Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਲਈ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 18 Feb 2025

Last updated on: Feb 18, 2025, 00:00 IST

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਅਤੇ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੌਕੇ ਸਿਵਲ ਸਰਜਨ ਵੱਲੋਂ ਬਲਾਕਾਂ ਦੇ ਵਿੱਚ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਜਿਵੇਂ ਕਿ ਟੀਕਾਕਰਨ, ਆਮ ਆਦਮੀ ਕਲੀਨਿਕਾਂ ਦੀ ਸਮੀਖਿਆ, ਵੈਕਟਰ ਬੋਰਨ ਬਿਮਾਰੀਆਂ ਸਬੰਧੀ ਚੱਲ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਬਲਾਕਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ।

 ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਟੀਕਾਕਰਨ ਸਬੰਧੀ ਹੈਡ ਕਾਊਂਟ ਸਰਵੇ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਫਰਵਰੀ ਮਹੀਨੇ ਦੇ ਅੰਤ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਹੈਡ ਕਾਊਂਟ ਸਰਵੇ ਕਰਾਉਣ ਦਾ ਮੁੱਖ ਮੰਤਵ ਪਿੰਡਾਂ ਦੇ ਵਿੱਚ ਰਹਿ ਰਹੇ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸ਼ਨਾਖਤ ਕਰਨਾ ਹੈ ਜਿਨਾਂ ਦਾ ਪੂਰਨ ਟੀਕਾਕਰਨ ਨਹੀਂ ਹੋਇਆ।

ਇਸ ਤੋਂ ਇਲਾਵਾ ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪਣੇ ਆਪਣੇ ਬਲਾਕਾਂ ਦੇ ਵਿੱਚ ਸਿਹਤ ਪ੍ਰੋਗਰਾਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਹਨਾਂ ਦਾ ਲਾਭ ਆਮ ਨਾਗਰਿਕ ਪ੍ਰਾਪਤ ਕਰ ਸਕਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD