Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਹਰਪਾਲ ਸਿੰਘ ਚੀਮਾ ਨੇ ਵਿੱਤੀ ਪਾਰਦਰਸ਼ਤਾ ਅਤੇ ਪੈਨਸ਼ਨਰ ਭਲਾਈ ਲਈ ਮੁੱਖ ਆਈਟੀ ਮਾਡਿਊਲਾਂ ਦਾ ਉਦਘਾਟਨ ਕੀਤਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pensioner Sewa Portal, PSP

Web Admin

Web Admin

5 Dariya News

ਚੰਡੀਗੜ੍ਹ , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਨੇ ਪੰਜਾਬ ਸਰਕਾਰ ਦੀ ਆਪਣੇ ਪੈਨਸ਼ਨਰਾਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਜਾਹਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਪਲੇਟਫਾਰਮ ਪੈਨਸ਼ਨ ਨਾਲ ਸਬੰਧਤ ਸੇਵਾਵਾਂ ਲਈ ਤਿਆਰ ਕੀਤਾ ਗਿਆ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੋਰਟਲ ਖ਼ਜ਼ਾਨੇ ਤੋਂ ਬੈਂਕਾਂ ਤੱਕ ਪੈਨਸ਼ਨ ਅਦਾਇਗੀ ਦੇ ਕੇਸਾਂ ਦੀ ਨਿਰਵਿਘਨ ਪ੍ਰਕਿਰਿਆ ਦੀ ਸਹੂਲਤ ਦੇਵੇਗਾ, ਪੈਨਸ਼ਨ ਅਦਾਇਗੀਆਂ ਵਿੱਚ ਦੇਰੀ ਨੂੰ ਘਟਾਏਗਾ, ਰੀਅਲ-ਟਾਈਮ ਕੇਸ ਟ੍ਰੈਕਿੰਗ ਅਤੇ ਸ਼ਿਕਾਇਤਾਂ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਏਗਾ।

ਵਿੱਤ ਮੰਤਰੀ ਚੀਮਾ ਨੇ ਗੈਰ-ਖਜ਼ਾਨਾ ਏਕੀਕ੍ਰਿਤ ਵਿੱਤੀ ਪ੍ਰਬੰਧਨ ਸਿਸਟਮ (ਐਨ.ਟੀ.-ਆਈ.ਐਫ.ਐਮ.ਐਸ) ਦਾ ਵੀ ਉਦਘਾਟਨ ਕੀਤਾ, ਜੋ ਕਿ ਜੰਗਲਾਤ ਅਤੇ ਵਰਕਸ ਵਿਭਾਗਾਂ ਦੁਆਰਾ ਪ੍ਰਬੰਧਿਤ ਜਮ੍ਹਾ ਕੰਮਾਂ ਦੀ ਲੇਖਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਮੋਹਰੀ ਗੈਰ-ਖਜ਼ਾਨਾ ਲੇਖਾ ਪ੍ਰਣਾਲੀ ਹੈ। 

ਉਨ੍ਹਾਂ ਐਨ.ਟੀ.-ਆਈ.ਐਫ.ਐਮ.ਐਸ ਦੇ ਫਾਇਦਿਆਂ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਇਹ ਮਾਡਿਊਲ ਨੂੰ ਖਜ਼ਾਨੇ ਰਾਹੀਂ ਨਾ ਹੋਣ ਵਾਲੇ ਖਰਚਿਆਂ ਅਤੇ ਪ੍ਰਾਪਤੀਆਂ ਲਈ ਤਿਆਰ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਹ ਮੋਡੀਊਲ ਪਾਰਦਰਸ਼ਤਾ, ਮਹੀਨਾਵਾਰ ਖਾਤਿਆਂ ਨੂੰ ਏਜੀ ਦਫ਼ਤਰ ਵਿਖੇ ਪੇਸ਼ ਕਰਨ ਅਤੇ ਕੰਪਾਈਲੇਸ਼ਨ ਨੂੰ ਯਕੀਨੀ ਬਨਾਉਂਦੇ ਹੋਏ ਸਬ-ਮੌਡਿਊਲਾਂ ਜਿਵੇਂ ਕਿ ਐਨ.ਟੀ.-ਐਮ.ਆਈ.ਐਸ, ਐਨ.ਟੀ.-ਅਕਾਊਂਟਿੰਗ, ਐਨ.ਟੀ-ਬਿਲਿੰਗ, ਅਤੇ ਐਨ.ਟੀ-ਰਸੀਦ ਦੁਆਰਾ ਸਹੀ ਰਿਪੋਰਟਿੰਗ ਨਾਲ ਬਿਹਤਰ ਫੈਸਲੇ ਲੈਣ ਵਿੱਚ ਸੁਧਾਰ ਕਰੇਗਾ।

ਐਸ.ਐਨ.ਏ- ਸਪਰਸ਼, ਕੇਂਦਰੀ ਸਪਾਂਸਰਡ ਸਕੀਮਾਂ ਲਈ ਇੱਕ ਨਵੀਂ ਫੰਡ ਪ੍ਰਵਾਹ ਵਿਧੀ ਦਾ ਉਦਘਾਟਨ ਕਰਦੇ ਹੋਏ, ਜਿਸ ਵਿੱਚ ਐਫ.ਐਮ.ਐਸ, ਸਟੇਟ ਆਈ.ਐਫ.ਐਮ.ਐਸ, ਅਤੇ ਆਰ.ਬੀ.ਆਈ ਦੇ ਈ-ਕੁਬੇਰ ਸਿਸਟਮ ਦੇ ਏਕੀਕ੍ਰਿਤ ਢਾਂਚੇ ਰਾਹੀਂ ਲਾਭਪਾਤਰੀਆਂ ਨੂੰ ਰੀਅਲ-ਟਾਈਮ ਫੰਡ ਟ੍ਰਾਂਸਫਰ ਕਰਨਾ ਸ਼ਾਮਲ ਹੈ, ਵਿੱਤ ਮੰਤਰੀ ਨੇ ਕਿਹਾ ਕਿ ਇਹ ਵਿਧੀ ਬੈਂਕ ਖਾਤਿਆਂ ਵਿੱਚ ਸਟੇਟ ਫੰਡਾਂ ਦੀ ਪਾਰਕਿੰਗ ਨੂੰ ਰੋਕੇਗਾ, ਕਰਜੇ ‘ਤੇ ਫਲੋਟ ਦੀ ਲਾਗਤ ਨੂੰ ਘਟਾਏਗਾ ਅਤੇ ਰਾਜ ਪੱਧਰ ‘ਤੇ ਨਕਦ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕਰੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਕਤੂਬਰ 2024 ਵਿੱਚ ਐਸ.ਐਨ.ਏ- ਸਪਰਸ਼ ਲਾਗੂ ਕਰਨ ਲਈ ਚੁਣੇ ਗਏ ਰਾਜਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ ਅਤੇ ਰਣਨੀਤਕ ਯਤਨਾਂ ਰਾਹੀਂ ਵਿੱਤ ਵਿਭਾਗ ਨੇ 31 ਜਨਵਰੀ, 2025 ਤੱਕ ਸਫਲਤਾਪੂਰਵਕ 09 ਕੇਂਦਰੀ ਸਪਾਂਸਰਡ ਸਕੀਮਾਂ ਨੂੰ ਸਫਲਤਾਪੂਰਵਕ ਆਨਬੋਰਡ ਕੀਤਾ ਹੈ, ਜਿਸ ਨਾਲ ਰਾਜ ਭਾਰਤ ਸਰਕਾਰ ਤੋਂ 400 ਕਰੋੜ ਰੁਪਏ ਦੀ ਪ੍ਰੋਤਸਾਹਨ ਰਕਮ ਪ੍ਰਾਪਤ ਕਰਨ ਦਾ ਦਾਵੇਦਾਰ ਬਣ ਸਕਿਆ ਹੈ।

ਸਮਾਗਮ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਜ਼ਾਨਾ ਅਤੇ ਲੇਖਾ, ਐਨ.ਆਈ.ਸੀ, ਅਤੇ ਪੀ.ਐਮ.ਐਫ.ਐਸ ਟੀਮ ਦੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਮਹੱਤਵਪੂਰਨ ਮੀਲ ਪੱਥਰਾਂ ਨੂੰ ਪ੍ਰਾਪਤ ਕਰਨ ਲਈ ਅਣਥੱਕ ਯਤਨਾਂ ਵਾਸਤੇ ਪ੍ਰਸੰਸਾ ਕਰਦਿਆਂ ਤਹਿ ਦਿਲੋਂ ਵਧਾਈ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਸਕੱਤਰ ਖਰਚਾ ਵਿਜੇ ਨਾਮਦੇਓਰਾਓ ਜ਼ਾਦੇ, ਡਾਇਰੈਕਟਰ ਖਜ਼ਾਨਾ ਤੇ ਲੇਖਾ ਮੁਹੰਮਦ ਤਇਅਬ, ਡਿਪਟੀ ਅਕਾਊਂਟੈਂਟ ਜਨਰਲ ਰਵੀ ਨੰਦਨ ਗਰਗ, ਡਿਪਟੀ ਅਕਾਊਂਟੈਂਟ ਜਨਰਲ ਮਨੀਸ਼ਾ ਤੂਰ, ਐਡੀਸ਼ਨਲ ਡਾਇਰੈਕਟਰ ਟੀ ਐਂਡ ਏ ਸਿਮਰਜੀਤ ਕੌਰ ਅਤੇ ਰਿਜਨਲ ਡਾਇਰੈਕਟਰ ਆਰਬੀਆਈ ਵਿਵੇਕ ਸ੍ਰੀਵਾਸਤਵ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pensioner Sewa Portal , PSP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD