Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਅਬੋਹਰ ਵਿੱਚ ਕਿਨੂੰ ਅਧਾਰਤ ਇੰਡਸਟਰੀ ਨੂੰ ਕੀਤਾ ਜਾਵੇਗਾ ਉਤਸਾਹਿਤ : ਅਮਨ ਅਰੋੜਾ

ਸੇਮ ਪ੍ਰਬੰਧਨ ਲਈ ਸਰਕਾਰ ਖਰਚ ਕਰੇਗੀ 100 ਕਰੋੜ ਰੁਪਏ

Aman Arora

Web Admin

Web Admin

5 Dariya News

ਅਬੋਹਰ (ਫਾਜ਼ਿਲਕਾ) , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਅਬੋਹਰ ਇਲਾਕੇ ਵਿੱਚ ਕਿੰਨੂ ਅਧਾਰਿਤ ਇੰਡਸਟਰੀ ਨੂੰ ਉਤਸਾਹਿਤ ਕੀਤਾ ਜਾਵੇਗਾ। ਉਹ ਅੱਜ ਅਬੋਹਰ ਦੌਰੇ ਦੌਰਾਨ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਦੇ ਘਰ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਕਿੰਨੂ ਫਾਜ਼ਿਲਕਾ ਜ਼ਿਲ੍ਹੇ ਦਾ ਪ੍ਰਮੁੱਖ ਫਲ ਹੈ ਅਤੇ ਸੂਬਾ ਸਰਕਾਰ ਵੱਲੋਂ ਇੱਥੇ  ਕਿਨੂੰ ਅਧਾਰਤ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਆਰੰਭੇ ਗਏ ਹਨ। 

ਉਹਨਾਂ ਨੇ ਕਿਹਾ ਕਿ ਇੱਥੇ ਕਿੰਨੂੰ ਅਧਾਰਤ ਜੋ ਕੋਈ ਵੀ ਇੰਡਸਟਰੀ ਲਗਾਉਣਾ ਚਾਹੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਸਾਰੀਆਂ ਪ੍ਰਵਾਨਗੀਆਂ ਪਹਿਲ ਦੇ ਅਧਾਰ ਤੇ ਦਿੱਤੀਆਂ ਜਾਣਗੀਆਂ। ਇਸ ਮੌਕੇ ਉਹਨਾਂ ਨੇ ਇਲਾਕੇ ਵਿੱਚ ਸੇਮ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਇਸ ਦੇ ਨਿਪਟਾਰੇ ਲਈ ਪ੍ਰਤੀਬੱਧ ਹੈ ਅਤੇ 100 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਇਸ ਮੌਕੇ ਆਖਿਆ ਕਿ ਅੰਡਰਗਰਾਊਂਡ ਪਾਈਪਲਾਈਨ ਪਾਉਣ ਦੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਹੋ ਸਕੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਦੇਣ ਲਈ ਵਚਨਬੱਧ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵੱਧ ਸਕੇ। ਇਸ ਮੌਕੇ ਉਨਾਂ ਨੇ ਸਥਾਨਕ ਹਸਪਤਾਲ ਵਿੱਚ ਡਾਕਟਰਾਂ ਦੀ ਤਾਇਨਾਤੀ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਹਨਾਂ ਨੇ ਐਲਾਨ ਕੀਤਾ ਕਿ ਅਬੋਹਰ ਦੇ ਬਕਾਇਆ ਪਏ ਵਿਕਾਸ ਕੰਮ ਪਹਿਲ ਦੇ ਅਧਾਰ ਤੇ ਹੋਣਗੇ ਅਤੇ ਇੱਥੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦਾ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਵੀ ਉਹਨਾਂ ਨੇ ਅਧਿਕਾਰੀਆਂ ਨੂੰ ਦਿੱਤੇ। 

ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਹਲਕੇ ਦੀਆਂ ਮੰਗਾਂ ਉਹਨਾਂ ਦੇ ਸਨਮੁੱਖ ਰੱਖੀਆਂ। ਇਸ ਮੌਕੇ ਜਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਇੰਦਰਜੀਤ ਸਿੰਘ ਬਜਾਜ, ਸ ਉਪਕਾਰ ਸਿੰਘ ਜਾਖੜ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Abohar , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD