Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ - ਪ੍ਰਿੰਸੀਪਲ ਬੁੱਧ ਰਾਮ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ 5.83 ਕਰੋੜ ਦੀ ਲਾਗਤ ਵਾਲੇ ਵਾਟਰ ਸਪਲਾਈ ਅਤੇ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Dr. S.S Ahluwalia, Dr. Sunny Singh Ahluwalia

5 Dariya News

5 Dariya News

5 Dariya News

ਮਾਨਸਾ , 20 Feb 2025

Last updated on: Feb 20, 2025, 00:00 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਗਤੀਸ਼ੀਲ ਅਗਵਾਈ ਹੇਠ ਸੂਬਾ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਬਰੇਟਾ ਵਿਖੇ ਕਰੀਬ 5.83 ਕਰੋੜ ਦੀ ਲਾਗਤ ਵਾਲੇ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਪਾਇਪ ਲਾਈਨ, ਐਸ.ਐਡ.ਐਸ. ਟੈਂਕ, ਪੰਪ ਚੈਂਬਰ ਅਤੇ ਕੀਅਰ ਵਾਟਰ ਟੈਂਕ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਮਾਨਸਾ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਕਰੀਬ 20341 ਲੋਕਾਂ ਨੂੰ ਪੀਣ ਵਾਲਾ ਸਾਫ਼ ਨਹਿਰੀ (ਬੋਹਾ ਡਿਸਟ੍ਰੀਬਿਊਟਰੀ) ਪਾਣੀ ਅਤੇ ਸੀਵਰੇਜ ਦੀ ਸਹੂਲਤ ਮਿਲੇਗੀ। 

ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਦੇਣ ਲਈ ਇਸ ਟਾਊਨ ਦੀ ਚੋਣ ਸਪੈਸ਼ਲ ਅਸਿਸਟੈਂਸ ਸਕੀਮ ਦੇ ਅਧੀਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਰੇਟਾ ਟਾਊਨ ਵਿਖੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਅਤੇ ਸੀਵਰੇਜ਼ ਦੀ ਸਹੂਲਤ ਦੇਣ ਲਈ 5.83 ਕਰੋੜ ਰੁਪਏ ਦੀ ਲਾਗਤ ਨਾਲ ਪੋ੍ਰਜੈਕਟ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਬੋਹਾ ਡਿਸਟੀ੍ਰਬਿਊਟਰੀ ਨਹਿਰ ਤੋਂ ਲੈ ਕੇ ਐਸ.ਐਡ.ਐਸ. ਟੈਂਕਾਂ ਤੱਕ 650 ਮੀਟਰ ਗਰੈਵਟੀ ਮੇਨ ਪਾਇਪ ਲਾਇਨ, ਸ਼ਹਿਰ ਵਿੱਚ ਕਰੀਬ 2500 ਮੀਟਰ ਸੀਵਰੇਜ ਦੀ ਪਾਇਪ ਪਾਉਣ ਦਾ ਕੰਮ ਅਤੇ ਇਨ੍ਹਾਂ ਦੇ ਹਾਊਸ ਕੁਨੈਕਸ਼ਨ, ਸ਼ਹਿਰ ਵਿੱਚ ਕਰੀ 4000 ਮੀਟਰ ਪਾਣੀ ਦੀ ਪਾਇਪ ਪਾਉਣ ਦਾ ਕੰਮ ਅਤੇ ਇਨ੍ਹਾਂ ਦੇ ਹਾਊਸ ਕੁਨੈਕਸ਼ਨ, ਕੀਅਰ ਵਾਟਰ ਟੈਂਕ—2 ਨੰਬਰ, ਟੈਂਕੀ 50 ਹਜ਼ਾਰ ਗੇਲਣ—1 ਨੰਬਰ, ਐਸ.ਐਡ.ਐਸ. ਟੈਂਕ (28318290 ਲੀਟਰ/7480900 ਗੇਲਣ) 1 ਨੰਬਰ, ਸਪ ਵੈਲ 3 ਮੀਟਰ ਡਾਇਆ—1 ਨੰਬਰ, ਪੰਪ ਚੈਂਬਰ, ਮੋਟਰਾਂ 60 ਐਚ.ਪੀ. 3 ਨੰਬਰ, 40 ਐਚ.ਪੀ. 1 ਨੰਬਰ, 15 ਐਚ.ਪੀ.  ਆਦਿ ਕੰਮ ਕਰਵਾਏ ਗਏ।

ਉਨ੍ਹਾਂ ਕਿਹਾ ਕਿ ਇਸ ਕੰਮ ਨਾਲ ਬਰੇਟਾ ਟਾਊਨ ਦੇ ਵਾਸੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸੁਵਿਧਾ ਵਿੱਚ ਵਾਧਾ ਹੋਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਨੂੰ ਬਚਾਉਣ ਅਤੇ ਸੀਵਰੇਜ ਵਿੱਚ ਕੁੜਾ ਕਰਕਟ ਨਾ ਸੁੱਟਣ ਲਈ ਵੀ ਅਪੀਲ ਕੀਤੀ, ਤਾਂ ਜੋ ਇਨ੍ਹਾਂ ਸੇਵਾਵਾਂ ਨੂੰ ਲੰਮੇਂ ਸਮੇਂ ਲਈ ਸੁਚਾਰੂ ਢੰਗ ਨਾਲ ਚਾਲੂ ਰੱਖਿਆ ਜਾ ਸਕੇ।

ਇਸ ਮੌਕੇ ਲਲਿਤ ਕੁਮਾਰ, ਕੇਵਲ ਸ਼ਰਮਾ, ਪ੍ਰੀਤ ਕੁਮਾਰ ਪ੍ਰੀਤਾ, ਕਾਕੂ ਬਰੇਟਾ ਗੱਗੀ ਐਮ.ਸੀ., ਚਮਕੌਰ ਸਿੰਘ ਚੇਅਰਮੈਨ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਦੀਪੂ ਐਮ.ਸੀ., ਗਾਂਧੀ ਰਾਮ ਪ੍ਰਧਾਨ, ਸੰਦੀਪ ਬੱਗਾ, ਜੀਵਨ, ਦਰਸ਼ਨ ਐਮ.ਸੀ., ਕਪਿਲ ਕੁਮਾਰ ਐਮ.ਸੀ., ਮਨਿੰਦਰ ਕੁਮਾਰ ਪ੍ਰਧਾਨ ਕਰਿਆਨਾ ਜਨਰਲ ਸਟੋਰ ਮੌਜੂਦ ਸਨ।  

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Dr. S.S Ahluwalia , Dr. Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD