Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੀਐਨਡੀਯੂ ਦੇ ਵਾਈਸ ਚਾਂਸਲਰ ਨੇ ਰੁਜ਼ਗਾਰ ਲਈ ਉੱਚ ਸਿੱਖਿਆ ਸੁਧਾਰਾਂ 'ਤੇ ਜ਼ੋਰ ਦਿੱਤਾ

ਪ੍ਰੋ. ਅਰੁਣ ਕੁਮਾਰ ਨੇ ਆਰਥਿਕ ਚੁਣੌਤੀਆਂ ਨੂੰ ਉਜਾਗਰ ਕੀਤਾ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 20 Feb 2025

Last updated on: Feb 20, 2025, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਕਰਮਜੀਤ ਸਿੰਘ ਨੇ ਪ੍ਰਸਿੱਧ ਅਰਥਸ਼ਾਸਤਰੀ ਪ੍ਰੋਫੈਸਰ ਅਰੁਣ ਕੁਮਾਰ, ਜੋ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਦੇ ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਪ੍ਰੋਫੈਸਰ ਹਨ, ਨਾਲ ਇੱਕ ਇੰਟਰਐਕਟਿਵ ਸੈਸ਼ਨ ਦੌਰਾਨ ਰੁਜ਼ਗਾਰ ਦੇ ਮੌਕੇ ਵਧਾਉਣ ਵਿੱਚ ਉੱਚ ਸਿੱਖਿਆ ਦੀ ਮਹੱਤਵਪੂਰਨ ਭੂਮਿਕਾ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਉੱਭਰ ਰਹੇ ਨੌਕਰੀ ਬਾਜ਼ਾਰ ਵਾਸਤੇ ਵਿਦਆਰਥੀਆਂ ਦੀ ਬਿਹਤਰ ਤਿਆਰੀ ਲਈ ਉੱਭਰ ਰਹੀਆਂ ਤਕਨਾਲੋਜੀਆਂ ਨਾਲ ਜੁੜਨਾ ਸਮੇਂ ਦੀ ਸਖਤ ਲੋੜ ਹੈ। 

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਆਰਥੀਆਂ ਦੇ ਰੁਜ਼ਗਾਰ ਨੂੰ ਲੈ ਕੇ ਚਿੰਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਸਾਰਥਕ ਕਦਮ ਚੁੱਕਣ ਅਤੇ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੌਦਾ ਕਰਨ ਦੇ ਉਦੇਸ਼ ਨਾਲ ਸਮਕਾਲੀ ਜ਼ਰੂਰਤਾਂ, ਨਵੇਂ ਰੁਝਾਨਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਚੱਲ ਰਹੇ ਦੌਰ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਠਕ੍ਰਮਾਂ ਵਿਚ ਸੋਧ ਕਰੇਗੀ।

ਪ੍ਰੋ. ਕਰਮਜੀਤ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਯੂਨੀਵਰਸਿਟੀ ਦਾ ਆਉਣ ਵਾਲੇ ਅਕਾਦਮਿਕ ਸੈਸ਼ਨ ਵਿੱਚ ਹਾਈਬ੍ਰਿਡ ਮੋਡ ਵਿੱਚ ਨਵੇਂ ਕੋਰਸ ਸ਼ੁਰੂ ਕਰਨ ਦਾ ਵੀ ਵਿਚਾਰ ਹੈ। ਇਹ ਪਹਿਲ ਵੱਖ-ਵੱਖ ਸਮਾਜਿਕ-ਆਰਥਿਕ ਅਤੇ ਖੇਤਰੀ ਪਿਛੋਕੜਾਂ ਦੇ ਵਿਦਆਰਥੀਆਂ ਦੇ ਵਿਭੰਨ ਸਮੂਹ ਨੂੰ ਉਚੇਰੀ ਸਿਖਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਏ ਜਾਣਗੇ ਜਿਸ ਨਾਲ ਹਰ ਇਕ ਤਕ ਵਿਿਦਆ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ। 

ਉਨ੍ਹਾਂ ਵਧਦੀ ਬੇਰੁਜ਼ਗਾਰੀ ਦਰ ਨੂੰ ਹੱਲ ਕਰਨ ਲਈ ਉੱਚ ਸਿੱਖਿਆ ਵਿੱਚ ਸੁਧਾਰ ਦੀ ਵਕਾਲਤ ਕਰਦਿਆਂ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਢੁਕਵੇਂ ਪਾਠਕ੍ਰਮ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਸਿੱਖਿਆ ਪੇਂਡੂ ਵਿਕਾਸ ਅਤੇ ਸਮਾਜਿਕ ਤਰੱਕੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। 

ਆਪਣੇ ਯਤਨਾਂ ਰਾਹੀਂ, ਪ੍ਰੋ. ਕਰਮਜੀਤ ਸਿੰਘ ਦਾ ਉਦੇਸ਼ ਵਿਦਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ, ਇੱਕ ਅਜਿਹੀ ਪੀੜ੍ਹੀ ਨੂੰ ਉਤਸ਼ਾਹਿਤ ਕਰਨਾ ਹੈ ਜੋ ਆਰਥਿਕ ਵਿਕਾਸ ਅਤੇ ਚੰਗੇਰੀ ਸਮਾਜਿਕ ਤਬਦੀਲੀ ਦੇ ਸਮਰੱਥ ਹੋਵੇ।ਇਸ ਤੋਂ ਪਹਿਲਾਂ ਪੰਜਾਬ ਸਕੂਲ ਆਫ਼ ਇਕਨਾਮਿਕਸ ਦੇ ਮੁਖੀ, ਪ੍ਰੋ. ਮਨਦੀਪ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਆਪਣੇ ਸੈਸ਼ਨ ਦੌਰਾਨ, ਪ੍ਰੋ. ਅਰੁਣ ਕੁਮਾਰ ਨੇ ਭਾਰਤ ਦੀ ਆਰਥਿਕਤਾ ਵਿੱਚ ਅਸੰਗਠਿਤ ਖੇਤਰ ਦੀ ਮਹੱਤਵਪੂਰਨ ਭੂਮਿਕਾ 'ਤੇ ਚਰਚਾ ਕਰਦਿਆਂ ਜੀਡੀਪੀ ਵਿੱਚ ਲਗਭਗ 45 ਫੀਸਦ ਦੇ ਯੋਗਦਾਨ ਅਤੇ ਲਗਭਗ 90 ਫੀਸਦ ਕਾਰਜਬਲ ਦੇ ਰੁਜ਼ਗਾਰ ਨੂੰ ਕੇਂਦਰ ਵਿਚ ਰੱਖਿਆ। ਉਨ੍ਹਾਂ ਨੇ ਇਸ ਖੇਤਰ ਨੂੰ ਦਰਪੇਸ਼ ਚੁਣੌਤੀਆਂ ਨੂੰ ਨੋਟਬੰਦੀ ਦੇ ਨਤੀਜੇ ਅਤੇ ਬਲੂ-ਕਾਲਰ ਨੌਕਰੀਆਂ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਪ੍ਰਭਾਵ ਵਰਗੇ ਵਿਆਪਕ ਮੁੱਦਿਆਂ ਨਾਲ ਜੋੜਿਆ। 

ਉਨ੍ਹਾਂ ਮਹਾਤਮਾ ਗਾਂਧੀ ਦੇ ਪੇਂਡੂ ਵਿਕਾਸ ਦੇ ਵਿਚਾਰਾਂ ਨੂੰ ਭਾਰਤੀ ਅਰਥਵਿਵਸਥਾ ਦੇ ਟਿਕਾਊ ਵਿਕਾਸ ਲਈ ਜ਼ਰੂਰੀ ਦੱਸਿਆ। ਇਸ ਤੋਂ ਇਲਾਵਾ, ਪ੍ਰੋ. ਕੁਮਾਰ ਨੇ ਅਧਿਕਾਰਤ ਡੇਟਾ ਇਕੱਠਾ ਕਰਨ ਦੀ ਮੌਜੂਦਾ ਵਿਧੀ ਦੀ ਆਲੋਚਨਾ ਕਰਦਿਆਂ ਆਰਥਿਕ ਸਿਹਤ ਦੇ ਸਹੀ ਮੁਲਾਂਕਣ ਵਿੱਚ ਖਾਸ ਕਰਕੇ ਅਸੰਗਠਿਤ ਖੇਤਰ ਦੇ ਸੰਬੰਧ ਵਿੱਚ ਰੁਕਾਵਟ 'ਤੇ ਚਰਚਾ ਕੀਤੀ ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਪ੍ਰੋ. ਕੁਮਾਰ ਨੂੰ ਇੱਕ ਪਲਾਂਟਰ ਅਤੇ ਇੱਕ ਰਵਾਇਤੀ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮਾਗਮ ਨੇ ਨਾ ਸਿਰਫ਼ ਆਰਥਿਕ ਚੁਣੌਤੀਆਂ ਪ੍ਰਤੀ ਜਾਗਰੂਕਤਾ ਵਧਾਈ ਸਗੋਂ ਸਮਕਾਲੀ ਚੁਣੌਤੀਆਂ ਦੇ ਸਾਹਮਣੇ ਸਿੱਖਣ ਅਤੇ ਨਵੀਨਤਾ ਵਾਲੇ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਪੇਸ਼ ਕੀਤਾ।

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD