Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਸਬੰਧੀ ਮੁਹਿੰਮ ਦੀ ਸ਼ੁਰੂਆਤ - ਡਾ. ਅਰਵਿੰਦਪਾਲ ਸਿੰਘ

ਮੁਹਿੰਮ ਦਾ ਮੁੱਖ ਮੰਤਵ 30 ਸਾਲ ਤੋਂ ਵੱਧ ਉਮਰ ਵਾਲੇ ਹਰ ਵਿਅਕਤੀ ਦੀ ਬਿਮਾਰੀਆਂ ਸਬੰਧੀ ਜਾਂਚ ਕਰਨਾ ਹੈ - ਡਾ. ਅਰਵਿੰਦਪਾਲ ਸਿੰਘ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 20 Feb 2025

Last updated on: Feb 20, 2025, 00:00 IST

ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ 20 ਫਰਵਰੀ ਤੋਂ 31 ਮਾਰਚ 2025 ਤੱਕ ਗੈਰ-ਸੰਚਾਰੀ ਬਿਮਾਰੀਆ ਪ੍ਰਤੀ ਜਾਂਚ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਆਯੂਸ਼ਮਾਨ ਅਰੋਗਿਆ ਕੇਂਦਰ ਪਿੰਡ ਠੂਠਿਆਂ ਵਾਲੀ ਤੋਂ ਸਿਵਲ ਸਰਜਨ ਮਾਨਸਾ ਡਾ. ਅਰਵਿੰਦਪਾਲ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 30 ਸਾਲ ਤੋਂ ਵੱਧ ਉਮਰ ਦੀ ਹਰ ਵਿਅਕਤੀ ਦੀ ਦੇਖਭਾਲ ਗੈਰ ਸੰਚਾਰੀ ਬਿਮਾਰੀਆਂ ਪ੍ਰਤੀ (ਬੀਪੀ ਅਤੇ ਸ਼ੂਗਰ) ਹੈਲਥ ਚੈੱਕਅਪ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਨੂੰ ਕੋਈ ਵੀ ਗੈਰ-ਸੰਚਾਰੀ ਬਿਮਾਰੀ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸਨੂੰ ਬੀ.ਪੀ. ਅਤੇ ਸ਼ੂਗਰ ਦੀ ਦਵਾਈ ਉਸਦੇ ਘਰ ਦੇ ਨਜ਼ਦੀਕ ਆਯੂਸ਼ਮਾਨ ਅਰੋਗਿਆ ਕੇਂਦਰ ਤੋਂ ਮੁਹੱਈਆ ਕਰਵਾਈ ਜਾਵੇਗੀ।

ਗੈਰ ਸੰਚਾਰੀ ਬਿਮਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਾਲ 2016 ਵਿੱਚ ਸ਼ੁਰੂ ਹੋਇਆ। ਇਸ ਦਾ ਮੰਤਵ ਜਨ ਸਧਾਰਨ ਮੌਤਾ ਨੂੰ ਰੋਕਣਾ ਹੈ ਭਾਵੇਂ ਗੈਰ-ਸੰਚਾਰੀ ਬਿਮਾਰੀਆਂ ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਨੂੰ ਨਹੀਂ ਲੱਗਦੀਆਂ ਪ੍ਰੰਤੂ ਇਹਨਾਂ ਦੀ ਮਾਰ ਵਿੱਚ ਆਉਣ ਕਰਕੇ ਮੌਤਾਂ ਜਰੂਰ ਹੁੰਦੀਆਂ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਗੈਰ-ਸੰਚਾਰੀ ਬਿਮਾਰੀ ਵਾਲੇ ਮਰੀਜ਼ਾਂ ਦੇ ਇਲਾਜ ਨੂੰ ਚੰਗੀ ਤਰ੍ਹਾਂ ਚਲਾਉਣਾ, ਤਾਂ ਜੋ ਇਨ੍ਹਾਂ ਮਰੀਜ਼ਾਂ ਦਾ ਸਹੀ ਸਮੇਂ ’ਤੇ ਇਲਾਜ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਵਿੱਚ ਹਾਈਪਰਟੈਨਸ਼ਨ (ਬਲੱਡ ਪ੍ਰੈੱਸਰ), ਕੈਂਸਰ, ਸ਼ੂਗਰ ,ਦਿਲ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਦਾ ਡਾਟਾ ਇਸ ਪੋਰਟਲ ’ਤੇ ਅਪਲੋਡ ਕਰਨ ਨਾਲ ਇਨ੍ਹਾਂ ਮਰੀਜ਼ਾਂ ਦੀ ਮੈਨੇਜਮੈਂਟ ਵਿਚ ਸਿਹਤ ਵਿਭਾਗ ਦੇ ਨਾਲ-ਨਾਲ ਮਰੀਜ਼ਾਂ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਸੰਦੀਪ ਸਿੰਘ ਸੁਪਰਡੈਂਟ, ਮਨਦੀਪ ਕੌਰ ਸੀ.ਐਚ.ਓ. ਤੋਂ  ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD