Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੋਹਾਲੀ ਸੜਕਾਂ ਦੀ ਸਫਾਈ ਮੁਹਿੰਮ: ਡੀਸੀ ਆਸ਼ਿਕਾ ਜੈਨ ਨੇ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਪ੍ਰਗਤੀ ਦੀ ਸਮੀਖਿਆ ਕੀਤੀ

ਛੱਤ ਲਾਈਟ ਪੁਆਇੰਟ ਤੋਂ ਗੋਪਾਲ ਸਵੀਟਸ ਰੋਡ ਤੱਕ ਦੀ ਤਜ਼ਵੀਜ਼ ਅੱਗੇ ਵਧੇਗੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Chief Administrator, Greater Mohali Area Development Authority, Moonish Kumar, T Benith, Anmol Singh Dhaliwal

Web Admin

Web Admin

5 Dariya News

ਐਸ.ਏ.ਐਸ.ਨਗਰ , 19 Feb 2025

Last updated on: Feb 19, 2025, 00:00 IST

ਮੁਹਾਲੀ ਦੀਆਂ ਸੜਕਾਂ ਦੀ ਭੀੜ-ਭੜੱਕੇ ਨੂੰ ਦੂਰ ਕਰਨ ਸਬੰਧੀ ਵਿਚਾਰ-ਵਟਾਂਦਰੇ ਨੂੰ ਅੱਗੇ ਤੋਰਦਿਆਂ ਇਸ ਮਾਮਲੇ ਨੂੰ ਸਾਰਥਿਕ ਅੰਤ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਪ੍ਰਸ਼ਾਸਕ, ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ, ਮੁਨੀਸ਼ ਕੁਮਾਰ ਅਤੇ ਕਮਿਸ਼ਨਰ ਐਮਸੀ, ਮੁਹਾਲੀ, ਟੀ ਬੈਨੀਥ ਅਤੇ ਏਡੀਸੀ (ਯੂਡੀ) ਅਨਮੋਲ ਸਿੰਘ ਧਾਲੀਵਾਲ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਸੀਏ ਗਮਾਡਾ ਅਤੇ ਕਮਿਸ਼ਨਰ, ਐਮਸੀ ਮੁਹਾਲੀ ਨੂੰ ਅਪੀਲ ਕੀਤੀ ਕਿ ਉਹ ਮੁਹਾਲੀ ਦੀਆਂ ਸੜਕਾਂ ਨੂੰ ਯਾਤਰੀਆਂ ਦੇ ਅਨੁਕੂਲ ਬਣਾਉਣ ਲਈ ਆਪਣੇ ਸਬੰਧਤ ਵਿਭਾਗਾਂ ਨਾਲ ਸਬੰਧਤ ਪ੍ਰਗਤੀ ਦੀ ਨਿਯਮਿਤ ਸਮੀਖਿਆ ਕਰਨ। ਰੀਵਿਊ ਮੀਟਿੰਗ ਦੌਰਾਨ ਯੂਟੀ ਪ੍ਰਸ਼ਾਸਨ ਚੰਡੀਗੜ੍ਹ ਦੀ  ਟੀਮ ਨੇ ਦੱਸਿਆ ਕਿ ਸੈਕਟਰ 48/65 ਤੋਂ ਦਾਰਾ ਸਟੂਡੀਓ (49/64 ਤੋਂ 50-63) ਤੱਕ ਸੜਕ ਨੂੰ ਚੌੜਾ ਕਰਨ (ਸਿੰਗਲ ਤੋਂ ਦੋਹਰੀ ਕੈਰੇਜ-ਵੇਅ)ਦੇ  ਗਮਾਡਾ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਸ਼੍ਰੀ ਗੁਰਦੁਆਰਾ ਸਾਂਝਾ ਸਾਹਿਬ ਦੀ ਸੜਕ ਨੂੰ ਚੌੜਾ ਕਰਨ ਅਤੇ ਬਦਲਣ ਦਾ ਮੁੱਦਾ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਅੱਗੇ ਯੋਜਨਾ ਵਿਭਾਗ ਨੂੰ ਭੇਜਿਆ ਜਾਵੇਗਾ। 

ਯੂਟੀ ਦੀ ਟੀਮ ਨੇ ਕਿਹਾ ਕਿ ਯੂਟੀ ਖੇਤਰ ਵਿੱਚ ਇਸ ਸੜਕ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਨੂੰ ਹੱਲ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਸੈਕਟਰ 43 ਬੱਸ ਸਟੈਂਡ ਤੋਂ ਮੁਹਾਲੀ ਨੂੰ ਆਉਣ ਵਾਲੀ ਸੜਕ ਨੂੰ ਜੋੜਨ ਵਾਲੀ ਪੀਆਰ 5 ਸੜਕ ਵੀ ਵਿਚਾਰ ਅਧੀਨ ਹੈ। 

ਮੀਟਿੰਗ ਵਿੱਚ ਹਾਜ਼ਰ ਰੇਲਵੇ ਇੰਜਨੀਅਰਾਂ ਨੇ ਦੱਸਿਆ ਕਿ ਛੱਤ ਲਾਈਟ ਪੁਆਇੰਟਸ ਤੋਂ ਗੋਪਾਲ ਸਵੀਟਸ ਰੋਡ ਤੱਕ ਦੀ ਸੜ੍ਹਕ ਤੇ ਪੈਂਦੀ ਜੇਐਲਪੀਐਲ ਕਰਾਸਿੰਗ, ਜਿਸ ਵਿੱਚ ਪੀਕ ਸਮੇਂ ਦੌਰਾਨ ਬਹੁਤ ਜ਼ਿਆਦਾ ਟ੍ਰੈਫਿਕ ਹੁੰਦੀ ਹੈ, ਨੂੰ ਦੋਹਰੀ ਕੈਰੇਜ਼-ਵੇਅ ਵਿੱਚ ਤਬਦੀਲ ਕੀਤਾ ਜਾਵੇਗਾ ਅਤੇ ਮੁੱਢਲੀ ਸਾਂਝੀ ਫੇਰੀ ਤੋਂ ਬਾਅਦ ਰੇਲਵੇ ਅਥਾਰਟੀਆਂ ਨੂੰ ਪੇਸ਼ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਚੀਮਾ ਬੋਇਲਰ ਪੁਆਇੰਟ (ਕੁਆਰਕ ਸਿਟੀ), ਸੈਮੀ ਕੰਡਕਟਰ ਲਿਮਟਿਡ ਅਤੇ ਆਈ.ਆਈ.ਐਸ.ਈ.ਆਰ. ਰੋਡ ਵਿਖੇ ਸਲਿਪ ਰੋਡ ਮੁਹੱਈਆ ਕਰਵਾ ਕੇ ਟਰੈਫਿਕ ਨਿਯਮਾਂ ਸਬੰਧੀ ਵੀ ਵਿਸਤ੍ਰਿਤ ਚਰਚਾ ਕੀਤੀ ਗਈ।  ਸੈਮੀਕੰਡਕਟਰ ਲਿਮਟਿਡ ਦੇ ਨੁਮਾਇੰਦੇ ਵੱਲੋਂ ਉਠਾਏ ਗਏ ਮੁੱਦੇ ਨੂੰ ਗਮਾਡਾ ਅਧਿਕਾਰੀਆਂ ਨੇ ਹੱਲ ਕੀਤਾ।     

ਪੀ.ਐਸ.ਆਈ.ਈ.ਸੀ. ਦੇ ਖੇਤਰਾਂ ਵਿਚ ਪੈਂਦੀਆਂ ਸੜਕਾਂ 'ਤੇ ਭੀੜ-ਭੜੱਕੇ ਦੇ ਮੁੱਦੇ 'ਤੇ ਪੀ.ਐਸ.ਆਈ.ਈ.ਸੀ. ਦੇ ਨੁਮਾਇੰਦੇ ਨੇ ਕਿਹਾ ਕਿ ਇਨ੍ਹਾਂ ਬਾਰੇ ਫੈਸਲਾ ਲੈਣ ਦਾ ਅਖਤਿਆਰ ਐਮ ਸੀ ਕੋਲ ਹੈ ਕਿਉਂਕਿ ਸੜਕਾਂ ਐਮ ਸੀ ਮੋਹਾਲੀ ਨੂੰ ਸੌਂਪ ਦਿੱਤੀਆਂ ਗਈਆਂ ਹਨ।  

ਡਿਪਟੀ ਕਮਿਸ਼ਨਰ ਨੇ ਨਿਗਮ ਰਾਹੀਂ ਜਲਦੀ ਤੋਂ ਜਲਦੀ ਕੰਮ ਕਰਵਾਉਣ ਲਈ ਵਿਭਾਗ ਪਾਸੋਂ ਪੱਤਰ ਭਿਜਵਾਉਣ ਲਈ ਕਿਹਾ। ਡੀਐਸਪੀ ਟਰੈਫਿਕਿੰਗ ਕਰਨੈਲ ਸਿੰਘ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਏਅਰਪੋਰਟ ਰੋਡ ’ਤੇ ਬਣ  ਰਹੇ  ਚੌਕਾਂ ਦੇ ਨੇੜੇ ਹਾਦਸਿਆਂ ਦੀ ਸੰਭਾਵਨਾ ਨੂੰ ਘੱਟ ਤੋਂ ਘੱਟ ਕਰਨ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। 

ਸੀ.ਏ.ਗਮਾਡਾ ਨੇ ਟ੍ਰੈਫਿਕ ਪੁਲਿਸ ਨੂੰ ਕਿਹਾ ਕਿ ਸ਼ਹਿਰ ਦੇ ਹਸਪਤਾਲਾਂ ਦੇ ਬਾਹਰ ਵਾਹਨਾਂ ਦੀ ਹੋ ਰਹੀ ਅਣਅਧਿਕਾਰਤ ਪਾਰਕਿੰਗ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਤੋਂ ਪੈਦਾ ਹੋ ਰਹੀ ਸਮੱਸਿਆ ਤੋਂ ਨਿਜਾਤ ਮਿਲ ਸਕੇ। 

ਉਨ੍ਹਾਂ ਕਿਹਾ ਕਿ ਗਮਾਡਾ ਦੇ ਅਸਟੇਟ ਦਫ਼ਤਰ ਨੇ ਡਰਾਇੰਗਾਂ ਵਿੱਚ ਪਾਰਕਿੰਗ ਲਈ ਨਿਰਧਾਰਤ ਥਾਂ ਦੀ ਵਰਤੋਂ ਨਾ ਕਰਨ ਲਈ ਹਸਪਤਾਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਹਨ। ਇਸ ਮੌਕੇ ਏਡੀਸੀ (ਜੀ) ਵਿਰਾਜ ਐਸ ਤਿੜਕੇ, ਏਡੀਸੀ (ਯੂਡੀ) ਅਨਮੋਲ ਸਿੰਘ ਧਾਲੀਵਾਲ, ਐਸਡੀਐਮਜ਼ ਅਮਿਤ ਗੁਪਤਾ, ਦਮਨਦੀਪ ਕੌਰ ਅਤੇ ਗੁਰਮੰਦਰ ਸਿੰਘ ਵੀ ਹਾਜ਼ਰ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Chief Administrator , Greater Mohali Area Development Authority , Moonish Kumar , T Benith , Anmol Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD