Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਿਨੀਤ ਕੁਮਾਰ ਨੇ ਫੂਡ ਸੇਫਟੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ

ਈਟ ਰਾਈਟ ਸਾਈਕਲੋਥੋਨ ਅਤੇ ਈਟ ਰਾਈਟ ਮੇਲੇ ਦਾ ਪੋਸਟਰ ਵੀ ਕੀਤਾ ਜਾਰੀ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 19 Feb 2025

Last updated on: Feb 19, 2025, 00:00 IST

ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਬਾਬਾ ਫਰੀਦ ਈਟ ਰਾਈਟ ਮੇਲੇ ਸਬੰਧੀ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਮੇਲਾ 28 ਫਰਵਰੀ ਨੂੰ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਫਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। 

ਉਹਨਾਂ ਦੱਸਿਆ ਕਿ ਮਿਤੀ 23 ਫਰਵਰੀ ਨੂੰ ਸਰਕਟ ਹਾਊਸ ਤੋਂ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਤੱਕ ਸਵੇਰੇ 6:00 ਵਜੇ ਤੋਂ ਸਾਈਕਲੋਥੋਨ ਵੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਇਹ ਮੇਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਪੌਸ਼ਟਿਕ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ ਅਤੇ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਮੇਲੇ ਦਾ ਆਕਰਸ਼ਣ ਕੇਂਦਰ ਹੋਣਗੇ। 

ਉਹਨਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ ਅਤੇ ਜਾਣਕਾਰੀ ਪ੍ਰਾਪਤ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ, ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਕਮਿਸ਼ਨਰ ਫੂਡ ਸੇਫਟੀ ਅੰਮ੍ਰਿਤ ਪਾਲ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਆਦਿ ਹਾਜਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD