Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਧੁਨਿਕ ਭਾਰਤ ਦੇ ਸੰਸਥਾਪਕ' ਵਿਸ਼ੇ ਤੇ ਆਈਸੀਐਚਆਰ ਸਪਾਂਸਰਡ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ਸ਼ੁਰੂ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 18 Feb 2025

Last updated on: Feb 18, 2025, 00:00 IST

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਦੇ ਸਮਾਜਿਕ ਵਿਗਿਆਨ ਸਕੂਲ ਅਧੀਨ ਇਤਿਹਾਸ ਵਿਭਾਗ ਵੱਲੋਂ "ਛਤਰਪਤੀ ਸ਼ਿਵਾਜੀ ਮਹਾਰਾਜ: ਆਧੁਨਿਕ ਭਾਰਤ ਦੇ ਸੰਸਥਾਪਕ" ਵਿਸ਼ੇ 'ਤੇ ਦੋ-ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਗਿਆ। ਇੰਡੀਅਨ ਕੌਂਸਲ ਆਫ਼ ਹਿਸਟੋਰੀਕਲ ਰਿਸਰਚ ਵੱਲੋਂ ਸਪਾਂਸਰ ਕੀਤੀ ਇਹ ਕਾਨਫਰੰਸ ਨੌਜਵਾਨ ਪੀੜ੍ਹੀ ਨੂੰ ਸ਼ਿਵਾਜੀ ਮਹਾਰਾਜ ਦੀ ਦੂਰਦਰਸ਼ੀ ਲੀਡਰਸ਼ਿਪ, ਫੌਜ ਸ਼ਕਤੀ, ਸਮਾਜਿਕ ਸੁਧਾਰ ਅਤੇ ਸ਼ਾਸਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣ ਲਈ ਆਯੋਜਿਤ ਕੀਤੀ  ਜਾ ਰਹੀ ਹੈ।

ਉਦਘਾਟਨੀ ਸੈਸ਼ਨ ਵਿੱਚ ਵਿਦਿਆ ਭਾਰਤੀ ਉੱਤਰੀ ਜ਼ੋਨ ਸੰਗਠਨ ਮੰਤਰੀ ਸ਼੍ਰੀ ਵਿਜੇ ਨੱਡਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬ ਪਲਸ ਨਿਊਜ਼ ਦੇ ਮੁੱਖ ਸੰਪਾਦਕ ਕਰਨਲ (ਸੇਵਾਮੁਕਤ) ਜੈਬੈਂਸ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ਼੍ਰੀ ਵਿਜੇ ਨੱਡਾ ਨੇ ਸ਼ਿਵਾਜੀ ਮਹਾਰਾਜ ਦੀ ਦੂਰਦਰਸ਼ੀ ਸੋਚ, ਫੌਜੀ ਪ੍ਰਤਿਭਾ ਅਤੇ ਰਾਜਨੀਤਿਕ ਰਣਨੀਤੀਆਂ 'ਤੇ ਚਾਨਣ ਪਾਇਆ। 

ਉਨ੍ਹਾਂ ਨੇ ਦੱਸਿਆ ਕਿ ਕਿਵੇਂ ਸ਼ਿਵਾਜੀ ਮਹਾਰਾਜ ਨੇ 17ਵੀਂ ਸਦੀ ਵਿੱਚ ਮੁਗਲ ਸ਼ਾਸਕ ਔਰੰਗਜ਼ੇਬ ਸਮੇਤ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਪੱਛਮੀ ਮਹਾਰਾਸ਼ਟਰ ਵਿੱਚ ਆਪਣੀ ਰਾਜਵਿਵਸਥਾ ਕਾਇਮ ਕੀਤੀ। ਉਨ੍ਹਾਂ ਦੀਆਂ ਨਵੀਨਤਾਕਾਰੀ ਰਣਨੀਤੀਆਂ ਅਤੇ ਸੁਰੱਖਿਆ ਨੀਤੀਆਂ ਨੇ ਭਾਰਤ ਵਿੱਚ ਆਧੁਨਿਕ ਰੱਖਿਆ ਨੀਤੀਆਂ ਦੀ ਨੀਂਹ ਰੱਖੀ।

ਮੁੱਖ ਮਹਿਮਾਨ ਕਰਨਲ (ਸੇਵਾਮੁਕਤ) ਜੈਬੈਂਸ ਸਿੰਘ ਨੇ ਸ਼ਿਵਾਜੀ ਮਹਾਰਾਜ ਨੂੰ ਰਾਸ਼ਟਰਵਾਦ, ਲੋਕਤੰਤਰ ਅਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਾਲੇ ਯੋਧੇ ਵਜੋਂ ਉਜਾਗਰ ਕੀਤਾ। ਉਨ੍ਹਾਂ ਨੇ ਸ਼ਿਵਾਜੀ ਦੇ ਅਨੁਸ਼ਾਸ਼ਨ, ਸਵੈ-ਨਿਰਭਰਤਾ, ਅਤੇ ਮਰਾਠਾ ਜਲ ਸੈਨਾ ਦੀ ਅਗਵਾਈ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣ ਪਾਇਆ।

ਇਸ ਮੌਕੇ 'ਤੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸਿਰਿਕਾ ਨੇ ਕਿਹਾ ਕਿ ਸ਼ਿਵਾਜੀ ਮਹਾਰਾਜ ਸਿਰਫ਼ ਇੱਕ ਮਹਾਨ ਯੋਧਾ ਨਹੀਂ ਸਨ ਸਗੋਂ ਇੱਕ ਉੱਤਮ ਪ੍ਰਸ਼ਾਸਕ ਵੀ ਸਨ, ਜੋ ਨੈਤਿਕ ਸ਼ਾਸਨ, ਔਰਤਾਂ ਪ੍ਰਤੀ ਸਤਿਕਾਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਹੈਕ ਵਿੱਚ ਰਹੇ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸ਼ਿਵਾਜੀ ਮਹਾਰਾਜ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਉਦਘਾਟਨੀ ਸਮਾਗਮ ਵਿੱਚ ਰਜਿਸਟਰਾਰ ਡਾ. ਵਿਜੇ ਸ਼ਰਮਾ, ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ, ਵੱਖ-ਵੱਖ ਵਿਭਾਗਾਂ ਦੇ ਮੁਖੀ ਸਮੇਤ ਕਈ ਉੱਚ ਅਧਿਕਾਰੀ ਮੌਜੂਦ ਰਹੇ। ਸ਼ੁਰੂਆਤ ਵਿੱਚ ਕਾਨਫਰੰਸ ਕੋਆਰਡੀਨੇਟਰ ਡਾ. ਵਿਪਨ ਪਾਲ ਸਿੰਘ ਨੇ ਸਵਾਗਤੀ ਭਾਸ਼ਣ ਦਿੱਤਾ, ਜਦਕਿ ਪ੍ਰਬੰਧਕੀ ਸਕੱਤਰ ਡਾ. ਸੰਜੀਵ ਕੁਮਾਰ ਨੇ ਕਾਨਫਰੰਸ ਦੀ ਰੂਪ ਰੇਖਾ ਤੇ ਚਾਨਣਾ ਪਾਇਆ। 

ਅੰਤ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਿਤ ਮੀਨਾ ਨੇ ਸਭ ਦਾ ਰਸਮੀ ਧੰਨਵਾਦ ਕੀਤਾ। ਕਾਨਫਰੰਸ ਦੇ ਪਹਿਲੇ ਦਿਨ ਚਾਰ ਤਕਨੀਕੀ ਸੈਸ਼ਨ ਹੋਏ। ਕਾਨਫਰੰਸ 19 ਫਰਵਰੀ ਨੂੰ ਸਮਾਪਤ ਹੋਵੇਗੀ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD