Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ

ਇੱਕ ਪਿਸਤੌਲ ਬਰਾਮਦ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 20 Feb 2025

Last updated on: Feb 20, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ  ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਉਰਫ਼ ਭੁਜੀਆ, ਵਾਸੀ ਪਿੰਡ ਮੱਟੀ, ਮਾਨਸਾ  ਵਜੋਂ ਹੋਈ ਹੈ । 

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਚੋਂ ਇੱਕ .32 ਕੈਲੀਬਰ ਦੀ ਪਿਸਤੌਲ ਸਮੇਤ ਪੰਜ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ  ’ਤੇ ਕਾਰਵਾਈ ਕਰਦਿਆਂ, ਏ.ਡੀ.ਜੀ.ਪੀ. (ਏਜੀਟੀਐਫ) ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਇੱਕ ਪਿਸਤੌਲ ਸਮੇਤ ਮਾਨਸਾ ਦੇ ਭੀਖੀ ਖੇਤਰ ਤੋਂ ਗ੍ਰਿਫ਼ਤਾਰ ਕਰ ਲਿਆ ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਹਾਲ ਹੀ ਵਿੱਚ ਭੀਖੀ ਵਿਖੇ ਵਾਪਰੇ ਇਰਾਦਾ ਕਤਲ ਕੇਸ ਵਿੱਚ ਲੋੜੀਂਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ  ਹੈ , ਜਿਸ ਵਿੱਚ ਉਸ ਵਿਰੁੱਧ ਇਰਾਦਾ ਕਤਲ , ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੁਖਚੈਨ ਉਰਫ਼ ਭੁਜੀਆ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਿਹਾ ਸੀ। ਏ.ਆਈ.ਜੀ. (ਏ.ਜੀ.ਟੀ.ਐਫ.) ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਐਫਆਈਆਰ ਨੰ. 22 ਮਿਤੀ 10/2/2025 ਨੂੰ ਮਾਨਸਾ ਦੇ ਪੁਲਿਸ ਸਟੇਸ਼ਨ ਭੀਖੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾ 125, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD