Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਣਵੱਤਾ ਮੁਲਾਂਕਨ ਸਿਹਤ ਪ੍ਰਣਾਲੀ ਦੀ ਮਜਬੂਤੀ ਲਈ ਬਹੁਤ ਜ਼ਰੂਰੀ - ਡਾ. ਤਰਸੇਮ ਸਿੰਘ

ਸਿਵਲ ਸਰਜਨ ਦਫ਼ਤਰ ਵਿਖੇ ਦੋ ਦਿਨਾਂ "ਅੰਦਰੂਨੀ ਮੁਲਾਂਕਨ ਅਸੈਸਰ" ਟ੍ਰੇਨਿੰਗ ਕੈਂਪ ਆਯੋਜਿਤ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 18 Feb 2025

Last updated on: Feb 18, 2025, 00:00 IST

ਸਿਹਤ ਵਿਭਾਗ ਰੂਪਨਗਰ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ ਦੋ ਦਿਨਾਂ "ਅੰਦਰੂਨੀ ਮੁਲਾਂਕਨ ਅਸੈਸਰ" ਨਿਰੀਖਣ ਕੈਂਪ ਦੀ ਸ਼ੁਰੂਆਤ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਕੈਂਪ ਦਾ ਉਦੇਸ਼ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਗੁਣਵੱਤਾ ਅਤੇ ਮਿਆਰੀ ਸੇਵਾਵਾਂ ਨੂੰ ਸੁਧਾਰਣ ਲਈ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਨੂੰ ਆਧੁਨਿਕ ਮੁਲਾਂਕਨ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ। ਇਹ ਕੈਂਪ 18 ਅਤੇ 19 ਫਰਵਰੀ ਦੋ ਦਿਨ ਚੱਲੇਗਾ। 

ਇਸ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਕਿਹਾ ਕਿ "ਗੁਣਵੱਤਾ ਮੁਲਾਂਕਨ" ਸਿਹਤ ਪ੍ਰਣਾਲੀ ਦੀ ਮਜਬੂਤੀ ਲਈ ਬਹੁਤ ਜ਼ਰੂਰੀ ਹੈ। ਇਹ ਨਿਰੀਖਣ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ (ਐਨ.ਕਿਊ. ਏ.ਐਸ), ਲਕਸ਼ੇ ਅਤੇ ਕਾਇਆਕਲਪ ਦੇ ਤਹਿਤ ਮਿਆਰੀ ਸਿਹਤ ਸੇਵਾਵਾਂ ਦੀ ਪੂਰੀ ਜਾਂਚ ਅਤੇ ਸੁਧਾਰ ਨੂੰ ਸਮਰਪਿਤ ਸੀ। ਇਸ ਨਿਰੀਖਣ ਦੌਰਾਨ ਸਿਹਤ ਕੇਂਦਰਾਂ ਦੀ ਆਧੁਨਿਕ ਮੁਲਾਂਕਨ ਪ੍ਰਕਿਰਿਆ, ਦਸਤਾਵੇਜ਼ੀਕਰਨ, ਫੀਡਬੈਕ ਪ੍ਰਬੰਧਨ, ਰਿਪੋਰਟਿੰਗ ਅਤੇ ਸੁਧਾਰ ਯੋਜਨਾਵਾਂ ਬਾਰੇ ਵਿਸ਼ਤ੍ਰਿਤ ਜਾਣਕਾਰੀ ਦਿੱਤੀ ਗਈ। 

ਰਾਜ ਪੱਧਰ ਤੋਂ ਵਿਸ਼ੇਸ਼ ਰੂਪ ਵਿੱਚ ਪਹੁੰਚੇ ਇੰਸਪੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ਼੍ਰੀਮਤੀ ਸਨੇਹ ਲਤਾ ਅਤੇ ਸ਼੍ਰੀ ਨਿਤਿਆ ਕੁਮਾਰ, ਅਸਿਸਟੈਂਟ ਹੋਸਪਿਟਲ ਐਡਮਿਨਿਸਟਰੇਟਰ ਮਿਸ ਪੂਜਾ ਅਤੇ ਜ਼ਿਲ੍ਹਾ ਨੋਡਲ ਅਫਸਰ ਡਾ. ਡੌਰੀਆ ਬੱਗਾ ਨੇ ਮਿਆਰੀ ਨਿਰਦੇਸ਼ਾਂ ਅਤੇ ਆਤਮ-ਮੁਲਾਂਕਨ ਦੀ ਲੋੜ ਬਾਰੇ ਵੀ ਚਰਚਾ ਕੀਤੀ। ਇਸ ਕੈਂਪ ਦੌਰਾਨ ਮੈਡੀਕਲ ਅਫਸਰ, ਐਸ.ਆਈਜ, ਫਾਰਮੇਸੀ ਅਫਸਰ, ਬਲਾਕ ਐਕਸਟੈਂਸ਼ਨ ਐਜੂਕੇਟਰ, ਏ.ਐਨ.ਐਮਜ, ਸਟਾਫ ਨਰਸਿਜ, ਰੇਡੀਓਗ੍ਰਾਫਰ, ਸੀ.ਐਚ. ਓਜ, ਐਮ ਪੀ ਐਚ ਮੇਲ , ਏ.ਐਮ.ਓ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਮਿਆਰੀ ਚੈਕਲਿਸਟ, ਆਨ-ਸਾਈਟ ਮੁਲਾਂਕਨ ਅਤੇ ਐਕਸ਼ਨ ਪਲਾਨ ਤਿਆਰ ਕਰਨ ਦੀ ਪ੍ਰਕਿਰਿਆ ਸਿਖਾਈ ਗਈ। 

ਇਹ ਟ੍ਰੇਨਿੰਗ ਸਿਹਤ ਕਰਮਚਾਰੀਆਂ ਨੂੰ ਉੱਚੀ-ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ, ਜਿਸ ਨਾਲ ਮਰੀਜ਼ਾਂ ਦੀ ਸੰਤੁਸ਼ਟੀ ਅਤੇ ਉਨ੍ਹਾਂ ਦੀ ਸੰਭਾਲ ਹੋਰ ਬਿਹਤਰ ਹੋ ਸਕੇਗੀ। ਸਿਹਤ ਕੇਦਰਾਂ ਤੇ ਹਰੇਕ ਪ੍ਰੋਗਰਾਮ ਦੇ ਰਜਿਸਟਰ/ਰਿਕਾਰਡ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਨੈਸ਼ਨਲ ਕੁਆਲਿਟੀ ਐਸ਼ੋਰੈਸ ਸਟੈਂਡਰਡ ਵਿੱਚ ਜ਼ਿਲ੍ਹਾ ਪੱਧਰ ਤੇ ਰਾਜ ਪੱਧਰ ਤੇ ਰਿਕਾਰਡ ਚੈੱਕ ਕੀਤਾ ਜਾਦਾ ਅਤੇ ਉਸ ਹਿਸਾਬ ਨਾਲ ਸਕੋਰਿੰਗ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸਕੋਰਿੰਗ ਲਈ ਗਾਈਡਲਾਈਨਾ ਅਨੁਸਾਰ ਹਰੇਕ ਪੁਆਂਇੰਟ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਰਚ 2025 ਤੱਕ ਸਾਰੇ ਆਯੂਸ਼ਮਾਨ ਅਰੋਗਿਆ ਕੇਂਦਰ ਚੈੱਕ ਕੀਤੇ ਜਾਣੇ ਹਨ। ਇਸ ਮੌਕੇ ਤੇ ਟਰੇਨਰਜ਼ ਵੱਲੋਂ ਦੱਸਿਆ ਗਿਆ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਆਈ.ਈ.ਸੀ ਮੈਟੀਰੀਅਲ ਡਿਸਪਲੇਅ ਕੀਤਾ ਜਾਵੇ ਕਿਉੰਕਿ ਇਹ ਸਕੋਰਿੰਗ ਲਈ ਜ਼ਰੂਰੀ ਹੈ।ਮੁਲਾਂਕਨ ਪ੍ਰਕਿਰਿਆ ਸਿਹਤ ਸੇਵਾਵਾਂ ਦੀ ਗੁਣਵੱਤਾ ਬਿਹਤਰ ਕਰਨ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਪਾਏਗੀ। ਅਖੀਰ ਵਿੱਚ ਸਮੂਹ ਮਾਸਟਰ ਟਰੇਨਰਜ਼ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਨੂੰ ਹੋਰ ਵਿਕਸਿਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਅਮਰਜੀਤ ਸਿੰਘ, ਐਸਐਮਓ ਸਿਵਲ ਹਸਪਤਾਲ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਰਾਜ ਰਾਣੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫਸਰ ਰੀਤੂ, ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜਰ ਸਨ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD