Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੂਪਨਗਰ ਪੁਲਿਸ ਵੱਲੋਂ 271 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ 4 ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 20 Feb 2025

Last updated on: Feb 20, 2025, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਸ੍ਰੀ ਗੁਲਨੀਤ ਸਿੰਘ ਖੁਰਾਣਾ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਰੂਪਨਗਰ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਚੋਰੀ ਕਰਨ ਵਾਲਿਆਂ ਖ਼ਿਲਾਫ਼ ਨਿਰੰਤਰ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੋਰਵ ਯਾਦਵ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸ਼੍ਰੀ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਜ ਰੂਪਨਗਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿੰਘ ਭਗਵੰਤਪੁਰ ਵੱਲੋ 4 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 271 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਲਗਾਤਾਰ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਦੀ ਪੁਲਿਸ ਪਾਰਟੀ ਵੱਲੋ ਰੂਪ ਸਿੰਘ ਵਾਸੀ ਮਕਾਨ ਨੰਬਰ 413 ਵਾਰਡ ਨੰਬਰ 02 ਖਾਲੜਾ ਜਿਲਾ ਤਰਨ ਤਾਰਨ, ਲਵਪ੍ਰੀਤ ਸਿੰਘ ਵਾਸੀ ਪਿੰਡ ਡਲ ਥਾਣਾ ਖਾਲੜਾ ਜਿਲਾ ਤਰਨਤਾਰਨ, ਜੱਗਾ ਸਿੰਘ ਵਾਸੀ ਮਕਾਨ ਨੰਬਰ 37 ਵਾਰਡ ਨੰਬਰ 02 ਭਿੱਖੀਵਿੰਡ ਜਿਲਾ ਤਰਨਤਾਰਨ ਅਤੇ ਤੇਜਵੀਰ ਸਿੰਘ ਉਰਫ ਤੇਜੀ ਵਾਸੀ ਪਡਿਆਲਾ ਥਾਣਾ ਸਿਟੀ ਕੁਰਾਲੀ ਜਿਲਾ ਮੋਹਾਲੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋ 271 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਥਾਣਾ ਨੂਰਪੁਰਬੇਦੀ ਵੱਲੋ ਪਿੰਡ ਗੋਪਾਲਪੁਰ ਵਿਖੇ ਤਿੰਨ ਮੱਝਾ ਦੀ ਚੋਰੀ ਕਰਨ ਵਾਲੇ ਗਿਰੋਹ ਦੇ ਪੰਜ ਵਿਅਕਤੀਆਂ ਅਬਦੁਲ ਰਸ਼ੀਦ ਅਤੇ ਲਤੀਫ ਵਾਸੀਆਂ ਪਿੰਡ ਸ਼ੋਕਰਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਸਿਆਲ ਉਰਫ ਨਿੱਕਾ ਵਾਸੀ ਪਿੰਡ ਸਰਿਆਲ ਕਲਾਂ ਜਿਲ੍ਹਾ ਹੁਸ਼ਿਆਰਪੁਰ, ਅਸਲਮ ਉਰਫ ਦੜੇ ਅਤੇ ਮੁਹੰਮਦ ਅਸੀਨ ਉਰਫ ਕਾਲਾ ਵਾਸੀ ਕੈਲਾਸ਼ਪੁਰ ਥਾਣਾ ਗਾਗਾਲੈਹੜੀ ਜਿਲ੍ਹਾ ਸਹਾਰਨਪੁਰ ਯੂ.ਪੀ. ਹਾਲ ਵਾਸੀ ਪਿੰਡ ਨੇੜੇ ਬੰਗਿਆ ਫਾਟਕ ਜਿਲਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਤੋਂ ਹੋਰ ਪੁੱਛ ਗਿੱਛ ਜਾਰੀ ਹੈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਜ਼ਿਲ੍ਹੇ ਦੀ ਪਬਲਿਕ ਨੂੰ ਅਪੀਲ ਕੀਤੀ ਕਿ ਭੈੜੇ ਅਨਸਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਉਤੇ ਸਹਿਯੋਗ ਕੀਤਾ ਜਾਵੇ। ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜਿਲ੍ਹਾ ਪੁਲਿਸ ਦੇ ਨੰਬਰਾ ਉਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD