Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਪਹਿਲ ਦਿੱਤੀ

ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਦਾ ਦੌਰਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Maharaja Ranjit Singh War Museum, Madan Lal Bagga, Jitendra Jorwal, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਅਸਲ ਲੋੜਾਂ ਨੂੰ ਪੂਰਾ ਕਰਨ ਲਈ ਆਪਣੇ ਵਿਭਾਗ ਦੀ ਵਚਨਬੱਧਤਾ ਪ੍ਰਗਟਾਈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰ ਇਨ੍ਹਾਂ ਬਹਾਦਰ ਯੋਧਿਆਂ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਗਰੁੱਪ ਏ, ਬੀ, ਸੀ ਅਤੇ ਡੀ ਅਸਾਮੀਆਂ ਵਿੱਚ ਈ.ਐਸ.ਐਮ. ਲਈ 13 ਫੀਸਦ ਅਸਾਮੀਆਂ ਰਾਖਵੀਆਂ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਜਦੋਂ ਵੀ ਸਰਕਾਰੀ ਦਫ਼ਤਰਾਂ ਵਿੱਚ ਆਉਣ ਤਾਂ ਉਨ੍ਹਾਂ ਦੇ ਮਸਲਿਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਸਾਰੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਲਈ ਕਿਹਾ। 

ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਡੇ ਸ਼ਹੀਦਾਂ ਦੇ ਇਤਿਹਾਸ ਅਤੇ ਆਜ਼ਾਦੀ ਤੋਂ ਬਾਅਦ ਹੋਈਆਂ ਜੰਗਾਂ ਬਾਰੇ ਜਾਣਨ ਲਈ ਵਿਸ਼ੇਸ਼ ਸਥਾਨ ਹੈ। ਕੈਬਨਿਟ ਮੰਤਰੀ ਨੇ ਅਗਨੀਵੀਰ ਅਜੈ ਕੁਮਾਰ ਦੇ ਮਾਤਾ-ਪਿਤਾ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ 17 ਸਿੱਖ ਐਲ.ਆਈ. ਵਿਚ ਸੇਵਾ ਕੀਤੀ ਅਤੇ ਅਪਰੇਸ਼ਨ ਰਕਸ਼ਕ ਦੇ ਹਿੱਸੇ ਵਜੋਂ 18 ਜਨਵਰੀ, 2024 ਨੂੰ ਅਪਰੇਸ਼ਨਲ ਡਿਊਟੀ ਦੌਰਾਨ ਜੰਮੂ-ਕਸ਼ਮੀਰ ਦੇ ਕਲਾਲ ਸੈਕਟਰ ਵਿਖੇ ਬਾਰੂਦੀ ਸੁਰੰਗ ਦੇ ਧਮਾਕੇ ਵਿਚ ਆਪਣੀ ਜਾਨ ਗੁਆ ਦਿੱਤੀ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਅਜੈ ਕੁਮਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਸੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ 112 ਇੰਜਨੀਅਰ ਰੈਜੀਮੈਂਟ ਵਿੱਚ ਸੇਵਾ ਨਿਭਾਅ ਰਹੇ ਨਾਇਕ ਰਣਜੀਤ ਸਿੰਘ ਦੀ ਵਿਧਵਾ ਸੁਖਵੀਰ ਕੌਰ ਨੂੰ ਫਲੈਗ ਡੇਅ ਫੰਡ ਵਿੱਚੋਂ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਜਿਨ੍ਹਾਂ ਦੀ 10 ਨਵੰਬਰ, 2024 ਨੂੰ ਡਿਊਟੀ ਦੌਰਾਨ ਮੌਤ ਹੋ ਗਈ ਸੀ। 

ਉਨ੍ਹਾਂ ਫਲੈਗ ਡੇਅ ਫੰਡ ਵਿੱਚੋਂ 12 ਸੇਵਾਮੁਕਤ ਗੈਰ-ਪੈਨਸ਼ਨਰਾਂ ਅਤੇ ਵਿਧਵਾਵਾਂ ਨੂੰ 5-5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦੇ ਆਪਣੇ ਪਹਿਲੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਾਇਬ ਘਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। 

ਉਨ੍ਹਾਂ ਪੰਜਾਬ ਪੁਲੀਸ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ਅਤੇ ਯਾਦਗਾਰ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੈਬਨਿਟ ਮੰਤਰੀ ਦਾ ਅਜਾਇਬ ਘਰ ਵਿੱਚ ਸਵਾਗਤ ਕੀਤਾ। ਉਨ੍ਹਾਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਵੀ ਕੀਤੀ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਵੀ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Maharaja Ranjit Singh War Museum , Madan Lal Bagga , Jitendra Jorwal , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD