Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਸਿੰਘ ਚੀਮਾ

ਪੰਜਾਬੀ ਸਭਾ ਨਾਲ ਕੀਤੀ ਮੀਟਿੰਗ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuldeep Singh Dhaliwal, Jaswant Singh Gajjanmajra, Anurag Verma, Additional Chief Secretary

Web Admin

Web Admin

5 Dariya News

ਚੰਡੀਗੜ੍ਹ , 19 Feb 2025

Last updated on: Feb 19, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਮੀਟਿੰਗ ਦੌਰਾਨ ਕੀਤਾ ਗਿਆ।

ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਾਹਿਤ ਸਭਾਵਾਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਕਲਾ ਲਈ ਕੰਮ ਕਰ ਰਹੀ ਹੈ। ਇਸ ਵੇਲੇ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਵਿੱਚ ਪੰਜਾਬ ਨਵ ਸਿਰਜਣਾ ਸਮਾਗਮਾਂ ਦੀ ਲੜੀ ਕਰਵਾਈ ਜਾ ਰਹੀ ਹੈ ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਹਿਤ, ਕਲਾ, ਸੱਭਿਆਚਾਰ ਨਾਲ ਸਬੰਧਤ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਮੌਕੇ ਲੇਖਕ ਸਭਾ ਵੱਲੋਂ ਰੱਖੀਆਂ ਮੰਗਾਂ ਨੂੰ ਪੂਰੀ ਗਹੁ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਹਿਲਾਂ ਹੀ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੌਕੇ ਉਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਭਾਸ਼ਾ ਕਾਨੂੰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਆਖਦਿਆਂ ਕਿਹਾ ਕਿ ਜੋ ਵੀ ਵਿਭਾਗ ਜਾਂ ਕਰਮਚਾਰੀ ਇਸ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨਾ ਯਕੀਨੀ ਬਣਾਉਣ ਅਤੇ ਪੰਜਾਬੀ ਵਿੱਚ ਬੋਰਡ ਲਗਾਉਣ ਦੀ ਦਿਸ਼ਾ ਵਿੱਚ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ। ਸ ਉਪਰੰਤ ਵਿੱਤ ਮੰਤਰੀ ਅਤੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ   ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਿਨਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ। 

ਕੈਬਿਨਟ ਸਬ-ਕਮੇਟੀ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਜਥੇਬੰਦੀਆਂ ਦੀਆਂ ਮੰਗਾਂ ਨਾਲ ਪੂਰੀ ਹਮਦਰਦੀ ਅਤੇ ਸਕਰਾਤਮਕ ਰਵੱਈਆਂ ਰੱਖਦੀ ਹੈ। ਉਨ੍ਹਾਂ ਜਥੇਬੰਦੀਆਂ ਵੱਲੋਂ ਸਾਂਝੇ ਕੀਤੇ ਗਏ ਮਸਲਿਆਂ ਅਤੇ ਜਾਇਜ਼ ਮੰਗਾਂ ਸਬੰਧੀ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਮੁੱਖ ਸਕੱਤਰ ਵਿਕਾਸ ਅਨੁਰਾਗ ਵਰਮਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuldeep Singh Dhaliwal , Jaswant Singh Gajjanmajra , Anurag Verma , Additional Chief Secretary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD