Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਡੀਜੀਪੀ ਗੌਰਵ ਯਾਦਵ ਵੱਲੋਂ ਸੀ.ਪੀਜ਼/ਐਸ.ਐਸ.ਪੀਜ਼ ਨੂੰ ਭ੍ਰਿਸ਼ਟਾਚਾਰ ’ਚ ਸ਼ਾਮਲ ਕਿਸੇ ਵੀ ਪੁਲਿਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

GauravYadav, Anti Corruption Drive, Punjab Government, Gaurav Yadav, Punjab Police, Police, Punjab Admin, Director General of Police Punjab, DGP Punjab, Government of Punjab,  Zero Tolerance Against Corruption

Web Admin

Web Admin

5 Dariya News

ਚੰਡੀਗੜ੍ਹ , 19 Feb 2025

Last updated on: Feb 19, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ  ਅਨੁਸਾਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ’ਤੇ ਜ਼ੋਰ ਦਿੰਦੇ ਹੋਏ, ਸਾਰੇ ਜ਼ਿਲਿ੍ਹਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਨੇ ਭ੍ਰਿਸ਼ਟ ਗਤੀਵਿਧੀਆਂ, ਦੁਰਵਿਵਹਾਰ, ਅਪਰਾਧਿਕ ਗਤੀਵਿਧੀਆਂ ਜਾਂ ਲੰਬੇ ਸਮੇਂ ਤੋਂ ਗੈਰਹਾਜ਼ਰ ਰਹਿਣ ਵਾਲੇ 52 ਪੁਲਿਸ ਕਰਮੀਆਂ ਨੂੰ ਬਰਖ਼ਾਸਤ ਕੀਤਾ  ਹੈ।  

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਬਰਖ਼ਾਸਤ ਕੀਤੇ ਗਏ ਪੁਲਿਸ ਅਧਿਕਾਰੀਆਂ ਵਿੱਚ ਇੱਕ ਇੰਸਪੈਕਟਰ, ਪੰਜ ਸਹਾਇਕ ਸਬ-ਇੰਸਪੈਕਟਰ , ਚਾਰ ਹੌਲਦਾਾਰ (ਐਚ.ਸੀ.) ਅਤੇ ਵੱਖ-ਵੱਖ ਜ਼ਿਲਿ੍ਹਆਂ ਵਿਚ ਤਾਇਨਾਤ 42 ਸਿਪਾਹੀ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ, ਜੋ ਇੱਥੇ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਆਪੋ-ਆਪਣੇ ਜ਼ਿਲਿ੍ਹਆਂ ਅਤੇ ਕਮਿਸ਼ਨਰੇਟਾਂ ਦੇ ਸੀ.ਪੀਜ਼/ਐਸ.ਐਸ.ਪੀਜ਼. ਉਨ੍ਹਾਂ ਮਾਮਲਿਆਂ ਦੀ ਪਛਾਣ ਕਰ ਰਹੇ ਹਨ , ਜਿੰਨਾਂ ਵਿੱਚ ਪੁਲਿਸ ਅਧਿਕਾਰੀ ਐਫ.ਆਈ.ਆਰ. ਵਿੱਚ ਲੋੜੀਂਦੇ ਹਨ, ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਜਾਂ ਭ੍ਰਿਸ਼ਟ ਗਤੀਵਿਧੀਆਂ  ਵਿੱਚ ਸ਼ਾਮਲ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਸਬੂਤਾਂ ਦੀ  ਬਾਰੀਕੀ ਨਾਲ ਜਾਂਚ ਕਰ ਰਹੇ ਹਨ ਅਤੇ ਹਰੇਕ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰਨ ਲਈ ਢੁਕਵੀਂ ਪ੍ਰਕਿਰਿਆ ਅਪਣਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ, ਫ਼ਰੀਦਕੋਟ ਜ਼ਿਲ੍ਹੇ ਵਿੱਚ ਥਾਦਾ ਸਾਦਿਕ ਦੇ ਇੱਕ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.)  ਅਤੇ ਦੋ ਸਿਪਾਹੀਆਂ ਨੂੰ ਜ਼ਬਰਨ ਪੈਸਾ ਵਸੂਲੀ ਵਿੱਚ ਸ਼ਾਮਲ ਪਾਏ ਜਾਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਪੰਜਾਬ ਪੁਲੀਸ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟੌਲਰੈਂਸ ਨੀਤੀ’ ਵਾਲੀ ਵਚਨਬੱਧਤਾ ਦ੍ਰਿੜਾਉਂਦੇ ਹੋਏ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ,‘‘ ਪੰਜਾਬ ਪੁਲੀਸ ਵਿੱਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ’’।

ਈ-ਐਫ.ਆਈ.ਆਰ. ਸਹੂਲਤ ਸ਼ੁਰੂ ਕਰੇਗੀ ਪੰਜਾਬ ਪੁਲਿਸ

ਪੰਜਾਬ ਪੁਲਿਸ ਦੇ ਆਗਾਮੀ ਪ੍ਰੋਜੈਕਟਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੋਟਰ ਵਾਹਨ ਚੋਰੀ ਲਈ ਈ-ਐਫ.ਆਈ.ਆਰ. ਸਹੂਲਤ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਲੋਕ ਆਨਲਾਈਨ ਪਲੇਟਫਾਰਮ ਜਾਂ ਸਾਂਝ ਕੇਂਦਰਾਂ ’ਤੇ ਜਾ ਕੇ ਵਾਹਨ ਚੋਰੀ ਸਬੰਧੀ ਐਫ.ਆਈ.ਆਰ. ਦਰਜ ਕਰਵਾ ਸਕਣਗੇ।

ਡੀਜੀਪੀ ਨੇ ਕਿਹਾ ਕਿ ਇਸ  ਉਦੇਸ਼ ਦੀ ਪੂਰਤੀ ਲਈ ਸੂਬਾ ਪੱਧਰ ’ਤੇ ਇੱਕ ਈ-ਪੁਲਿਸ ਸਟੇਸ਼ਨ ਵੀ ਸਥਾਪਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ, ‘‘ ਅਸੀਂ ਸੂਬਾ ਸਰਕਾਰ ਰਾਹੀਂ ਮਾਨਯੋਗ ਹਾਈ ਕੋਰਟ ਨੂੰ ਹਰੇਕ ਜ਼ਿਲ੍ਹੇ ਵਿੱਚ ਈ-ਕੋਰਟ ਨੋਟੀਫਾਈ ਕਰਨ ਸਬੰਧੀ ਬੇਨਤੀ ਵੀ ਕਰਾਂਗੇ।’’ਉਨ੍ਹਾਂ ਕਿਹਾ ਕਿ ਈ-ਐਫਆਈਆਰ ਪ੍ਰੋਜੈਕਟ ਦਾ ਉਦੇਸ਼ ਜਨਤਾ ਦੇ ਪੁਲਿਸ ਨਾਲ ਸਿੱਧੇ ਸੰਪਰਕ ਨੂੰ ਘਟਾਉਣਾ ਅਤੇ ਤਕਨਾਲੋਜੀ ਦੀ ਵਰਤੋਂ ਨਾਲ ਨਾਗਰਿਕ-ਪੱਖੀ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੀ ਪੰਜਾਬ ਪੁਲਿਸ ਸਾਂਝ ਪ੍ਰੋਜੈਕਟ ਤਹਿਤ 43 ਪੁਲਿਸ ਸੇਵਾਵਾਂ ਆਨਲਾਈਨ ਪ੍ਰਦਾਨ ਕਰ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਇੰਡੀਅਨ ਪੁਲਿਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਅੰਦਰੂਨੀ ਪੁਲਿਸ ਸੁਧਾਰਾਂ ਬਾਰੇ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਨਾਲ ਪੰਜਾਬ ਅਜਿਹਾ ਪ੍ਰੋਜੈਕਟ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਹ ਪ੍ਰੋਜੈਕਟ, ਜੋ ਕਿ ਪਹਿਲਾਂ ਐਸਏਐਸ ਨਗਰ ਅਤੇ ਰੂਪਨਗਰ ਵਿੱਚ ਸ਼ੁਰੂ ਕੀਤਾ ਗਿਆ ਸੀ, ਹੁਣ ਫਤਿਹਗੜ੍ਹ ਸਾਹਿਬ ਅਤੇ ਖੰਨਾ ਸਮੇਤ ਦੋ ਹੋਰ ਜ਼ਿਲਿ੍ਹਆਂ ਵਿੱਚ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਪਹਿਲਕਦਮੀ ਸ਼ਿਕਾਇਤ/ਐਫਆਈਆਰ ਰਜਿਸਟਰੇਸ਼ਨ ਨੂੰ ਬਿਹਤਰ ਬਣਾਉਣ, ਪੁਲਿਸ ਪ੍ਰਤੀਕਿਰਿਆ, ਵਿਵਹਾਰ ਅਤੇ ਆਚਰਣ ਨੂੰ ਬਿਹਤਰ ਬਣਾਉਣ, ਪਰੇਸ਼ਾਨੀ ਨੂੰ ਘੱਟ ਕਰਨ, ਨਾਗਰਿਕ ਸੇਵਾਵਾਂ ਤੇ ਭਾਈਚਾਰਕ ਸ਼ਮੂਲੀਅਤ ’ਤੇ ਕੇਂਦ੍ਰਿਤ ਹਨ।

ਜ਼ਿਲ੍ਹਾਵਾਰ ਬਰਖਾਸਤ ਕੀਤੇ ਗਏ ਮੁਲਾਜ਼ਮਾਂ ਦਾ ਡਾਟਾ

ਸੀਪੀ ਅੰਮ੍ਰਿਤਸਰ: 2

ਸੀਪੀ ਜਲੰਧਰ : 2

ਸੀਪੀ ਲੁਧਿਆਣਾ: 4

ਬਟਾਲਾ: 2

ਬਠਿੰਡਾ: 2

ਫਤਹਿਗੜ੍ਹ ਸਾਹਿਬ : 1

ਫਾਜ਼ਿਲਕਾ: 2

ਫਰੀਦਕੋਟ: 3

ਫਿਰੋਜ਼ਪੁਰ: 1

ਗੁਰਦਾਸਪੁਰ: 1

ਹੁਸ਼ਿਆਰਪੁਰ: 4

ਜਲੰਧਰ ਦਿਹਾਤੀ: 2

ਕਪੂਰਥਲਾ: 4

ਖੰਨਾ: 1

ਲੁਧਿਆਣਾ ਦਿਹਾਤੀ : 3

ਮਾਨਸਾ: 1

ਮਲੇਰਕੋਟਲਾ: 1

ਪਠਾਨਕੋਟ: 1

ਪਟਿਆਲਾ: 5

ਰੂਪਨਗਰ: 1

ਸ੍ਰੀ ਮੁਕਤਸਰ ਸਾਹਿਬ : 2

ਸੰਗਰੂਰ: 2

ਐਸ.ਏ.ਐਸ.ਨਗਰ: 2

ਐਸ ਬੀ ਐਸ ਨਗਰ: 1

ਤਰਨਤਾਰਨ: 2

 

Tags: GauravYadav , Anti Corruption Drive , Punjab Government , Gaurav Yadav , Punjab Police , Police , Punjab Admin , Director General of Police Punjab , DGP Punjab , Government of Punjab , Zero Tolerance Against Corruption

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD