Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸਰਸ ਮੇਲੇ ਚ ਸੋਹਣੇ ਗੱਭਰੂ ਦਾ ਖ਼ਿਤਾਬ ਸੁਖਵੀਰ ਸਿੰਘ ਅਤੇ ਸੋਹਣੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਜਿੱਤਿਆ

ਹਰਸਿਮਰਨ ਨੇ ਜਿੱਤਿਆ ਗਿੱਧਿਆਂ ਦੀ ਰਾਣੀ ਦਾ ਖ਼ਿਤਾਬ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 19 Feb 2025

Last updated on: Feb 19, 2025, 00:00 IST

ਸ਼ੀਸ਼ ਮਹਿਲ ਪਟਿਆਲਾ ਵਿਖੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ ਆਯੋਜਿਤ ਸਰਸ ਮੇਲੇ ਦੌਰਾਨ ਸ਼ਾਹੀ ਗੱਭਰੂ ਸ਼ਾਹੀ ਮੁਟਿਆਰ ਅਤੇ ਸ਼ਾਹੀ ਪੱਗ ਬੰਨਣਾ ਦੇ ਮੁਕਾਬਲੇ ਕਰਵਾਏ ਗਏ। ਸਭਿਆਚਾਰਕ ਮੁਕਾਬਲਿਆਂ ਦੀ ਦੇਖਰੇਖ ਕਰ ਰਹੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਸ਼ਾਹੀ ਮੁਟਿਆਰ ਦਾ ਤਾਜ ਖੁਸ਼ਕਿਰਨਪ੍ਰੀਤ ਨੇ ਪ੍ਰਾਪਤ ਕੀਤਾ ਅਤੇ ਗੱਭਰੂਆਂ ਵਿੱਚੋਂ ਸੁਖਵੀਰ ਦੀ ਸਰਦਾਰੀ ਰਹੀ। 

ਇਸ ਮੁਕਾਬਲੇ ਦੌਰਾਨ ਜਸ਼ਨਪ੍ਰੀਤ ਸਿੰਘ ਨੂੰ ਖ਼ੂਬਸੂਰਤ ਪਰਫਾਰਮੈਂਸ ਅਤੇ ਅਰਮਾਨ ਨੇ ਵਧੀਆ ਡ੍ਰੈਸ ਦਾ ਖ਼ਿਤਾਬ ਜਿੱਤਿਆ। ਉੱਧਰ ਲੜਕੀਆਂ ਦੇ ਮੁਕਾਬਲੇ ਵਿੱਚ ਪ੍ਰਭਨੀਤ ਕੌਰ, ਅਸ਼ਮੀਨ ਕੌਰ ਅਤੇ ਰਮਨਦੀਪ ਕੌਰ ਨੂੰ ਇਹ ਖ਼ਿਤਾਬ ਹਾਸਲ ਹੋਏ। ਪੱਗ ਬੰਨਣਾ ਦੇ ਮੁਕਾਬਲੇ ਵਿਚ ਹਰਮੀਤ ਸਿੰਘ ਨੇ ਜੂਨੀਅਰ ਵਰਗ ਅਤੇ ਹਰਜੋਤ ਸਿੰਘ ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਜਪਨੂਰ ਸਿੰਘ ਨੇ ਜੂਨੀਅਰ ਅਤੇ ਏਕਮਜੋਤ ਸਿੰਘ ਸੀਨੀਅਰ ਵਰਗ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ।

ਦੁਮਾਲਾ ਬੰਨਣ ਦੇ ਮੁਕਾਬਲੇ ਵਿਚ ਰਾਜਵੀਰ ਸਿੰਘ ਨੇ ਬਾਜ਼ੀ ਮਾਰੀ। ਲੋਕ ਨਾਚ ਮੁਕਾਬਲਿਆਂ ਵਿੱਚ   ਸਰਕਾਰੀ ਐਲੀਮੈਂਟਰੀ ਸਕੂਲ ਭਾਨਰਾ ਅਤੇ ਸਕਾਲਰ ਵੈਲੀ ਸਕੂਲ ਅਤੇ ਗਿੱਧੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅਤੇ ਸਰਕਾਰੀ ਸਕੂਲ ਨਿਊ ਪਾਵਰ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰੀ ਪੁਜ਼ੀਸ਼ਨ ਕ੍ਰਮਵਾਰ ਸੈਂਟ ਜੇਵੀਅਰ ਪਬਲਿਕ ਸਕੂਲ ਅਤੇ ਕੇਜੇ ਮਾਡਲ ਸਕੂਲ ਨੇ ਪ੍ਰਾਪਤ ਕੀਤਾ। 

ਬੈਸਟ ਡਾਂਸਰ ਦਾ ਖ਼ਿਤਾਬ ਹਰਸਿਮਰਨ ਕੌਰ ਨੇ ਪ੍ਰਾਪਤ ਕੀਤਾ ਜਿਸ ਨੂੰ ਐਨ ਆਰ ਆਈ ਸੰਦੀਪ ਧੰਜੂ ਨੇ ਪੰਜ ਹਜ਼ਾਰ ਰੁਪਏ ਦਾ ਸਨਮਾਨ ਦਿੱਤਾ। ਜੇਤੂਆਂ ਨੂੰ ਇਨਾਮ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਰੂਪਵੰਤ ਕੌਰ ਅਤੇ ਰਣਜੀਤ ਕੌਰ ਬਾਲ ਸੁਰੱਖਿਆ ਅਫ਼ਸਰ ਵਿਭਾਗ ਨੇ ਤਕਸੀਮ ਕੀਤੇ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD