Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੇ 79,000 ਨਵੀਆਂ ਰਜਿਸਟ੍ਰੇਸ਼ਨਾਂ ਅਤੇ ਪਾਲਣਾ ਪਹਿਲਕਦਮੀਆਂ ਨਾਲ ਜੀਐਸਟੀ ਟੈਕਸ ਅਧਾਰ ਦਾ ਵਿਸਥਾਰ ਕੀਤਾ

4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ ਟੈਕਸਦਾਤਾ ਸ਼ਾਮਲ ਹੋਏ ਹਨ। 

ਉਨ੍ਹਾਂ ਕਿਹਾ ਕਿ ਟੈਕਸਦਾਤਾਵਾਂ ਨੂੰ ਟੈਕਸ ਫਾਈਲਿੰਗ ਪ੍ਰਕਿਰਿਆਵਾਂ, ਆਈਟੀਸੀ ਦਾਅਵਿਆਂ ਅਤੇ ਕਰਪਾਲਣਾ ਲਾਭਾਂ ਬਾਰੇ ਜਾਗਰੂਕ ਕਰਨ ਲਈ ਇੱਕ ਰਾਜ ਵਿਆਪੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਦੇ ਜੀਐਸਟੀ ਵਿਭਾਗ ਨੇ ਜਨਵਰੀ 2025 ਵਿੱਚ ਇੱਕ ਹੋਰ ਜੀਐਸਟੀਆਰ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤਹਿਤ ਲਗਭਗ 48,000 ਨਵੇਂ ਡੀਲਰਾਂ ਦਾ ਦੌਰਾ ਕੀਤਾ ਗਿਆ ਅਤੇ ਪੰਜਾਬ ਭਰ ਵਿੱਚ ਲਗਭਗ 10,500 ਯੋਗ ਡੀਲਰਾਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ।  

ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਵੱਧ ਤੋਂ ਵੱਧ ਟੈਕਸਦਾਤਾਵਾਂ ਨੂੰ ਸ਼ਾਮਿਲ ਕਰਨ ਲਈ ਜਾਗਰੂਕਤਾ ਕੈਂਪ, ਮਾਰਕੀਟ ਅਤੇ ਉਦਯੋਗ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਅਤੇ ਚਾਰਟਰਡ ਅਕਾਊਂਟੈਂਟਸ (ਸੀਏ), ਐਡਵੋਕੇਟ ਅਤੇ ਅਕਾਊਂਟੈਂਟਸ ਵਰਗੇ ਪੇਸ਼ੇਵਰਾਂ ਨਾਲ ਗੱਲਬਾਤ ਆਦਿ ਵੱਖ-ਵੱਖ ਭਾਈਚਾਰਕ ਸ਼ਮੂਲੀਅਤ ਵਾਲੇ ਤਰੀਕਿਆਂ ਦੀ ਵਰਤੋਂ ਕੀਤੀ ਗਈ।

ਖਪਤਕਾਰਾਂ ਵਿੱਚ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ "ਬਿਲ ਲਿਆਓ ਇਨਾਮ ਪਾਓ ਸਕੀਮ" ਜਾਰੀ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਪਹਿਲਕਦਮੀਆਂ ਕੀਤੀਆਂ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਿੱਥੇ ਕਰ ਪਾਲਣਾ ਨਾ ਕਰਨ ਵਾਲੇ ਵਪਾਰੀਆਂ ਨੂੰ 8.15 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਉਥੇ ‘ਮੇਰਾ ਬਿੱਲ’ ਐਪ ਰਾਹੀਂ ਬਿੱਲ ਅਪਲੋਡ ਕਰਨ ਵਾਲੇ 4,106 ਖਪਤਕਾਰਾਂ ਨੇ ਕੁੱਲ 2.45 ਕਰੋੜ ਰੁਪਏ ਦੇ ਇਨਾਮ ਜਿੱਤੇ। ਵਿੱਤ ਮੰਤਰੀ ਨੇ ਕਿਹਾ , “ਰਜਿਸਟਰਡ ਡੀਲਰਾਂ ਤੋਂ ਟੈਕਸ ਮਾਲੀਆ ਵਧਾਉਣ ਲਈ ਵਿਭਾਗ ਨੇ ਦਰੁਸਤ ਜੀ.ਐਸ.ਟੀ ਫਾਈਲਿੰਗ ਅਤੇ ਕਰਪਾਲਣਾ ਨੂੰ ਯਕੀਨੀ ਬਣਾਇਆ ਜਿਸ ਸਦਕਾ 93 ਫੀਸਦੀ ਰਜਿਸਟਰਡ ਟੈਕਸਦਾਤਾ ਲਗਾਤਾਰ ਸਮੇਂ 'ਤੇ ਰਿਟਰਨ ਭਰ ਰਹੇ। 

ਵਿਭਾਗ ਵੱਲੋਂ ਐਡਵਾਂਸਡ ਡਾਟਾ ਐਨਾਲਿਟਿਕ ਟੂਲਜ਼ ਨੂੰ ਏਕੀਕ੍ਰਿਤ ਕਰਨ ਲਈ ਆਈ.ਆਈ.ਟੀ ਹੈਦਰਾਬਾਦ ਦੇ ਨਾਲ ਸਹਿਯੋਗ ਕਰਨ ਤੋਂ ਇਲਾਵਾ ਮਾਲੀਆ ਲੀਕੇਜ ਨੂੰ ਰੋਕਣ ਲਈ ਨਿਰਣਾਇਕ ਅਤੇ ਜਾਂਚ ਮਾਡਿਊਲ ਲਾਗੂ ਕੀਤੇ ਅਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਗਏ।” 

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕਰ ਮਾਲੀਏ ਵਿੱਚ ਸੁਧਾਰ, ਟੈਕਸ ਚੋਰੀ ਨੂੰ ਘਟਾਉਣ ਅਤੇ ਨਿਰਪੱਖ ਟੈਕਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਜੀਐਸਟੀ ਟੈਕਸ ਅਧਾਰ ਦਾ ਵਿਸਥਾਰ ਕਰਨਾ ਬਹੁਤ ਜ਼ਰੂਰੀ ਹੈ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਣਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆਉਣ ਅਤੇ ਰਜਿਸਟਰਡ ਟੈਕਸਦਾਤਾਵਾਂ ਵਿੱਚ ਕਰਪਾਲਣਾ ਵਧਾਉਣ ਦੀ ਦੋ-ਪੱਖੀ ਪਹੁੰਚ ਰਾਹੀਂ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਚਨਬੱਧ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD