Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਡਾ. ਸੰਗੀਤਾ ਜੈਨ ਵਲੋਂ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਮਰੀਜ਼ ਨੂੰ ਸਾਰੀਆਂ ਦਵਾਈਆਂ ਸਿਹਤ ਸੰਸਥਾ ਦੇ ਅੰਦਰੋਂ ਹੀ ਮਿਲਣ : ਡਾ. ਸੰਗੀਤਾ ਜੈਨ

Health, Civil Surgeon Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 19 Feb 2025

Last updated on: Feb 19, 2025, 00:00 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿਚਲੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ, ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਬਿਹਤਰ, ਮਿਆਰੀ ਤੇ ਸਮਾਂਬੱਧ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ ਜਿਸ ਦੀ ਪ੍ਰਾਪਤੀ ਲਈ ਸਾਰੇ ਸਿਹਤ ਅਧਿਕਾਰੀਆਂ ਨੂੰ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਜਾਂਚ ਅਤੇ ਇਲਾਜ ਪੱਖੋਂ ਲੋਕਾਂ ਨੂੰ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿਚ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਅਤੇ ਜਿਥੇ ਕਿਤੇ ਕਿਸੇ ਤਰ੍ਹਾਂ ਦੀ ਕੋਈ ਕਮੀ-ਪੇਸ਼ੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸਿਹਤ ਸੰਸਥਾਵਾਂ ਖ਼ਾਸਕਰ ਪਖ਼ਾਨੇ ਆਦਿ ਬਿਲਕੁਲ ਸਾਫ਼-ਸੁਥਰੇ ਹੋਣੇ ਚਾਹੀਦੇ ਹਨ ਤਾਕਿ ਮਰੀਜ਼ਾਂ ਨੂੰ ਸਿਹਤ ਸੰਸਥਾ ਅੰਦਰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾਵੇ। 

ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿਚ 24 ਘੰਟੇ ਲਈ ਬਿਜਲੀ ਦੀ ਬੇਰੋਕ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਸਿੱਝਣ ਵਾਸਤੇ ਪੂਰਾ ਪਾਵਰ ਬੈਕਅੱਪ ਵੀ ਜ਼ਰੂਰੀ ਹੈ। ਸਿਵਲ ਸਰਜਨ ਨੇ ‘ਕਾਇਆਕਲਪ’ ਪ੍ਰੋਗਰਾਮ ਤਹਿਤ ਹਰ ਸੰਸਥਾ ਵਿਚਲੇ ਸਾਰੇ ਮਾਪਦੰਡ ਪੂਰੇ ਕਰਨ ਲਈ ਵੀ ਆਖਿਆ। ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਹੋਰ ਸਬੰਧਤ ਬੀਮਾਰੀਆਂ ਦੇ ਆਗਾਮੀ ਸੀਜ਼ਨ ਨੂੰ ਵੇਖਦਿਆਂ ਡਾ. ਜੈਨ ਨੇ ਤਮਾਮ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਕਿ ਇਸ ਸੀਜ਼ਨ ਦੌਰਾਨ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਹੋ ਸਕੇ। 

ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ। ਸਿਵਲ ਸਰਜਨ ਨੇ ਦੁਹਰਾਇਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਮਰੀਜ਼ ਨੂੰ ਹਰ ਦਵਾਈ ਸਿਹਤ ਸੰਸਥਾ ਵਿਚ ਹੀ ਮਿਲਣੀ ਚਾਹੀਦੀ ਹੈ। ਜੇ ਕੋਈ ਦਵਾਈ ਬਾਹਰੋਂ ਮਿਲਣੀ ਹੈ ਤਾਂ ਸਬੰਧਤ ਮੁੱਖ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈ ਮਰੀਜ਼ ਨੂੰ ਉਪਲਭਧ ਕਰਾਈ ਜਾਵੇ। 

ਉਨ੍ਹਾਂ ਹਸਪਤਾਲਾਂ ਦੇ ਮੁਖੀਆਂ ਨੂੰ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਵੀ ਆਖਿਆ। ਮੀਟਿੰਗ ਦੌਰਾਨ ਤਮਾਮ ਸਿਹਤ ਅਧਿਕਾਰੀਆਂ ਨੇ ਸਿਵਲ ਸਰਜਨ ਨੂੰ ਭਰੋਸਾ ਦਿਤਾ ਕਿ ਉਹ ਲੋਕਾਂ ਨੂੰ ਬਿਹਤਰ ਤੇ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।

 

Tags: Health , Civil Surgeon Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD