Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਏਜੰਡਾ : ਅਮਨ ਅਰੋੜਾ

ਕਿਹਾ, ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ ਸਰਕਾਰ ਨੇ ਤਿੰਨ ਸਾਲ ਵਿੱਚ ਖਰਚੇ 1900 ਕਰੋੜ ਰੁਪਏ

 Aman Arora

5 Dariya News

5 Dariya News

5 Dariya News

ਬੱਲੂਆਣਾ ( ਫਾਜ਼ਿਲਕਾ) , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਇੱਕ ਮਾਤਰ ਏਜੰਡਾ ਹੈ। ਉਹ ਅੱਜ ਇੱਥੇ ਅਬੋਹਰ ਵਿਖੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਦਫਤਰ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਲਾਕੇ ਦੇ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ ਗਈ।

ਉਹਨਾਂ ਨੇ ਕਿਹਾ ਕਿ ਇੱਥੇ ਵੱਡੇ ਸਿਆਸੀ ਕੱਦ ਵਾਲੇ ਆਗੂ ਤਾਂ ਹੋਏ ਪਰ ਉਹਨਾਂ ਕੋਲ ਕੰਮ ਪ੍ਰਤੀ ਪਹੁੰਚ ਨਹੀਂ ਸੀ । ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੇਰੇ ਗਰਾਂਟਾਂ ਵਿਕਾਸ ਕਾਰਜਾਂ ਲਈ ਆਉਣਗੀਆਂ।  ਇਸ ਮੌਕੇ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਦਰਜ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਗਰਾਂਟ ਹਰੇਕ ਪਿੰਡ ਤੱਕ ਬਿਨਾਂ ਭੇਦਭਾਵ ਪਹੁੰਚੇਗੀ ।

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੂਸਰ ਵਿਕਾਸ ਕਾਰਜ ਕਰਦੇ ਹੋਏ ਸਮਾਜ ਭਲਾਈ ਦੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ 44 ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ। 

ਇਸ ਤੋਂ ਬਿਨਾਂ 12 ਪਿੰਡਾਂ ਵਿੱਚ ਲਾਈਬ੍ਰੇਰੀਆਂ ਬਣਾਈਆਂ ਗਈਆਂ ਹਨ ਅਤੇ 15 ਕਰੋੜ ਦੀ ਲਾਗਤ ਨਾਲ ਪਿੰਡ ਸੁਖਚੈਨ ਵਿੱਚ ਨਵਾਂ ਸਰਕਾਰੀ ਕਾਲਜ ਬਣਾਇਆ ਗਿਆ ਹੈ। ਇਸ ਤੋਂ ਬਿਨਾਂ ਸੂਬਾ ਸਰਕਾਰ ਵੱਲੋਂ ਹਲਕੇ ਦੇ ਸਕੂਲਾਂ ਲਈ 100 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਵੀ ਸੰਬੋਧਨ ਕੀਤਾ ਅਤੇ ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਦੇ ਰਹੀ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਚਰਨ ਸਿੰਘ ਮੁਸਾਫਰ, ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਵੱਖ ਵਖ ਪਿੰਡਾਂ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ। ਬਾਅਦ ਵਿੱਚ ਸ੍ਰੀ ਅਮਨ ਅਰੋੜਾ ਨੇ ਪਿੰਡ ਬੁਰਜ ਮੁਹਾਰ ਵਿਖੇ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਸੜਕ ਦਾ ਨੀਹ ਪੱਥਰ ਵੀ ਰੱਖਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Amandeep Singh Goldy Musafir , Amandeep Singh Goldy , Balluana , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD