Tuesday, 28 July 2026

 

 

ਖ਼ਾਸ ਖਬਰਾਂ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ ਨਾਂਗਲ ਚੌਧਰੀ ਵਿੱਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ - ਡਾ. ਅਮਿਤ ਕੁਮਾਰ ਅਗਰਵਾਲ ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ₹1,116 ਕਰੋੜ ਦੇ ਵਰਧਮਾਨ-ਆਈਚੀ ਸਟੀਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਤਰੁਣ ਚੁੱਘ ਨੇ ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਲਈ ਮਾਨ ਨੂੰ ਦਿੱਤੀ ਚੁਣੌਤੀ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਵੱਲੋਂ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ

 

ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਦਿਸ਼ਾ ਮੀਟਿੰਗ ਆਯੋਜਿਤ

Sher Singh Ghubaya, Punjab Pradesh Congress Committee, Congress, Punjab Congress, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 20 Feb 2025

Last updated on: Feb 20, 2025, 00:00 IST

ਮੈਂਬਰ ਪਾਰਲੀਮੈਂਟ ਸ. ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਸਾਬਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵੀ ਹਾਜ਼ਰ ਸਨ। ਸ. ਸ਼ੇਰ ਸਿੰਘ ਘੁਬਾਇਆ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਵਿਜਿਟ ਕਰਕੇ ਸਕੀਮਾਂ ਬਾਰੇ ਜਾਗਰੂਕਤਾ ਲਿਆਉਣ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ। 

ਉਨ੍ਹਾਂ ਅਧਿਕਾਰੀਆਂ ਨੂੰ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੀ ਕਿਹਾ। ਸੰਸਦ ਮੈਂਬਰ ਨੇ ਕਿਹਾ ਕਿ ਸਾਰੇ ਵਿਭਾਗ ਖਾਸ ਕਰਕੇ ਸਿੱਖਿਆ, ਖੇਤੀਬਾੜੀ, ਸਿਹਤ, ਮੰਡੀ ਬੋਰਡ, ਨਗਰ ਕੌਂਸਲ, ਪੈਨਸ਼ਨ ਵਿਭਾਗ, ਪ੍ਰੋਗਰਾਮ ਦਫਤਰ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੇਂਡੂ ਵਿਕਾਸ ਅਤੇ ਹੋਰਾਂ ਨੂੰ ਰੋਜ਼ਾਨਾ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। 

ਉਨ੍ਹਾਂ ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਸਨੀਕਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਮਨਰੇਗਾ, ਮਿਡ ਡੇਅ ਮੀਲ, ਪੀਣ ਯੋਗ ਪਾਣੀ, ਆਂਗਨਵਾੜੀ ਕੇਂਦਰ, ਸਿਹਤ ਵਿਭਾਗ, ਪੈਨਸ਼ਨਾਂ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Sher Singh Ghubaya , Punjab Pradesh Congress Committee , Congress , Punjab Congress , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD