Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਮੁਰਾਹ ਪ੍ਰੋਜੇਨੀ ਟੈਸਟਿੰਗ ਪ੍ਰੋਜੈਕਟ ਦੀ ਸਫ਼ਲਤਾ ਦੇਖਣ ਲਈ 3 ਮੈਂਬਰੀ ਵਫ਼ਦ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ

Rahul Bhandari, Principal Secretary Punjab Animal Husbandry Department, Chandigarh, Punjab

Web Admin

Web Admin

5 Dariya News

ਚੰਡੀਗੜ੍ਹ , 18 Feb 2025

Last updated on: Feb 18, 2025, 00:00 IST

ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪਸ਼ੂ ਪ੍ਰਜਨਨ ਤੇ ਡੇਅਰੀ ਸਿਸਟਮ ਵਿੱਚ ਲੱਗੇ ਛੋਟੇ ਕਿਸਾਨਾਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਵਫ਼ਦ ਵਿੱਚ ਐਮ.ਪੀ.ਆਈ. ਤੋਂ ਪ੍ਰੋਫੈਸਰ ਗੈਰੀ ਉਡੀ, ਮੈਸੀ ਯੂਨੀਵਰਸਿਟੀ ਤੋਂ ਪ੍ਰੋ. ਨਿਕੋਲਸ ਲੋਪੇਜ਼ ਅਤੇ ਟੀ.ਆਰ.ਜੀ./ਏ.ਬੀ.ਐਸ. ਤੋਂ ਡਾ. ਡੇਵਿਡ ਹੇਮੈਨ, ਐਨ.ਡੀ.ਡੀ.ਬੀ. ਤੋਂ ਡਾ. ਆਰ.ਓ. ਗੁਪਤਾ ਸ਼ਾਮਲ ਸਨ।

ਸ੍ਰੀ ਰਾਹੁਲ ਭੰਡਾਰੀ ਨੇ ਵਫ਼ਦ ਨੂੰ ਕੌਮੀ ਡੇਅਰੀ ਯੋਜਨਾ-1 ਤਹਿਤ ਚੱਲ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ, ਜੋ ਕਿ ਜੁਲਾਈ 2013 ਵਿੱਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵੰਸ਼ਜ ਜਾਂਚ, ਜੈਨੇਟਿਕ ਮੁਲਾਂਕਣ ਅਤੇ ਚੋਣਵੇਂ ਪ੍ਰਜਨਨ ਰਾਹੀਂ ਪਸ਼ੂਆਂ ਅਤੇ ਮੱਝਾਂ ਦੀ ਆਬਾਦੀ ਵਿੱਚ ਜੈਨੇਟਿਕ ਯੋਗਤਾ ਨੂੰ ਬਿਹਤਰ ਬਣਾਉਣ 'ਤੇ ਕੇਂਦਰਿਤ ਕਰਦਾ ਹੈ।

ਪ੍ਰੋਜੈਕਟ ਦੇ ਮੁੱਖ ਉਦੇਸ਼ਾਂ ਵਿੱਚ ਵੀਰਜ ਸਟੇਸ਼ਨਾਂ ਲਈ ਉੱਚ ਜੈਨੇਟਿਕ ਯੋਗਤਾ (ਐਚ.ਜੀ.ਐਮ.) ਬਲਦਾਂ ਨੂੰ ਜਨਮ ਦੇਣ ਸਬੰਧੀ ਪ੍ਰਕਿਰਿਆ, ਨੌਜਵਾਨ ਬਲਦਾਂ, ਬੁਲ ਡੈਮਜ਼ ਅਤੇ ਬੁਲ ਸਾਇਰਸ ਦੇ ਜੈਨੇਟਿਕ ਮੁਲਾਂਕਣ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕਰਨਾ ਅਤੇ ਪਸ਼ੂਆਂ ਤੇ ਮੱਝਾਂ ਦੀ ਆਬਾਦੀ ਵਿੱਚ ਦੁੱਧ, ਚਰਬੀ, ਸੀ.ਐਨ.ਐਫ. ਅਤੇ ਪ੍ਰੋਟੀਨ ਉਪਜ ਵਿੱਚ ਸਥਿਰ ਜੈਨੇਟਿਕ ਪ੍ਰਗਤੀ ਪ੍ਰਾਪਤ ਕਰਨਾ ਸ਼ਾਮਲ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਵੇਲੇ ਇਹ ਪ੍ਰੋਜੈਕਟ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਬਰਨਾਲਾ ਸਮੇਤ 160 ਸੰਸਥਾਵਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹੱਤਵਪੂਰਨ ਪ੍ਰਾਪਤੀਆਂ ਕੀਤੀਆਂ ਗਈਆਂ ਹਨ, ਜਿਸ ਵਿੱਚ 4,50,000 ਤੋਂ ਵੱਧ ਮਸਨੂਈ ਗਰਭਧਾਨ (ਏ.ਆਈ.), 50,000 ਮਾਦਾ ਵੱਛੀਆਂ ਦੀ ਰਜਿਸਟ੍ਰੇਸ਼ਨ, 2,20,000 ਜਾਨਵਰਾਂ ਦੇ ਸਰੀਰ ਦੇ ਮਾਪ, 6,000 ਵੱਛੀਆਂ ਦੀ ਦੁੱਧ ਰਿਕਾਰਡਿੰਗ ਅਤੇ ਉਹਨਾਂ ਦੀਆਂ ਕਿਸਮਾਂ ਦਾ ਵਰਗੀਕਰਨ ਅਤੇ 650 ਐਚ.ਜੀ.ਐਮ. ਨਰ ਵੱਛਿਆਂ ਦੀ ਖਰੀਦ ਸ਼ਾਮਲ ਹੈ। ਉਨ੍ਹਾਂ ਨੇ ਸੂਬੇ ਵਿੱਚ ਦੁੱਧ ਉਤਪਾਦਨ ਅਤੇ ਇਸਦੀ ਗੁਣਵੱਤਾ ਨੂੰ ਹੋਰ ਵਧਾਉਣ ਲਈ ਉੱਚ-ਗੁਣਵੱਤਾ ਵਾਲੇ ਸਾਨ੍ਹਾ ਦੀ ਖਰੀਦ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਵਫ਼ਦ ਨੇ ਪ੍ਰਬੰਧਨ ਅਭਿਆਸਾਂ 'ਤੇ ਵਿਸਥਾਰਤ ਵਿਚਾਰ-ਵਟਾਂਦਰੇ ਵਿੱਚ ਵੀ ਹਿੱਸਾ ਲਿਆ ਅਤੇ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਮੁਰਾਹ ਪ੍ਰੋਜੇਨੀ ਟੈਸਟਿੰਗ (ਪੀ.ਟੀ.) ਪ੍ਰੋਜੈਕਟ ਦੀ ਸਫ਼ਲਤਾ ਨੂੰ ਦੇਖਣ ਲਈ ਪਟਿਆਲਾ ਜ਼ਿਲ੍ਹੇ ਦੇ ਪ੍ਰੋਜੈਕਟ ਪਿੰਡਾਂ, ਜਿਨ੍ਹਾਂ ਵਿੱਚ ਚਾਸਵਾਲ, ਸਹੋਲੀ ਅਤੇ ਲੌਟ ਸ਼ਾਮਲ ਹਨ, ਦਾ ਦੌਰਾ ਕੀਤਾ। ਪੰਜਾਬ ਦੇ ਪਸ਼ੂ ਪਾਲਣ ਨਿਰਦੇਸ਼ਕ ਡਾ. ਜੀ.ਐਸ. ਬੇਦੀ ਦੇ ਨਾਲ ਨਿਊਜ਼ੀਲੈਂਡ ਦੀ ਟੀਮ ਨੇ ਸੂਬੇ ਵਿੱਚ ਪ੍ਰੋਜੈਕਟ ਦੇ ਕੰਮਕਾਜ ਅਤੇ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟਾਈ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੋਜੈਕਟ ਕੋਆਰਡੀਨੇਟਰ ਡਾ. ਅਮਿਤ ਖੁਰਾਨਾ ਅਤੇ ਡਾ. ਆਰ.ਪੀ.ਐਸ. ਬਾਲੀ ਵੀ ਸ਼ਾਮਲ ਹੋਏ।

 

Tags: Rahul Bhandari , Principal Secretary Punjab Animal Husbandry Department , Chandigarh , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD