Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰੁਟੀਨ ਟੀਕਾਕਰਨ ਅਤੇ ਟੀਕਾਕਰਨ ਦੇ ਪ੍ਰਤੀਕੂਲ ਪ੍ਰਭਾਵਾਂ ਬਾਰੇ ਜਾਣੂ ਹੋਣਾ ਲਾਜ਼ਮੀ - ਡਾ. ਅਰਵਿੰਦਪਾਲ ਸਿੰਘ

ਰੁਟੀਨ ਟੀਕਾਕਰਨ ਦੇ ਪ੍ਰੀਤਕੂਲ ਪ੍ਰਭਾਵਾਂ ਬਾਰੇ ਡਾਕਟਰਾਂ ਦਾ ਸਿਖਲਾਈ ਸੈਸ਼ਨ ਆਯੋਜਿਤ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 18 Feb 2025

Last updated on: Feb 18, 2025, 00:00 IST

ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਅਗਵਾਈ ਹੇਠ ਦਫਤਰ ਸਿਵਲ ਸਰਜਨ, ਮਾਨਸਾ ਵਿਖੇ ਰੂਟੀਨ ਟੀਕਾਕਰਨ ਅਤੇ ਏ.ਈ.ਐਫ.ਆਈ. (ਟੀਕਾਕਰਨ ਦੇ ਪ੍ਰਤੀਕੂਲ ਪ੍ਰਭਾਵਾਂ ਬਾਰੇ ) ਕੋਲਡ ਸਟੋਰਾਂ ਦੇ ਡਾਕਟਰਾਂ ਦਾ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਤਰਫੋਂ ਜੋ ਗਰਭਵਤੀ ਮਾਵਾਂ ਅਤੇ ਬੱਚਿਆਂ ਦਾ ਰੂਟੀਨ ਟੀਕਾਕਰਨ ਕੀਤਾ ਜਾਂਦਾ ਹੈ ਇਸ ਸਬੰਧੀ ਜ਼ਿਲ੍ਹੇ ਦੇ 09 ਕੋਲਡ ਚੇਨਹੈਂਡਲਰ ਅਧਿਕਾਰੀਆਂ ਕਰਮਚਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਤਾਂ ਜੋ ਵੈਕਸੀਨੇਸ਼ਨ ਕੈਂਪਾਂ ਦੌਰਾਨ ਅਤੇ ਟੀਕਾਕਰਨ ਤੋਂ ਬਾਅਦ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਮੀਟਿੰਗਾਂ ਸਮੇਂ ਸਮੇਂ ’ਤੇ ਕੀਤੀਆਂ ਜਾਂਦੀਆਂ ਹਨ ਤਾਂ ਜੋ ਟੀਕਾਕਰਨ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੂਟੀਨ ਟੀਕਾਕਰਨ ਦੌਰਾਨ ਕਈ ਵਾਰ ਕੁੱਝ ਬੱਚੇ ਕਿਸੇ ਕਾਰਨ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਜਾਂਦੇ ਹਨ। 

ਸਮੀਖਿਆ ਮੀਟਿੰਗ ਕਰਨ ਦਾ ਮੁੱਖ ਮਕਸਦ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਸਮੇਂ ਸਿਰ 100 ਫ਼ੀਸਦੀ ਟੀਕਾਕਰਨ ਕਰਨਾ ਹੈ, ਇਸ ਦੇ ਨਾਲ ਹੀ ਕਈ ਵਾਰ ਟੀਕਾਕਰਨ ਉਪਰੰਤ ਬੱਚੇ ਨੂੰ ਵੈਕਸੀਨੇਸ਼ਨ ਜਾਂ ਟੀਕਾਕਰਨ ਦੇ ਪ੍ਰਤੀਕੂਲ ਪ੍ਰਭਾਵ ਸਾਹਮਣੇ ਆਉਂਦੇ ਹਨ, ਜੋ ਕਿ ਮਾਈਨਰ ਪ੍ਰਭਾਵ ਹੀ ਹੁੰਦੇ ਹਨ ਅਤੇ ਇੰਨ੍ਹਾਂ ਪ੍ਰਭਾਵਾਂ ਨਾਲ ਨਜਿੱਠਣ ਲਈ ਸਿਹਤ ਅਮਲੇ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ ਜਿਵੇਂ ਕਿ ਟੀਕਾਕਰਨ ਤੋਂ ਬਾਅਦ ਮਾਈਨਰ ਬੁਖਾਰ, ਟੀਕਾਕਰਨ ਵਾਲੀ ਥਾਂ ’ਤੇ ਲਾਲੀ ਜਾਂ ਸੋਜਿਸ਼ ਹੋ ਜਾਣਾ, ਜਾਂ ਕਿਸੇ ਤਰ੍ਹਾਂ ਦਾ ਰਿਐਕਸ਼ਨ ਹੋਣਾ, ਇਸ ਪ੍ਰਤੀ ਯੋਗਤਾ ਅਨੁਸਾਰ ਫਸਟ ਏਡ ਦੇਣਾ ਅਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਰੈਫਰ ਕਰਨ ਲਈ ਹਦਾਇਤ ਕੀਤੀ ਗਈ।

ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਵੇਦ ਪ੍ਰਕਾਸ਼ ਸੰਧੂ ਈਐਨਟੀ ਸਪੈਸ਼ਲਿਸਟ ਡਾ. ਵਰੂਣ  ਮਿੱਤਲ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਰਵਿੰਦਰ ਕੁਮਾਰ ਕੰਪਿਊਟਰ ਆਪਰੇਟਰ, ਜ਼ਿਲ੍ਹੇ ਦੇ ਸਮੂਹ ਡਾਕਟਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD