Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜ਼ਿਲ੍ਹਾ ਪੁਲਿਸ ਨੇ 27 ਮਾਮਲਿਆਂ ਵਿੱਚ ਸਾਈਬਰ ਧੋਖਾਧੜੀ ਪੀੜਤਾਂ ਤੋਂ 50 ਲੱਖ ਰੁਪਏ ਵਸੂਲੇ

ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

Ravjot Grewal, Dr. Ravjot Grewal, Senior Superintendent of Police, SSP, Fatehgarh Sahib, District Police, Punjab Admin

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 20 Feb 2025

Last updated on: Feb 20, 2025, 00:00 IST

ਦਿਨੋਂ ਦਿਨ ਵੱਧ ਰਹੇ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ ਲਗਭਗ 50 ਲੱਖ ਰੁਪਏ ਪੀੜ੍ਹਤ ਵਿਅਕਤੀਆਂ ਨੂੰ ਵਾਪਸ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਐਸ.ਪੀ.(ਜਾਂਚ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. (ਐਚ) ਸ਼੍ਰੀ ਹਿਤੇਸ਼ ਕੌਸ਼ਿਕ ਦੀਆਂ ਹਦਾਇਤਾਂ ਅਨੁਸਾਰ ਸਾਇਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਸੁਧੀਰ ਮਲਿਕ ਅਤੇ ਸਾਈਬਰ ਥਾਣੇ ਦੀ ਪੁਲਿਸ ਟੀਮ ਨੇ ਸਾਇਬਰ ਠੱਗੀ ਦੇ ਵੱਖ-ਵੱਖ ਮਾਮਲਿਆਂ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕਰਕੇ ਤਕਨੀਕੀ ਪ੍ਰਕ੍ਰਿਆ ਅਤੇ ਮਾਣਯੋਗ ਅਦਾਲਤ ਦੀ ਸਹਾਇਤਾ ਨਾਲ ਸਾਇਬਰ ਪੀੜ੍ਹਤਾਂ ਨੂੰ ਇਹ ਰਕਮ ਵਾਪਸ ਕਰਵਾਈ ਗਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਇਨ੍ਹਾਂ ਮਾਮਲਿਆਂ ਵਿੱਚ ਪੀੜ੍ਹਤ ਨੂੰ ਪੈਸੇ ਵਾਪਸ ਦਿਵਾਉਣ ਲਈ ਕੌਮੀ ਪੱਧਰ ਤੇ ਹੈਲਪ ਲਾਇਨ 1930 ਜਾਂ ਵੈਬਸਾਇਟ https://cybercrime.gov.in ਜਾਰੀ ਕੀਤੀ ਗਈ ਹੈ। 

ਇਨ੍ਹਾਂ ਤੇ ਦਰਜ਼ ਹੋਈਆਂ ਸ਼ਿਕਾਇਤਾਂ ਦੇ ਆਧਾਰ ਤੇ ਨੈਸ਼ਨਲ ਪੋਰਟਲ ਵੱਲੋਂ ਫਰਾਡ ਦੀ ਰਕਮ ਦੀ ਟਰਾਂਜੈਕਸ਼ਨ ਨੂੰ ਤੁਰੰਤ ਹੋਲਡ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੋਲਡ ਕੀਤੀ ਗਈ ਰਕਮ ਸਬੰਧੀ ਥਾਣਾ ਸਾਇਬਰ ਕਰਾਇਮ ਵੱਲੋਂ ਸਬੰਧਤ ਮਾਮਲੇ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਉਦੇ ਹੋਏ ਸਬੰਧਤ ਬੈਂਕਾਂ ਤੋਂ ਰਿਕਾਰਡ ਹਾਸਲ ਕਰਕੇ ਮਾਣਯੋਗ ਅਦਾਲਤ ਤੋਂ ਹੋਲਡ ਹੋਈ ਰਕਮ ਨੂੰ ਜਾਰੀ ਕਰਵਾਉਣ ਦਾ ਹੁਕਮ ਹਾਸਲ ਕੀਤਾ ਜਾਂਦਾ ਹੈ। 

ਜਿਸ ਤਹਿਤ ਠੱਗੀ ਹੋਈ ਰਕਮ ਨੂੰ ਬੈਂਕਾਂ ਤੋਂ ਪੀੜ੍ਹਤਾਂ ਦੇ ਖਾਤੇ ਵਿੱਚ ਪਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੈਲਪ ਲਾਇਨ 1930 ਤੇ ਦਰਜ਼ ਕਰਵਾਈ ਸ਼ਿਕਾਇਤ ਅਨੁਸਾਰ ਪੀੜ੍ਹਤਾਂ ਦੀ 100 ਫੀਸਦੀ ਰਕਮ ਵਾਪਸ ਹੋ ਜਾਂਦੀ ਹੈ। ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਇਬਰ ਠੱਗੀ ਤੋਂ ਬਚਣ ਲਈ ਕਦੇ ਵੀ ਕਿਸੇ ਵਿਅਕਤੀ ਨਾਲ ਆਪਣਾ ਓ.ਟੀ.ਪੀ. ਸਾਂਝਾ ਨਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਅੱਜ ਕੱਲ ਟੈਲੀਫੋਨ ਰਾਹੀਂ ਲੋਕਾਂ ਨੂੰ ਗ੍ਰਿਫਤਾਰ ਹੋਣ ਸਬੰਧੀ ਝੂਠੀ ਕਾਲ ਕਰਕੇ ਵੀ ਠੱਗਿਆ ਜਾ ਰਿਹਾ ਹੈ ਜਿਸ ਪ੍ਰਤੀ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਕੋਈ ਵੀ ਅਣ-ਅਧਿਕਾਰਤ ਲਿੰਕ ਨਾ ਖੋਲਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਠੱਗੀ ਹੋਣ ਸਬੰਧੀ ਤੁਰੰਤ ਹੈਲਪ ਲਾਇਨ 1930 ਤੇ ਜਾਂ ਵੈਬਸਾਇਟ https://cybercrime.gov.in ਤੇ ਸ਼ਿਕਾਇਤ ਦਰਜ਼ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਪੈਸੇ ਦੁੱਗਣੇ ਕਰਨ ਵਾਲੇ ਇਸ਼ਤਿਹਾਰਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਹੋਰ ਦੇ ਕਹਿਣ ਤੇ ਆਪਣੇ ਪੈਸੇ ਕਿਸੇ ਵੀ ਚੀਜ ਤੇ ਨਾ ਲਗਾਏ ਜਾਣ। ਇਸ ਮੌਕੇ ਸਾਇਬਰ ਠੱਗੀ ਦਾ ਸ਼ਿਕਾਰ ਹੋਏ ਮੰਡੀ ਗੋਬਿੰਦਗੜ੍ਹ ਦੇ ਮਨਦੀਪ ਸਿੰਘ, ਮੰਡੀ ਗੋਬਿੰਦਗੜ੍ਹ ਦੇ ਹੀ ਵਿਸ਼ਾਲ, ਫ਼ਤਹਿਗੜ੍ਹ ਸਾਹਿਬ ਦੀ ਹਰਦੀਪ ਕੌਰ ਨੇ ਆਪਣੇ ਨਾਲ ਹੋਈ ਸਾਇਬਰ ਠੱਗੀ ਸਬੰਧੀ ਦੱਸਿਆ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਉਨ੍ਹਾਂ ਦੇ ਪੈਸੇ ਵਾਪਸ ਦਿਵਾਉਣ ਸਬੰਧੀ ਕੀਤੀ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਦਾ ਧੰਨਵਾਦ ਕੀਤਾ।

 

Tags: Ravjot Grewal , Dr. Ravjot Grewal , Senior Superintendent of Police , SSP , Fatehgarh Sahib , District Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD