Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ ਬਲਬੀਰ ਸਿੰਘ ਦੀ ਅਚਨਚੇਤ ਚੈਕਿੰਗ

ਹਸਪਤਾਲ ਸੇਵਾਵਾਂ ਤੇ ਸੰਤੁਸ਼ਟੀ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 19 Feb 2025

Last updated on: Feb 19, 2025, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਐਮਰਜੰਸੀ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਮੂਹ ਸਟਾਫ ਡਿਊਟੀ 'ਤੇ ਹਾਜ਼ਰ ਪਾਇਆ ਗਿਆ। 

ਉਨ੍ਹਾਂ ਨੇ ਇਸ ਮੌਕੇ ਇਲਾਜ ਲਈ ਹਸਪਤਾਲ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਸਿਹਤ ਮੰਤਰੀ ਨੇ ਰਾਤ ਦੀ ਡਿਊਟੀ 'ਤੇ ਤਾਇਨਾਤ ਐਮਰਜੰਸੀ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਐਮਰਜੰਸੀ ਸੇਵਾਵਾਂ ਵਿੱਚ ਦਵਾਈਆਂ ਦੀ ਘਾਟ ਨਹੀਂ ਹੋਣੀ ਚਾਹੀਦੀ। 

ਉਹਨਾਂ ਕਿਹਾ ਕਿ ਐਮਰਜੰਸੀ ਵਿੱਚ ਲੱਗੇ ਸਾਰੇ ਉਪਕਰਨ ਵਰਕਿੰਗ ਕੰਡੀਸ਼ਨ ਵਿੱਚ ਹੋਣ, ਦਵਾਈਆਂ, ਖੂਨ ਦਾ ਪ੍ਰਬੰਧ, ਸਹੀ ਮੈਨ ਪਾਵਰ ਤੇ ਬਿਜਲੀ ਦਾ ਬੈਕਅੱਪ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ ਤਾਂ ਜੋ ਰਾਤ ਸਮੇਂ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਐਮਰਜੰਸੀ ਦੌਰਾਨ ਪਹਿਲੇ 24 ਘੰਟੇ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦਾ ਲੋੜਵੰਦ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। 

ਉਹਨਾਂ ਨੇ ਸਟਾਫ ਨੂੰ ਹਦਾਇਤ ਕੀਤੀ ਕੀ ਉਹ ਮਰੀਜ਼ਾਂ ਦਾ ਪੂਰਾ ਖਿਆਲ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ। ਇਸ ਮੌਕੇ ਉਹਨਾਂ ਨੇ ਐਮਰਜੰਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲ-ਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਕੁੱਤੇ ਦੇ ਵੱਢਣ ਕਾਰਨ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕਰਕੇ ਉਹਨਾਂ ਮਰੀਜ਼ਾਂ ਨੂੰ ਲੱਗਣ ਵਾਲੀ ਐਂਟੀ ਰੇਬੀਜ਼ ਵੈਕਸੀਨ ਬਾਰੇ ਵੀ ਜਾਣਕਾਰੀ ਹਾਸਿਲ ਕਰਕੇ ਤਸੱਲੀ ਪ੍ਰਗਟ ਕੀਤੀ।

ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਲੋੜਵੰਦ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD