Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਫ਼ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕੀਤੀ ਗਈ

ਡਾ. ਰਵਜੋਤ ਸਿੰਘ ਨੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਨੂੰ ਤੇਜ਼ ਕਰਨ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ludhiana, Clean Water, Infrastructure, Asian Infrastructure Investment Bank, AIIB

Web Admin

Web Admin

5 Dariya News

ਚੰਡੀਗੜ੍ਹ , 19 Feb 2025

Last updated on: Feb 19, 2025, 00:00 IST

ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ,  ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਅੱਜ ਮਿਊਨਸੀਪਲ ਭਵਨ  ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਤੌਰ ਬੈਠਕ ਕਰਕੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਕੈਬਿਨਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਕਰੀਬ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜੋ ਕਿ ਕਰੀਬ ਤਿੰਨ ਸਾਲਾਂ ਦੇ ਵਿੱਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਜਵੀਜ ਰੱਖੀ ਗਈ ਹੈ । 

ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਬਨਣ ਦੇ ਨਾਲ ਲੁਧਿਆਣਾ ਦੀ ਲੱਖਾਂ ਦੀ ਆਬਾਦੀ ਨੂੰ ਸਾਫ ਨਹਿਰੀ ਪਾਣੀ ਮਿਲੇਗਾ।  ਉਹਨਾਂ ਨੇ ਕਿਹਾ ਕਿ ਸਰਹਿੰਦ ਨਹਿਰ ਵਿੱਚੋਂ ਪਾਣੀ ਲੈ ਕੇ ਵਾਟਰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਂਟ ਵਿੱਚ ਪਾਣੀ ਨੂੰ ਸਾਫ ਕਰਕੇ ਅੱਗੇ ਲੁਧਿਆਣਾ ਨਿਵਾਸੀਆਂ ਦੇ ਘਰਾਂ ਤੱਕ ਵਾਟਰ ਸਪਲਾਈ ਦੀਆਂ ਪਾਈਪਾਂ ਰਾਹੀਂ ਪਹੁੰਚਾਇਆ ਜਾਵੇਗਾ।

ਉਹਨਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦਾ ਸਾਂਝਾ ਪ੍ਰੋਜੈਕਟ ਹੈ ਜਿਸ ਦੇ ਵਿੱਚ ਵਰਲਡ ਬੈਂਕ ਅਤੇ ਏਆਈਆਈਬੀ ਵੱਲੋਂ 35% - 35 % ਰਾਸ਼ੀ ਅਤੇ ਪੰਜਾਬ ਸਰਕਾਰ ਵੱਲੋਂ 30% ਰਾਸ਼ੀ ਖਰਚ ਕੀਤੀ ਜਾਵੇਗੀ 

ਉਹਨਾਂ ਨੇ ਵਾਟਰ ਟਰੀਟਮੈਂਟ ਲਗਾਉਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਬਣਾਉਣ ਦੇ ਲਈ ਜਿਹੜੇ ਰਸਤਿਆਂ ਦੇ ਵਿੱਚ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਉਹਨਾਂ ਰਸਤਿਆਂ ਨੂੰ ਨਾਲ ਦੀ ਨਾਲ ਹੀ ਆਉਣ ਜਾਣ ਦੇ ਲਈ ਵੀ ਕਲੀਅਰ ਕੀਤਾ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਦੇ ਲਈ ਕੋਈ ਸਮੱਸਿਆ ਨਾ ਆਵੇ।  

ਉਹਨਾਂ ਨੇ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਂਦੀ ਜਾਵੇ ਅਤੇ ਸਮੇਂ-ਸਮੇਂ ਸਿਰ ਇਸ ਦੀ ਰਿਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਦਿੱਤੀ ਜਾਵੇ । ਇਸ ਮੌਕੇ ਤੇ ਸੀਈਓ, ਮਿਊਸੀਪਲ ਇਨਫਰਾਸਟਰਕਚਰ ਡਿਵੈਲਪਮੈਂਟ ਕੰਪਨੀ (ਪੀਐਮਆਈਡੀਸੀ)  ਦਿਪਤੀ ਉੱਪਲ, ਮਿਊਸੀਪਲ ਕਮਿਸ਼ਨਰ  ਲੁਧਿਆਣਾ ਅਦਿੱਤਿਆ  ਡੇਚਲਵਾਲ, ਜੀਐਮ ਪ੍ਰੋਜੈਕਟ ਹਰ ਸਤਿੰਦਰ ਪਾਲ ਸਿੰਘ ਢਿੱਲੋ, ਚੀਫ ਇੰਜੀਨੀਅਰ ਰਵਿੰਦਰ ਗਰਗ, ਐਸਈ ਪ੍ਰੋਜੈਕਟ ਪਾਰੁਲ ਗੋਇਲ, ਕੰਸਲਟੈਂਟ ਪੀਐਮਆਈਡੀਸੀ ਸੋਨੀਆ ਗੁਪਤਾ ਵੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ludhiana , Clean Water , Infrastructure , Asian Infrastructure Investment Bank , AIIB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD