Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ 15.95 ਕਰੋੜ ਰੁਪਏ ਅਲਾਟ ਕੀਤੇ : ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Feb 2025

Last updated on: Feb 18, 2025, 00:00 IST

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ 08 ਜੁਲਾਈ 2024 ਤੋਂ ਜੀਵਨਜੋਤ ਪ੍ਰੋਜੈਕਟ ਸ਼ੁਰੂ ਕੀਤਾ ਹੈ। 

ਇਸ ਪ੍ਰੋਜੈਕਟ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਉਣਾ, ਮੁੜ ਵਸੇਬੇ ਅਤੇ ਪੁਨਰਗਠਨ ਕਰਨਾ ਹੈ। ਡਾ. ਬਲਜੀਤ ਕੌਰ  ਨੇ ਦੱਸਿਆ ਕਿ ਵਿਭਾਗ ਵੱਲੋਂ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। 

ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਮੁਹਿੰਮ ਦੌਰਾਨ ਮਹੀਨਾ ਜੁਲਾਈ ਤੋਂ ਹੁਣ ਤੱਕ 268 ਬੱਚੇ ਭੀਖ ਮੰਗਣ ਤੋਂ ਬਚਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਰਾਜ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ,  ਜਿਨਾਂ ਵਿੱਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ। 

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਬਣਾਉਣ ਜਾ ਰਹੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀਖ ਮੰਗ ਰਹੇ ਬੱਚਿਆਂ ਅਤੇ ਕਿਰਤ ਮਜਦੂਰੀ ਕਰ ਰਹੇ ਬੱਚਿਆਂ ਦੇ ਸੋਸ਼ਣ ਸਬੰਧੀ ਜਾਣਕਾਰੀ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਅਤੇ ਵਿਭਾਗ ਵੱਲੋਂ ਚਲਾਈ ਜਾ ਰਹੀ ਚਾਇਲਡ ਹੈਲਪਲਾਇਨ ਨੰਬਰ 1098 ਰਾਹੀਂ ਦਿੱਤੀ ਜਾ ਸਕਦੀ ਹੈ। 

ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD