਈ. ਦੀ ਲਾਗੂਕਰਨ ਸਮਰੱਥਾ ਅਤੇ ਪਹੁੰਚ ਨੂੰ ਵਧਾਉਣਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਕਾਰੀਗਰਾਂ ਦੁਆਰਾ ਬਣਾਏ ਗਏ ਉਤਪਾਦਾਂ ਨੂੰ ਕਿਓਸਕ ਦੀਆ ਪੇਸ਼ਕਸ਼ਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਕਿਓਸਕ ਸਥਾਪਤ ਕਰਨ ਲਈ 15 ਲੱਖ ਰੁਪਏ ਦੇ ਫੰਡ ਅਲਾਟ ਕੀਤੇ ਜਾਣਗੇ, ਜਿਸ ਨੂੰ ਬਾਅਦ ਵਿੱਚ ਇੱਕ ਪ੍ਰਾਈਵੇਟ ਆਪਰੇਟਰ ਨੂੰ ਲੀਜ਼ 'ਤੇ ਦਿੱਤਾ ਜਾਵੇਗਾ। 

ਉਨ੍ਹਾਂ ਉਦਯੋਗ ਅਤੇ ਵਣਜ (ਆਈ. ਐਂਡ ਸੀ.) ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਐਮ.ਐਸ.ਐਮ.ਈ. ਅਤੇ ਸੈਲਫ ਹੈਲਪ ਗਰੁੱਪਾਂ (ਐਸ.ਐਚ.ਜੀ.) ਦੁਆਰਾ ਪੇਸ਼ ਕੀਤੇ ਜਾਣ ਵਾਲੇ ਉਤਪਾਦਾਂ ਦੀ ਇੱਕ ਡਾਇਰੈਕਟਰੀ ਵੀ ਤਿਆਰ ਕਰਨ ਅਤੇ ਕਿਓਸਕ ਦੀ ਸ਼ੁਰੂਆਤ ਸਬੰਧੀ ਇਨ੍ਹਾਂ ਸਮੂਹਾਂ ਨਾਲ ਮੀਟਿੰਗਾਂ ਕਰਨ, ਇਹ ਯਕੀਨੀ ਬਣਾਉਣ ਲਈ ਕਿ ਉਹ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਸ ਪਲੇਟਫਾਰਮ ਦੀ ਵਰਤੋਂ ਕਰ ਸਕਣ। ਡਿਪਟੀ ਕਮਿਸ਼ਨਰ ਵੱਲੋਂ ਸਾਰੇ ਜ਼ਰੂਰੀ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਬਿਨਾਂ ਕਿਸੇ ਦੇਰੀ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤਾ ਜਾ ਸਕੇ।

 

Tags: Jitendra Jorwal , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD