Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

G. Nageswara Rao,IPS Officer,Indian Police Service,IPS,Vigilance Bureau,Additional Director General of Police,ADGP,Punjab Vigilance Bureau

Web Admin

Web Admin

5 Dariya News

ਚੰਡੀਗੜ੍ਹ , 18 Feb 2025

Last updated on: Feb 18, 2025, 00:00 IST

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਗਈ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

ਬਿਊਰੋ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮੁਕੱਦਮਿਆਂ ਅਤੇ ਵਿਜੀਲੈਂਸ ਪੜਤਾਲਾਂ ਨੂੰ ਸਰਅੰਜਾਮ ਦੇਣ ਲਈ ਦੀ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰ ਮੁਲਜ਼ਮਾਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਅਦਾਲਤਾਂ ਵਿੱਚ ਚਲਦੇ ਸਾਰੇ ਕੇਸਾਂ ਦੀ ਸਬੂਤਾਂ ਸਮੇਤ ਸਖ਼ਤੀ ਨਾਲ ਪੈਰਵੀ ਕੀਤੀ ਜਾਵੇਗੀ। 

ਉਨ੍ਹਾਂ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਵਿੱਚ ਚੌਕਸ ਰਹਿਣ, ਵਧੇਰੇ ਸਰਗਰਮ ਹੋਣ ਅਤੇ ਭ੍ਰਿਸ਼ਟਾਚਾਰ ਮਾਮਲੇ ਉੱਪਰ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ। ਸਖ਼ਤ ਚੇਤਾਵਨੀ ਜਾਰੀ ਕਰਦਿਆਂ ਸ੍ਰੀ ਰਾਓ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਏ ਜਾਣ 'ਤੇ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। 

ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਮ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿੱਚ ਬਿਹਤਰ ਢੰਗ ਨਾਲ ਯੋਗਦਾਨ ਪਾਉਣ ਲਈ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਹੋਣ ਅਤੇ ਇਸ ਬਾਰੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉੱਤੇ ਜਾਂ ਈਮੇਲ ਰਾਹੀ ਰਿਪੋਰਟ ਕਰਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਸ੍ਰੀ ਰਾਓ ਨੇ 19 ਫ਼ਰਵਰੀ ਨੂੰ ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਮੁੱਖ ਦਫਤਰ ਵਿਖੇ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼. ਦੀ ਇੱਕ ਮੀਟਿੰਗ ਬੁਲਾ ਲਈ ਹੈ ਤਾਂ ਜੋ ਸਾਰੇ ਲੰਬਿਤ ਕੇਸਾਂ ਅਤੇ ਵਿਜੀਲੈਂਸ ਪੜਤਾਲਾਂ ਦੀ ਸਮੀਖਿਆ ਕੀਤੀ ਜਾ ਸਕੇ।

 

Tags: G. Nageswara Rao , IPS Officer , Indian Police Service , IPS , Vigilance Bureau , Additional Director General of Police , ADGP , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD