Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 20 Feb 2025

Last updated on: Feb 20, 2025, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ.ਬੀ.ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਭੇਜੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਕੋਲ ਉਸਦੇ ਲੰਬਿਤ ਪਏ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਦਿਵਾਉਣ ਲਈ ਉਸ ਕੋਲੋਂ 42.60 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਦੇ ਅਨੁਸਾਰ ਰਾਕੇਸ਼ ਸਚਦੇਵਾ ਲੁਧਿਆਣਾ ਦੀ ਏ.ਸੀ. ਮਾਰਕੀਟ ਵਿੱਚ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ। ਉਸ ਨੇ ਸਾਲ 2017, 2019 ਅਤੇ 2022 ਵਿੱਚ ਐਲ.ਆਈ.ਟੀ. ਦੀ ਐਲ.ਡੀ.ਪੀ. ਸਕੀਮ ਤਹਿਤ ਤਿੰਨ ਜਾਇਦਾਦਾਂ ਖਰੀਦੀਆਂ ਸਨ। 

ਉਸਨੇ ਜਾਇਦਾਦਾਂ ਨੂੰ ਆਪਣੇ ਨਾਮ ’ਤੇ ਤਬਦੀਲ ਕਰਨ ਲਈ ਐਨ.ਓ.ਸੀ. ਪ੍ਰਾਪਤ ਕਰਨ ਵਾਸਤੇ ਐਲ.ਆਈ.ਟੀ. ਨੂੰ ਸਾਰੇ ਸੰਬੰਧਿਤ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਸਨ ਪਰ ਉਸ ਦੇ ਬਾਵਜੂਦ ਵੀ ਉਸ ਨੂੰ ਕੋਈ ਸਰਟੀਫੀਕੇਟ ਨਹੀਂ ਮਿਲਿਆ। ਇਸੇ ਦੌਰਾਨ ਉਹ ਜਗਤ ਰਾਮ ਨੂੰ ਮਿਲਿਆ ਜਿਸਨੇ ਖੁਦ ਨੂੰ ਐਲ.ਆਈ.ਟੀ. ਦੇ ਇੱਕ ਕਰਮਚਾਰੀ ਵਜੋਂ ਪੇਸ਼ ਕੀਤਾ ਅਤੇ ਚੰਡੀਗੜ੍ਹ ਵਿੱਚ ਇੱਕ ਸੀਨੀਅਰ ਅਧਿਕਾਰੀ ਦਾ ਨਿੱਜੀ ਸਕੱਤਰ ਹੋਣ ਦਾ ਦਾਅਵਾ ਕੀਤਾ। 

ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਭਰੋਸਾ ਦਿੱਤਾ ਕਿ ਉਹ ਐਨ.ਓ.ਸੀ. ਦਾ ਪ੍ਰਬੰਧ ਕਰ ਸਕਦਾ ਹੈ ਪਰ ਬਦਲੇ ਵਿੱਚ ਉਸਨੇ ਰਿਸ਼ਵਤ ਦੀ ਮੰਗ ਕੀਤੀ। ਸਚਦੇਵਾ ਨੇ ਅੱਗੇ ਦੱਸਿਆ ਕਿ ਜਗਤ ਰਾਮ ਨੇ ਉਸ ਤੋਂ ਦੋ ਸਾਲਾਂ ਦੌਰਾਨ ਕਿਸ਼ਤਾਂ ‘ਚ ਕੁੱਲ 42.60 ਲੱਖ ਰੁਪਏ ਰਿਸ਼ਵਤ ਲਈ ਪਰ ਕੀਤੇ ਵਾਅਦੇ ਅਨੁਸਾਰ ਕੋਈ ਵੀ ਐਨ.ਓ.ਸੀ. ਉਪਲਬਧ ਨਹੀਂ ਕਰਵਾਇਆ। ਅੰਤ ਵਿੱਚ ਉਸਨੂੰ ਪਤਾ ਲੱਗਾ ਕਿ ਜਗਤ ਰਾਮ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਦਾ ਕਰਮਚਾਰੀ ਨਹੀਂ ਸਗੋਂ ਇੱਕ ਆਮ ਵਿਅਕਤੀ ਹੈ ਜੋ ਚੰਡੀਗੜ੍ਹ ਵਿੱਚ ਤਾਇਨਾਤ ਸੀਨੀਅਰ ਅਧਿਕਾਰੀ ਅਤੇ ਐਲ.ਆਈ.ਟੀ. ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਮ ’ਤੇ ਰਿਸ਼ਵਤ ਲੈ ਰਿਹਾ ਹੈ। 

ਇੱਕ ਦੋਸਤ ਦੀ ਮਦਦ ਨਾਲ ਸ਼ਿਕਾਇਤਕਰਤਾ ਨੇ ਜਗਤ ਰਾਮ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਜਿਸ ਵਿੱਚ ਉਸ ਨੇ 37 ਲੱਖ ਰੁਪਏ ਰਿਸ਼ਵਤ ਲੈਣ ਦੀ ਗੱਲ ਕਬੂਲੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਦੌਰਾਨ ਮੌਖਿਕ, ਆਡੀਓ ਅਤੇ ਦਸਤਾਵੇਜ਼ੀ ਸਬੂਤਾਂ ਦੇ ਆਧਾਰ ਉਤੇ ਲੱਗੇ ਦੋਸ਼ ਸੱਚੇ ਪਾਏ ਗਏ। ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਨੇ ਗੂਗਲ ਪੇਅ ਰਾਹੀਂ 3.90 ਲੱਖ ਰੁਪਏ ਸਮੇਤ ਕੁੱਲ 42.60 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। 

ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਗਤ ਰਾਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ.) ਦੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD