Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਤੋਂ ਹੋਈ ਗੈਰ ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਸਬੰਧੀ ਡ੍ਰਾਈਵ ਦੀ ਸ਼ੁਰੂਆਤ

Health, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 20 Feb 2025

Last updated on: Feb 20, 2025, 00:00 IST

ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਵੱਲੋਂ ਅੱਜ ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਵਿਖੇ ਗੈਰ ਸੰਚਾਰੀ ਰੋਗਾਂ ਦੀ ਸਕ੍ਰੀਨਿੰਗ ਡ੍ਰਾਈਵ ਦੀ ਸ਼ੁਰੂਆਤ ਕੀਤੀ ਗਈ। ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ 20 ਫਰਵਰੀ ਤੋਂ ਲੈ ਕੇ 31 ਮਾਰਚ ਤੱਕ ਸਾਰੇ ਭਾਰਤ ਦੇ ਵਿੱਚ ਚੱਲੇਗੀ। ਇਸ ਮੁਹਿੰਮ ਦੌਰਾਨ 30 ਸਾਲ ਦੀ ਉਮਰ ਤੋਂ ਵੱਧ ਲੋਕਾਂ ਦਾ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਅਤੇ ਹੋਰ ਗੈਰ ਸੰਚਾਰੀ ਬਿਮਾਰੀਆਂ ਦੀ ਜਲਦ ਪਛਾਣ ਕਰਕੇ ਲੋਕਾਂ ਨੂੰ ਸਮੇਂ ਸਿਰ ਇਲਾਜ ਉਪਲਬਧ ਕਰਵਾਉਣਾ ਹੈ। 

ਇਸ ਮੁਹਿੰਮ ਦੌਰਾਨ ਬਰੈਸਟ ਸਕਰੀਨਿੰਗ ਅਤੇ ਮੂੰਹ ਦੇ ਕੈਂਸਰ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ। ਸਿਵਲ ਸਰਜਨ ਨੇ ਇਸ ਮੌਕੇ ‘ਤੇ ਕਿਹਾ ਅੱਜ ਦੇ ਦੌਰ ਵਿੱਚ ਗੈਰ-ਸੰਕਰਮਕ ਬਿਮਾਰੀਆਂ ਤੇਜ਼ੀ ਨਾਲ ਵਧ ਰਹੀਆਂ ਹਨ, ਜੋ ਕਿ ਲੋਕਾਂ ਦੀ ਜ਼ਿੰਦਗੀ ਉੱਤੇ ਗੰਭੀਰ ਪ੍ਰਭਾਵ ਪਾ ਰਹੀਆਂ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਨਿਯਮਤ ਜਾਂਚ ਅਤੇ ਸਿਹਤਮੰਦ ਜੀਵਨ ਸ਼ੈਲੀ ਬਹੁਤ ਜ਼ਰੂਰੀ ਹੈ। 

ਇਹ ਮੁਹਿੰਮ ਲੋਕਾਂ ਦੀ ਸਿਹਤ ਨੂੰ ਸੁਧਾਰਨ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸਵਪਨਜੀਤ ਕੌਰ ਨੇ ਵੀ ਕਿਹਾ ਕਿ ਸਿਹਤਮੰਦ ਜੀਵਨਸ਼ੈਲੀ ਅਤੇ ਸਮੇਂ-ਸਮੇਂ 'ਤੇ ਹੋਣ ਵਾਲੀਆਂ ਸਕਰੀਨਿੰਗਾਂ ਗੈਰ-ਸੰਕਰਮਕ ਬਿਮਾਰੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਜਿਹੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। 

ਇਨ੍ਹਾਂ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਤਾਂ ਜੋ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਭਲਾਈ ਕਰ ਸਕਣ। ਇਸ ਡ੍ਰਾਈਵ ਨੂੰ ਸਫਲ ਬਣਾਉਣ ਵਿੱਚ ਡਾ. ਗੌਰਵ ਕੌਸ਼ਲ, ਜ਼ਿਲ੍ਹਾ ਮੋਨੀਟਰਿੰਗ ਇਵੈਲੂਏਸ਼ਨ ਅਫਸਰ ਲਖਵੀਰ ਸਿੰਘ, ਕਮਿਊਨਟੀ ਹੈਲਥ ਅਫਸਰ ਗੁਰਪ੍ਰੀਤ ਕੌਰ ਅਤੇ ਆਯੂਸ਼ਮਾਨ ਆਰੋਗਿਆ ਕੇਂਦਰ ਕੋਟਲਾ ਨਿਹੰਗ ਦੀ ਹੈਲਥ ਵਰਕਰ ਸੁਖਵਿੰਦਰ ਕੌਰ ਨੇ ਵੱਲੋਂ  ਅਹਿਮ ਭੂਮਿਕਾ ਨਿਭਾਈ ਗਈ। 

ਉਨ੍ਹਾਂ ਦੀ ਮਿਹਨਤ ਅਤੇ ਸੰਕਲਪ ਨਾਲ ਇਹ ਮੁਹਿੰਮ ਸ਼ੁਰੂ ਹੋਈ ਜਿਸ ਦਾ ਲਾਭ ਪਿੰਡ ਵਾਸੀਆਂ ਨੂੰ ਮਿਲੇਗਾ। ਇਸ ਮੌਕੇ ਸਿਹਤ ਵਿਭਾਗ ਦੀ ਟੀਮ, ਆਯੂਸ਼ਮਾਨ ਆਰੋਗਿਆ ਕੇਂਦਰ ਦਾ ਸਟਾਫ ਅਤੇ ਪਤਵੰਤ ਸੱਜਣ ਵੀ ਹਾਜ਼ਰ ਰਹੇ।

 

Tags: Health , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD