Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾ. ਬਲਬੀਰ ਸਿੰਘ ਨੇ ਮਾਨਸਿਕ ਸਿਹਤ ਨੀਤੀ ਬਣਾਉਣ ਲਈ ਮਾਹਿਰਾਂ ਨਾਲ ਕੀਤੀ ਵਿਚਾਰ-ਚਰਚਾ

ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਪੰਜਾਬ ਬਣੇਗਾ ਮਾਡਲ ਸੂਬਾ : ਸਿਹਤ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 19 Feb 2025

Last updated on: Feb 19, 2025, 00:00 IST

ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਦਾ ਡੱਟਵਾਂ ਮੁਕਾਬਲਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਇੱਕ ਵਿਆਪਕ ‘ਮਾਨਸਿਕ ਸਿਹਤ ਨੀਤੀ’ ਤਿਆਰ ਕਰਨ ਲਈ ਮਾਹਿਰਾਂ ਨਾਲ ਵਿਚਾਰ-ਚਰਚਾ ਕੀਤੀ।‘‘ਪੰਜਾਬ ਦੀ ਤੰਦਰੁਸਤੀ ਦੀ ਯਾਤਰਾ: ਵਿਦ ਸਾਈਕੋਲਾਜੀਕਲ ਵੈਲ ਬੀਇੰਗ’’ ਵਿਸ਼ੇ ’ਤੇ ਮਾਹਿਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਕੇਂਦ੍ਰਿਤ ਵਿਆਪਕ ਪਹੁੰਚ ਨਾਲ ਨਸ਼ੇ ਦੀ ਲਾਹਣਤ ਨਾਲ ਨਜਿੱਠਣ ਦੀ ਵਚਨਬੱਧਤਾ ਦੁਹਰਾਈ। 

ਮਾਹਿਰਾਂ ਦੀ ਇਕੱਤਰਤਾ ਵਾਲੀ ਇਸ ਪਹਿਲਕਦਮੀ ਦਾ ਉਦੇਸ਼ ਮਨੋਵਿਗਿਆਨਕ ਤੰਦਰੁਸਤੀ ਨੂੰ ਵਧਾਉਣ ਅਤੇ ਸੂਬੇ ਵਿੱਚ ਨਸ਼ੇ ਦੇ ਖ਼ਤਰੇ ਨੂੰ ਠੱਲ੍ਹਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਬਣਾਉਣਾ ਸੀ।ਮੀਟਿੰਗ ਦੇ ਪਲੈਨਰੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਬਣਾਉਣ ਨੂੰ ਤਰਜੀਹ ਦੇ ਰਹੀ ਹੈ।

ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਛੁਡਾਊ ਟੀਚੇ ਨੂੰ ਪ੍ਰਾਪਤ ਕਰਨ ਲਈ ਸਮਾਜ ਦੇ ਹਰੇਕ ਵਿਅਕਤੀ ਦੀ ਮਨੋਵਿਗਿਆਨਕ ਤੰਦਰੁਸਤੀ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਕੂਲੀ ਬੱਚੇ, ਕਿਸਾਨ, ਹਾਲ ਹੀ ਪ੍ਰਵਾਸ ਕੀਤੇ ਪੰਜਾਬੀਆਂ ਅਤੇ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਮਨੋਵਿਗਿਆਨਕ ਤੰਦਰੁਸਤੀ 'ਤੇ ਕੇਂਦ੍ਰਿਤ ਸਲਾਹ ਦਿੱਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਨਸ਼ਾ ਕਰਨ ਵਾਲੇ ਕਿਸੇ ਵੀ ਰੁਝਾਨ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਸਪਲਾਈ ਨੂੰ ਕੰਟਰੋਲ ਕਰਨ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਪੁਨਰਵਾਸ ਉਪਬੰਧਾਂ (ਧਾਰਾ 64-ਏ ਦੇ ਤਹਿਤ) ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਪਹੁੰਚ ਦਾ ਉਦੇਸ਼ ਸਮਾਜ ਵਿੱਚ ਉਨ੍ਹਾਂ ਦੇ ਮੁੜ ਏਕੀਕਰਨ ਨੂੰ ਸੁਖਾਲਾ ਬਣਾਉਣਾ ਹੈ।

ਡਾ. ਬਲਬੀਰ ਸਿੰਘ ਨੇ ਧਾਰਮਿਕ ਸੰਗਠਨਾਂ ਨਾਲ ਜੁੜਨ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਸਰਕਾਰ ਇਨ੍ਹਾਂ ਸੰਗਠਨਾਂ ਦੇ ਸਹਿਯੋਗ ਨਾਲ 4-5 ਨਵੇਂ ਪੁਨਰਵਾਸ ਕੇਂਦਰ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਇਸ ਤੋਂ ਇਲਾਵਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਿਹਤਰ ਸਲਾਹ ਪ੍ਰਦਾਨ ਕਰਨ ਵਾਸਤੇ 'ਕਮਿਊਨਿਟੀ ਸਹਾਇਤਾ ਸਮੂਹ' ਬਣਾਏ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨਾਲ ਹਮਦਰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਹ ਚੁਣੌਤੀਆਂ ਨੂੰ ਦੂਰ ਕਰਨ ਲਈ ਸਮਾਜ ਵੱਲੋਂ ਸਮਰਥਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਪੇਸ਼ ਕੀਤੀ ਇਹ ਨਵੀਂ ਨੀਤੀ ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ ਨੂੰ ਇੱਕ ਮਸਾਲੀ ਸੂਬੇ ਵਜੋਂ ਸਥਾਪਿਤ ਕਰੇਗੀ।

ਹੁਨਰ ਵਿਕਾਸ ਰਾਹੀਂ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਸਸ਼ਕਤੀਕਰਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਸਿਹਤ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਹੁਨਰ ਨਾਲ ਲੈਸ ਕਰਕੇ ਅਤੇ ਵੱਖ-ਵੱਖ ਰੋਜ਼ਗਾਰ ਪੈਦਾ ਕਰਨ ਵਾਲੀਆਂ ਯੋਜਨਾਵਾਂ ਰਾਹੀਂ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਕੇਂਦਰਾਂ ਵਿੱਚ ਮੁੜ ਵਸੇਬਾ ਕੀਤਾ ਜਾਣਾ ਚਾਹੀਦਾ ਹੈ। ਇਸ ਪਹੁੰਚ ਦਾ ਉਦੇਸ਼ ਉਨ੍ਹਾਂ ਦੀ ਰਿਕਵਰੀ ਅਤੇ ਸਮਾਜ ਵਿੱਚ ਮੁੜ ਏਕੀਕਰਨ ਲਈ ਸਥਾਈ ਸਹਾਇਤਾ ਪ੍ਰਦਾਨ ਕਰਨਾ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।ਇਸ ਸਬੰਧੀ ਮਾਨਸਿਕ ਸਿਹਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਚਾਰ ਪੈਨਲ ਚਰਚਾਵਾਂ ਕੀਤੀਆਂ ਗਈਆਂ, ਜਿਸ ਵਿੱਚ ਪੰਜਾਬ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ: ਕੀ ਸਾਨੂੰ ਸੁਧਾਰ ਕਰਨ ਦੀ ਲੋੜ ਹੈ?, ਮਾਨਸਿਕ ਸਿਹਤ ਅਤੇ ਨਸ਼ਾ ਛੁਡਾਊ ਇਲਾਜ ਦੇ ਹਿੱਸੇ ਵਜੋਂ ਹੁਨਰ ਵਿਕਾਸ, ਪੰਜਾਬ ਮਾਨਸਿਕ ਸਿਹਤ ਨੀਤੀ (ਖਰੜੇ 'ਤੇ ਚਰਚਾ) ਅਤੇ ਤਣਾਅ ਪ੍ਰਬੰਧਨ ਅਤੇ ਖੁਦਕੁਸ਼ੀ ਰੋਕਥਾਮ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ ਵਰਿੰਦਰ ਕੁਮਾਰ ਸ਼ਰਮਾ, ਐਮਡੀ ਐਨਐਚਐਮ ਘਨਸ਼ਿਆਮ ਥੋਰੀ, ਏਡੀਜੀਪੀ ਨੀਲਾਭ ਕਿਸ਼ੋਰ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ, ਪੀਜੀਆਈ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸੀਸ ਬਾਸੂ, ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟਰ ਡਾ. ਹਿਤਿੰਦਰ ਕੌਰ, ਡਾਇਰੈਕਟਰ (ਈਐਸਆਈ) ਡਾ. ਜਸਪ੍ਰੀਤ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਡਾ. ਅਵਨੀਤ ਕੁਮਾਰ, ਏਪੀਡੀ ਡਾ. ਬੌਬੀ ਗੁਲਾਟੀ, ਏਡੀ (ਮਾਨਸਿਕ ਸਿਹਤ) ਡਾ. ਸੰਦੀਪ ਭੋਲਾ, ਐਡਵੋਕੇਟ ਜਸਤੇਜ ਸਿੰਘ (ਏਜੀ ਪੰਜਾਬ ਦੇ ਪ੍ਰਤੀਨਿਧੀ), ਕਰਨਲ ਰਾਜਿੰਦਰ ਸਿੰਘ (ਪ੍ਰਤੀਨਿਧੀ ਬਾਰੂ ਸਾਹਿਬ ਧਾਰਮਿਕ ਸੰਗਠਨ), ਨਾਰਕੋਟਿਕਸ ਅਨਾਮਿਸ ਦੇ ਨੁਮਾਇੰਦੇ ਅਤੇ ਐਸੋਸੀਏਸ਼ਨ ਆਫ਼ ਸਾਈਕਿਆਟ੍ਰਿਸਟਸ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD