Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸਰਸ ਮੇਲੇ ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ

19 ਫਰਵਰੀ ਨੂੰ ਮੁਹੰਮਦ ਇਰਸ਼ਾਦ ਤੇ 21 ਫਰਵਰੀ ਨੂੰ ਰਣਜੀਤ ਬਾਵਾ ਦੀ ਹੋਵੇਗੀ ਪੇਸ਼ਕਾਰੀ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 18 Feb 2025

Last updated on: Feb 18, 2025, 00:00 IST

14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਸ਼ੁਰੂ ਹੋਏ ਸਰਸ ਮੇਲੇ 'ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਵੱਲੋਂ ਮੇਲਾ ਦੇਖਣ ਆਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਾਮ ਸਮੇਂ ਪੰਜਾਬ ਦੇ ਲੋਕ ਗਾਇਕਾਂ ਵੱਲੋਂ ਆਪਣੀਆਂ ਪੇਸ਼ਕਾਰੀ ਕਰਕੇ ਹੋਰਨਾਂ ਸੂਬਿਆਂ ਤੋਂ ਆਏ ਕਲਾਕਾਰਾਂ ਤੇ ਹਜ਼ਾਰਾਂ ਮੇਲੀਆਂ ਨੂੰ ਆਪਣੀ ਗਾਇਕੀ ਨਾਲ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ।

ਮੇਲੇ ਦੇ ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਰਸ ਮੇਲੇ 'ਚ ਹੁਣ ਤੱਕ ਸਤਵਿੰਦਰ ਬੁੱਗਾ, ਗਲੋਰੀ ਬਾਵਾ, ਗੁਰਜੀਤ ਜੀਤੀ ਦੀਆਂ ਸਭਿਆਚਾਰਕ ਲੋਕ ਗੀਤ ਪੇਸ਼ਕਾਰੀਆਂ ਹੋ ਚੁੱਕੀਆਂ ਹਨ ਤੇ ਅੱਜ ਸਰਦਾਰ ਅਲੀ ਵੱਲੋਂ ਪੇਸ਼ਕਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਲੋਕ ਗਾਇਕ ਮੁਹੰਮਦ ਇਰਸ਼ਾਦ ਅਤੇ 21 ਫਰਵਰੀ ਨੂੰ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਹੋਵੇਗੀ। 

ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ (ਐਨ.ਜੈਡ.ਸੀ.ਸੀ) ਦੇ ਸਹਿਯੋਗ ਨਾਲ ਵੱਖ ਵੱਖ ਰਾਜਾਂ ਦੇ ਕਰਵਾਏ ਜਾ ਰਹੇ ਲੋਕ ਨਾਚਾਂ ਤੇ ਲੋਕ ਕਲਾਵਾਂ ਤੋਂ ਇਲਾਵਾ ਮੇਲੇ 'ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰੰਗੋਲੀ, ਭੰਗੜਾ, ਗਿੱਧਾ, ਗਾਇਕੀ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। 

ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ 'ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ 'ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD