Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਈਟ ਰਾਈਟ ਵਾਕਾਥੋਨ ਅਤੇ ਈਟ ਰਾਈਟ ਮੇਲੇ ਦਾ ਕੀਤਾ ਗਿਆ ਆਯੋਜਨ

ਸਿਹਤ ਮੰਤਰੀ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 20 Feb 2025

Last updated on: Feb 20, 2025, 00:00 IST

ਪੰਜਾਬ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਤੇ ਮੰਤਰੀ ਡਾ ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਡਰੱਗ ਐਡਮਿਨਿਸਟ੍ਰੇਸਨ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਈਟ ਰਾਈਟ ਵਾਕਾਥੋਨ (ਸੈਰ) ਅਤੇ ਈਟ ਰਾਈਟ ਮੇਲੇ ‘ਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੇਲੇ ਕਰਵਾਏ ਜਾ ਰਹੇ ਹਨ। 

ਇਸ ਮੌਕੇ ਉਹਨਾਂ ਦੇ ਨਾਲ ਮੇਅਰ ਕੁੰਦਨ ਗੋਗੀਆ ਅਤੇ ਏ.ਡੀ.ਸੀ. (ਸ਼ਹਿਰੀ ਵਿਕਾਸ )ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਡਾ ਬਲਬੀਰ ਸਿੰਘ ਨੇ ਮੇਲੇ ਦੀ ਸ਼ੁਰੂਆਤ ਈਟ ਰਾਈਟ ਵਾਕਾਥੋਨ ਤੋਂ ਹਰੀ ਝੰਡੀ ਦੇ ਕੇ ਅਤੇ ਗੁਬਾਰੇ ਉਡਾ ਕੇ ਕੀਤੀ। ਸਕੂਲੀ ਬੱਚਿਆਂ ਵੱਲੋਂ ਉਹਨਾਂ ਦਾ ਭਰਵਾਂ ਸੁਵਾਗਤ ਕੀਤਾ ਗਿਆ । ਉਹਨਾਂ ਮੇਲੇ ਵਿੱਚ ਲੱਗੀਆਂ ਸਟਾਲਾਂ ਦਾ ਜਾਇਜ਼ਾ ਲਿਆ। 

ਉਹਨਾਂ ਲੋਕਾਂ ਨੂੰ ਸਾਫ਼ ਸੁਥਰਾ ਅਤੇ ਕੁਦਰਤੀ ਖਾਣਾ , ਫਲ ਅਤੇ ਘਰੇਲੂ ਖਾਣਾ ਖਾਣ  ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਮੇਲੇ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਖੁਰਾਕ ਅਤੇ ਪੁਰਾਣੇ ਪਾਰੰਪਰਿਕ ਭੋਜਨ ਜਿਵੇਂ ਕਿ ਰਾਗੀ , ਬਾਜਰੇ ਅਤੇ ਹੋਰ ਦਾਣੇ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਤੇ ਰੋਜ਼ਾਨਾ ਆਪਣੇ ਜੀਵਨ ਵਿੱਚ ਤਾਜੇ ਫਲਾਂ  ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ ਉਹ ਰੋਗਾਂ ਤੋਂ ਮੁਕਤ ਰਹਿ ਕੇ ਤੰਦਰੁਸਤ ਜ਼ਿੰਦਗੀ ਬਤੀਤ ਕਰ ਸਕਣ। 

ਉਹਨਾਂ ਸਿਹਤਮੰਦ ਜੀਵਨਸ਼ੈਲੀ ਅਤੇ ਪਰੰਪਰਾਗਤ ਪੰਜਾਬੀ ਖਾਣੇ ਦੀ ਮਹੱਤਤਾ ਤੇ ਜ਼ੋਰ ਦਿੱਤਾ। ਮੇਲੇ ਦਾ ਮੁੱਖ ਆਕਰਸ਼ਨ ਈਟ ਰਾਈਟ ਸੈਲਫੀ ਪੁਆਇੰਟ, ਸਭਿਅਚਾਰਕ ਪ੍ਰੋਗਰਾਮ , ਜ਼ਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ, ਅਤੇ ਫੂਡ ਵੈਨ ਆਕਰਸ਼ਣ ਦਾ ਕੇਂਦਰ ਸਨ। 

ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਗੁਰਪ੍ਰੀਤ ਕੌਰ ਨੇ ਦੱਸਿਆ  ਕਿ ਈਟ ਰਾਈਟ ਮੇਲਾ ਸਿਰਫ ਮੇਲਾ ਹੀ ਨਹੀ ਬਲਕਿ ਸਿਹਤਮੰਤ ਜੀਵਨ ਅਤੇ ਖੁਰਾਕ ਸਬੰਧੀ ਸੁਚੇਤਨਾ ਨੂੰ ਵਧਾਉਣ ਦਾ ਇਕ ਅਦਾਨ-ਪ੍ਰਦਾਨ ਮਾਧਿਅਮ ਹੈ। ਮੇਲੇ ਵਿੱਚ ਮੂਲ ਅਨਾਜਾਂ ਕੁਟਕੀ, ਰਾਗੀ, ਬਾਜਰਾ, ਜਵਾਰ ਅਤੇ ਹੋਰ ਦਾਣਿਆਂ ਦੀਆਂ ਸਟਾਲਾਂ ਲਗਾਈਆਂ ਹੋਈਆਂ ਸਨ। ਮੇਲੇ ਵਿੱਚ ਖਾਣੇ ਦੀਆਂ ਸਟਾਲਾਂ ਰਾਹੀਂ ਪੌਸ਼ਟਿਕ ਅਤੇ ਕੁਦਰਤੀ ਖਾਣੇ ਦੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ: ਜਗਪਾਲਇੰਦਰ ਸਿੰਘ, ਡਾ: ਜਸਵੀਰ ਗਾਂਧੀ , ਫੂਡ ਵਿਭਾਗ, ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD