Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਲੋਕਾਂ ਲਈ ਬਿਹਤਰ ਸਹੂਲਤਾਂ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

Dr. Ravjot Singh

Web Admin

Web Admin

5 Dariya News

ਪਟਿਆਲਾ , 18 Feb 2025

Last updated on: Feb 18, 2025, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮ ਇੱਥੇ ਨਗਰ ਨਿਗਮ ਦਫ਼ਤਰ ਵਿਖੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮੇਘ ਚੰਦ ਸ਼ੇਰਮਾਜਰਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਸਫਾਈ, ਸੁੰਦਰੀਕਰਨ, ਸੜਕ ਨਿਰਮਾਣ, ਸਟਰੀਟ ਲਾਈਟਿੰਗ, ਪਾਣੀ ਦੀ ਸਪਲਾਈ ਅਤੇ ਸੀਵਰੇਜ ਪ੍ਰਬੰਧਨ ਸਮੇਤ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰਾਂ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਨ ਅਤੇ ਵਾਰਡ ਪੱਧਰ ਦੇ ਮੁੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕੀਤਾ ਕਿ ਉਹ ਇੱਕ ਮਹੀਨੇ ਬਾਅਦ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ 'ਤੇ ਸਮੀਖਿਆ ਕਰਨਗੇ।

ਮੰਤਰੀ ਡਾ. ਰਵਜੋਤ ਸਿੰਘ ਨੇ 24x7 ਨਹਿਰੀ ਪਾਣੀ ਸਪਲਾਈ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਪਾਈਪਲਾਈਨ ਪਾਉਣ ਲਈ ਪੁੱਟੀਆਂ ਸੜਕਾਂ ਦੀ ਤੁਰੰਤ ਮੁਰੰਮਤ 'ਤੇ ਜ਼ੋਰ ਦਿੱਤਾ। ਇਸ ਪ੍ਰਾਜੈਕਟ ‘ਚ ਹੋ ਰਹੀ ਦੇਰੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੋਜੈਕਟ ‘ਚੋਂ ਦੇਰੀ ਲਈ ਜ਼ਿੰਮੇਵਾਰ ਐਲ ਐਂਡ ਟੀ ਅਤੇ ਹੋਰਨਾਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਕੀਤੀ। 

ਡਾ. ਰਵਜੋਤ ਸਿੰਘ ਨੇ ਵੱਡੀ ਨਦੀ ਅਤੇ ਛੋਟੀ ਨਦੀ ਦੇ ਨੇੜੇ ਸੀਵਰ ਲਾਈਨਾਂ ਵਿਛਾਉਣ ਵਿੱਚ ਬੇਨਿਯਮੀਆਂ ਦਾ ਵੀ ਗੰਭੀਰ ਨੋਟਿਸ ਲਿਆ, ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਪੱਸ਼ਟੀਕਰਨ ਲਈ ਸੱਦਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੇਅਰ ਕੁੰਦਨ ਗੋਗੀਆ ਸਮੇਤ ਹੋਰਨਾਂ ਨੇ ਵੀ ਮਸਲੇ ਉਠਾਏ, ਜਿਸ ‘ਤੇ ਮੰਤਰੀ ਨੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ।

ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਨੂੰ ਨਵੇਂ ਮਾਲੀਆ ਸਰੋਤਾਂ ਦੀ ਖੋਜ ਕਰਨ ਅਤੇ ਸ਼ਹਿਰ ਦੀ ਸਫਾਈ ਦੇ ਯਤਨਾਂ ਵਿੱਚ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਫਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਫਿਜੀਕਲ ਤਸਦੀਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਵਰ ਸਫਾਈ ਲਈ ਵਾਧੂ ਮਨੁੱਖੀ ਸ਼ਕਤੀ ਅਤੇ ਸੀਵਰੇਜ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸੁਪਰ-ਸਕਸ਼ਨ ਅਤੇ ਜੈੱਟ-ਸਕਸ਼ਨ ਮਸ਼ੀਨਾਂ ਦੀ ਖਰੀਦ 'ਤੇ ਜ਼ੋਰ ਦਿੱਤਾ।

ਮੰਤਰੀ ਨੇ ਐਮਆਰਐਫ (ਮਟੀਰੀਅਲ ਰਿਕਵਰੀ ਫੈਸਿਲਿਟੀ) ਸੈਂਟਰਾਂ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪਲਾਂਟਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਕੂੜੇ ਦੇ ਪੁਰਾਣੇ ਢੇਰਾਂ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਅਧਿਕਾਰੀਆਂ ਨੂੰ ਰੋਜ਼ਾਨਾ ਗਲੀਆਂ ਦੀ ਸਫਾਈ ਯਕੀਨੀ ਬਣਾਉਣ ਲਈ ਡੰਪਿੰਗ ਸਾਈਟਾਂ ਨੂੰ ਘਟਾਉਣ ਅਤੇ ਘਰਾਂ ਤੋਂ ਕੂੜਾ ਇਕੱਠਾ ਕਰਨ ਨੂੰ ਵਧਾਉਣ ਲਈ ਠੋਸ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਸੁਪਰ-ਸਕਸ਼ਨ ਮਸ਼ੀਨਾਂ ਦਾ ਪ੍ਰਬੰਧਨ ਕਰਨ ਵਾਲੀ ਏਜੰਸੀ ਦੁਆਰਾ ਕੀਤੇ ਗਏ ਕੰਮ ਦਾ ਆਡਿਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਖੇਤਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਪੁਰਾਣੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਅਤੇ ਨਵੀਆਂ ਤੇਜ਼ੀ ਨਾਲ ਲਗਾਉਣ 'ਤੇ ਵੀ ਜ਼ੋਰ ਦਿੱਤਾ। ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਪਾਰਕਿੰਗ ਅਤੇ ਟ੍ਰੈਫਿਕ ਭੀੜ ਦੇ ਮੁੱਦਿਆਂ ਨੂੰ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੇ ਐਂਟਰੀ ਪੁਆਇੰਟਾਂ 'ਤੇ ਸੁੰਦਰੀਕਰਨ ਅਤੇ ਸਫਾਈ, ਸੜਕ ਡਿਵਾਈਡਰਾਂ ਦੀ ਸਹੀ ਦੇਖਭਾਲ ਅਤੇ ਲੋੜੀਂਦੀਆਂ ਲਾਇਟਾਂ ਲਗਾਉਣ ਦੇ ਆਦੇਸ਼ ਦਿੱਤੇ।

ਅਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਰੱਖਦੇ, ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਨਾਲਿਆਂ, ਸੀਵਰ ਲਾਈਨਾਂ ਅਤੇ ਮੀਂਹ ਦੇ ਪਾਣੀ ਦੇ ਆਊਟਲੇਟਾਂ ਦੀ ਸਫਾਈ, ਪਾਣੀ ਦੀ ਸਪਲਾਈ ਲੀਕ ਦੀ ਜਾਂਚ ਕਰਨ ਅਤੇ ਸ਼ਹਿਰੀ ਹੜ੍ਹਾਂ ਨੂੰ ਰੋਕਣ ਲਈ ਲੋੜੀਂਦੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਕੁੱਤਿਆਂ ਦੇ ਕੱਟਣ ਦੇ ਵਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ, ਉਨ੍ਹਾਂ ਨੇ ਨਗਰ ਨਿਗਮ ਨੂੰ ਨਸਬੰਦੀ ਪ੍ਰੋਗਰਾਮ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਅਵਾਰਾ ਕੁੱਤਿਆਂ ਦੀ ਗਿਣਤੀ ‘ਤੇ ਕੰਟਰੋਲ ਕੀਤਾ ਜਾ ਸਕੇ।

ਮੰਤਰੀ ਡਾ. ਰਵਜੋਤ ਸਿੰਘ ਨੇ ਨਿਗਮ ਅਧਿਕਾਰੀਆਂ ਨੂੰ ਨਵੇਂ ਚੁਣੇ ਕੌਂਸਲਰਾਂ ਨਾਲ ਮਿਲ ਕੇ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦੇ ਵਸਨੀਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵੀ ਕਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਦੀਪ ਸਹਿਗਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬੱਬਨਦੀਪ ਸਿੰਘ ਵਾਲੀਆ ਅਤੇ ਦੀਪਜੋਤ ਕੌਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD