Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਭਿਜੀਤ ਕਪਲਿਸ਼ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 20 Feb 2025

Last updated on: Feb 20, 2025, 00:00 IST

ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਓ ਪਬਲਿਕ ਹੈਲਥ ਸ੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪਬਲਿਕ ਹੈਲਥ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਕਿ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਦੀ ਸਮੱਸਿਆ ਕਿਉਂ ਆ ਰਹੀ ਹੈ ਅਤੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੀ ਕੁਝ ਕੀਤਾ ਜਾ ਸਕਦਾ ਹੈ ਅਤੇ ਇਸ ਪ੍ਰਾਜੈਕਟ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇ।

ਇਸ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦੇ ਹੋਏ ਜੇ.ਈ. ਸ੍ਰੀ ਹਰਿਰਾਏ ਸਿੰਘ ਨੇ ਦੱਸਿਆ ਕੇ ਇਸ ਸੀਵਰੇਜ ਟਰੀਟਮੈਂਟ ਪਲਾਂਟ ਵਿੱਚ 8.7 ਐਮ.ਐਲ.ਡੀ. ਸਮੱਰਥਾ ਅਤੇ 3 ਐਮ.ਐਲ.ਡੀ. ਸਮੱਰਥਾ ਵਾਲੇ ਦੋ ਐਸ.ਟੀ.ਪੀ. ਨੂੰ ਰਿਪੇਅਰ ਕੀਤਾ ਜਾਣਾ ਹੈ ਅਤੇ ਇੱਕ 5 ਐਮ.ਐਲ.ਡੀ. ਸਮੱਰਥਾ ਦਾ ਐਸ.ਟੀ.ਪੀ. ਜਲਦ ਹੀ ਨਵਾਂ ਬਣਾਇਆ ਜਾਣਾ ਹੈ ਅਤੇ ਸੋਧਿਆ ਹੋਇਆ ਪਾਣੀ ਵਾਪਿਸ ਪਬਲਿਕ ਹੈਲਥ ਨੂੰ ਭੇਜਿਆ ਜਾਵੇਗਾ ਅਤੇ ਅੱਗੇ ਸਬੰਧਤ ਵਿਭਾਗ ਕਿਸਾਨਾਂ ਨੂੰ ਜ਼ਮੀਨ ਦੀ ਸਿੰਚਾਈ ਹਿੱਤ ਦੇਣ ਲਈ ਭੂਮੀ ਰੱਖਿਆ ਵਿਭਾਗ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ ਜਾਂ ਕਿਸੇ ਹੋਰ ਜ਼ਰੂਰਤ ਲਈ ਵਰਤਿਆ ਜਾਵੇਗਾ।

ਇਸੇ ਲੜੀ ਤਹਿਤ ਉਪ-ਮੰਡਲ ਮੈਜਿਸਟ੍ਰੇਟ ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਪਿੰਡ ਦਾਨੇਵਾਲਾ ਵਿਖੇ 10 ਐਮ.ਐਲ.ਡੀ. ਸਮਰੱਥਾ ਜੋ ਕਿ ਐਮ.ਬੀ.ਬੀ.ਆਰ. ਤਕਨੀਕ ਦਾ ਚੱਲ ਰਿਹਾ ਹੈ ਅਤੇ ਭਗਵਾਨਪੁਰਾ ਵਿਖੇ ਚੱਲ ਰਹੇ 03 ਐਮ.ਐਲ.ਡੀ. ਸਮਰੱਥਾ ਦੇ ਪਲਾਂਟਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਪਾਣੀ ਨੂੰ ਸੋਧਣ ਲਈ ਭਗਵਾਨਪੁਰਾ ਵਿਖੇ ਇੱਕ 10 ਐਮ.ਐਲ.ਡੀ. ਸਮਰੱਥਾ ਵਾਲੇ ਨਵੇਂ ਐਸ.ਟੀ.ਪੀ. ਦਾ ਉਸਾਰਾ ਵੀ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਪ੍ਰਾਜੈਕਟ ਦੀ ਲਾਗਤ 12 ਕਰੋੜ ਰੁਪਏ ਹੋਵੇਗੀ ਅਤੇ 04 ਏਕੜ ਜਗ੍ਹਾ ਵਿੱਚ ਉਸਾਰਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿੰਡ ਦਾਨੇਵਾਲਾ ਦੇ ਟਰੀਟਮੈਂਟ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਜਿਮੀਂਦਾਰਾਂ ਨੂੰ ਸਿੰਚਾਈ ਲਈ ਦੇਣ ਲਈ ਭੂਮੀ ਰੱਖਿਆ ਵਿਭਾਗ ਵੱਲੋਂ 1.60 ਕਰੋੜ ਰੁਪਏ ਦੀ ਲਾਗਤ ਦਾ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਨਾਲ ਕਰੀਬ 500 ਏਕੜ ਦੇ ਰਕਬੇ ਵਿੱਚ ਸਿੰਚਾਈ ਕੀਤੀ ਜਾ ਸਕੇਗੀ। ਇਸ ਮੌਕੇ ਸੀਵਰੇਜ ਬੋਰਡ ਦੇ ਉਪ ਮੰਡਲ ਇੰਜੀਨੀਅਰ ਵਿਸ਼ਵਜੀਤ ਸਿੰਘ, ਇੰਜੀਨੀਅਰ ਰਾਕੇਸ਼ ਮੋਹਨ ਮੱਕੜ ਅਤੇ ਹਰਜਿੰਦਰ ਸਿੰਘ,ਰਾਜਵੰਤ ਸਿੰਘ ਅਤੇ ਗਗਨ ਬਜਾਜ ਮੌਜੂਦ ਸਨ।

ਉਪ-ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਵੱਲੋਂ ਵੀ ਅੱਜ ਗਿੱਦੜਬਾਹਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਿੱਦੜਬਾਹਾ ਵਿਖੇ 07 ਐਮ.ਐਲ.ਡੀ. ਸਮਰੱਥਾ ਵਾਲਾ ਐਸ.ਟੀ.ਪੀ. ਕੰਮ ਕਰ ਰਿਹਾ ਹੈ। ਇਹ ਪਲਾਂਟ ਐਮ.ਬੀ.ਬੀ.ਆਰ. ਤਕਨੀਕ ਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸੀਵਰੇਜ ਸਿਸਟਮ ਦੇ ਫ਼ਲੋ ਨੂੰ ਸੋਧਣ ਹਿਤ ਇੱਕ 5 ਐਮ.ਐਲ.ਡੀ.  ਸਮਰੱਥਾ ਦੇ ਨਵੇਂ ਐਸ.ਟੀ.ਪੀ. ਦਾ ਪ੍ਰੋਜੈਕਟ ਵੀ ਤਿਆਰ ਕੀਤਾ ਜਾ ਰਿਹਾ ਹੈ। 

ਇਸ ਲਈ ਜਗ੍ਹਾ ਪਹਿਲਾ ਹੀ ਲਾਲ ਕੋਠੀ ਕੰਪਲੈਕਸ ਵਿੱਚ ਉਪਲਬਧ ਹੈ। ਇਸ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਸਿੰਚਾਈ ਲਈ ਕਿਸਾਨਾਂ ਨੂੰ ਦੇਣ ਹਿਤ ਭੂਮੀ ਰੱਖਿਆ ਵਿਭਾਗ ਵੱਲੋ  ਪ੍ਰੋਜੈਕਟ  ਦਾ ਤਿਆਰ ਕੀਤਾ ਜਾ ਰਿਹਾ ਹੈ। ਇਸ ਨਾਲ ਕਰੀਬ 400 ਏਕੜ ਦੇ ਰਕਬੇ ਵਿੱਚ ਸਿੰਚਾਈ ਕੀਤੀ ਜਾ ਸਕੇਗੀ। ਇਸ ਮੌਕੇ ਸੀਵਰੇਜ ਬੋਰਡ ਦੇ ਉਪ ਮੰਡਲ ਇੰਜੀਨੀਅਰ ਵਿਸ਼ਵਜੀਤ ਸਿੰਘ , ਇੰਜੀਨੀਅਰ ਰਾਕੇਸ਼ ਮੋਹਨ ਮੱਕੜ ਅਤੇ ਗਗਨ ਬਜਾਜ ਮੌਜੂਦ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD