Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਰਸ ਮੇਲੇ ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 20 Feb 2025

Last updated on: Feb 20, 2025, 00:00 IST

ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ। ਮੇਲੇ ਵਿਚ ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸਿੱਠਣੀਆਂ (ਲੋਕ-ਗੀਤ) ਤੇ ਲੰਮੀਆਂ ਹੇਕਾਂ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ।

ਉਨ੍ਹਾਂ ਦੱਸਿਆ ਕਿ ਲੰਮੀ ਹੇਕ ਵਿੱਚ ਪਹਿਲੀ ਪੁਜ਼ੀਸ਼ਨ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਸਿੱਠਣੀਆਂ ਵਿੱਚ ਪਹਿਲੀ ਪੁਜ਼ੀਸ਼ਨ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਪਟਿਆਲਾ ਨੇ ਪ੍ਰਾਪਤ ਕੀਤੀ। ਮਹਿੰਦੀ ਦੇ ਮੁਕਾਬਲਿਆਂ ਵਿੱਚ ਜੂਨੀਅਰ ਵਿੰਗ (ਪਹਿਲੀ ਤੋਂ ਅੱਠਵੀਂ ਜਮਾਤ) ਪਹਿਲੀ ਪੁਜ਼ੀਸ਼ਨ ਸ਼ਾਈਨਪ੍ਰੀਤ ਕੌਰ ਸ.ਹਾਈ.ਸਕੂਲ ਭਾਨਰਾ, ਦੂਜੀ ਪੁਜ਼ੀਸ਼ਨ ਸੁਖਨਾਜ਼ ਐਰੋਮੀਰਾ ਸੈਂਟਰ ਆਫ਼ ਐਜੂਕੇਸ਼ਨ, ਤੀਜੀ ਪੁਜ਼ੀਸ਼ਨ ਨੇਹਾ ਐਰੋਮੀਰਾ ਸੈਂਟਰ ਆਫ਼ ਐਜੂਕੇਸ਼ਨ ਅਤੇ ਸੀਨੀਅਰ ਗਰੁੱਪ ਵਿੱਚ (ਨੌਵੀਂ ਤੋਂ ਬਾਰ੍ਹਵੀਂ) ਪਹਿਲੀ ਪੁਜ਼ੀਸ਼ਨ ਕਾਜਲ ਸ.ਸੀ.ਸੈ.ਸਕੂਲ ਮਾਡਲ ਟਾਊਨ, ਦੂਜੀ ਪੁਜ਼ੀਸ਼ਨ ਖੁਸ਼ਪ੍ਰੀਤ ਸਸਸਸ ਸਨੌਰ ਕੁੜੀਆਂ, ਤੀਜੀ ਪੁਜ਼ੀਸ਼ਨ ਅਮਨਦੀਪ ਕੌਰ ਦਿੱਲੀ ਪਬਲਿਕ ਸਕੂਲ।

ਕਾਲਜਾਂ ਦੇ ਮਹਿੰਦੀ ਮੁਕਾਬਲਿਆਂ ਵਿੱਚ ਪਹਿਲੀ ਪੁਜ਼ੀਸ਼ਨ ਆਕ੍ਰਿਤੀ ਸ਼ਰਮਾ ਕਮਾਂਡੋ ਬਟਾਲੀਅਨ ਅਤੇ ਈਸ਼ਾ ਖ਼ਾਲਸਾ ਕਾਲਜ ਪਟਿਆਲਾ, ਦੂਜੀ ਪੁਜ਼ੀਸ਼ਨ ਪੂਨਮ ਸਰਕਾਰੀ ਆਈ.ਟੀ.ਆਈ ਨਾਭਾ, ਤੀਜੀ ਪੁਜ਼ੀਸ਼ਨ ਪ੍ਰੀਤੀ ਸਰਕਾਰੀ ਆਈ.ਟੀ.ਆਈ ਨਾਭਾ ਨੇ ਪ੍ਰਾਪਤ ਕੀਤੀ। ਇਸ ਮੌਕੇ  ਰਣਜੀਤ ਕੌਰ ਲੀਗਲ ਅਫ਼ਸਰ ਜ਼ਿਲ੍ਹਾ ਬਾਲ ਵਿਕਾਸ ਅਤੇ ਸੁਰੱਖਿਆ ਅਫ਼ਸਰ ਵੱਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। 

ਮੰਚ ਸੰਚਾਲਨ ਡਾ ਨਰਿੰਦਰ ਸਿੰਘ ਅਧਿਆਪਕ ਸਰਕਾਰੀ ਸਿਵਲ ਲਾਈਨ ਸਕੂਲ  ਨੇ ਕੀਤੀ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD