Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸਰਕਾਰੀ ਦਫ਼ਤਰਾਂ ਵਿੱਚ ਸਾਬਕਾ ਸੈਨਿਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ - ਡਾ. ਸੋਨਾ ਥਿੰਦ

ਜ਼ਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਮੌਕੇ ਝੰਡਾ ਦਿਵਸ ਫ਼ੰਡ ਵਿੱਚੋਂ 07 ਲਾਭਪਾਤਰੀਆਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Feb 2025

Last updated on: Feb 21, 2025, 00:00 IST

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸੈਨਿਕ ਬੋਰਡ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਥੇ ਬੋਰਡ ਵੱਲੋਂ ਕੀਤੇ ਕੰਮਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਫੰਡ ਵਿੱਚੋਂ 07 ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ 20-20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ। ਉਨ੍ਹਾਂ ਇਸ ਮੌਕੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਬਕਾ ਸੈਨਿਕ ਤੇ ਉਨ੍ਹਾਂ ਦੇ ਪਰਿਵਾਰ ਸਾਡੇ ਸਾਰਿਆਂ ਲਈ ਗੌਰਵ ਦਾ ਪ੍ਰਤੀਕ ਹਨ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। 

ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰੱਖਿਆ ਲਈ ਅਹਿਮ ਕੁਰਬਾਨੀਆਂ ਦਿੱਤੀਆਂ ਹਨ ਅਤੇ ਫੌਜ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਸਾਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਡਾ: ਸੋਨਾ ਥਿੰਦ ਨੇ ਦੱਸਿਆ ਕਿ  ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਗੈਲੰਟਰੀ ਅਵਾਰਡ ਵਿਜੇਤਾ 23 ਸਾਬਕਾ ਸੈਨਿਕਾਂ ਨੂੰ 27 ਲੱਖ, 78 ਹਜ਼ਾਰ 500 ਰੁਪਏ ਦਾ ਲਾਭ ਦਿੱਤਾ ਗਿਆ ਹੈ ਜਦੋਂ ਕਿ ਐਕਸਗ੍ਰੇਸ਼ੀਆ ਗ੍ਰਾਂਟ ਵਜੋਂ 01 ਲਾਭਪਾਤਰੀ ਨੂੰ 95 ਲੱਖ ਰੁਪਏ ਦਿੱਤੇ ਗਏ ਹਨ। 

ਬੁਢਾਪਾ ਪੈਨਸ਼ਨ ਵਜੋਂ 09 ਲਾਭਪਾਤਰੀਆਂ ਨੂੰ 13 ਲੱਖ 78 ਹਜ਼ਾਰ 400 ਰੁਪਏ ਦਿੱਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਦਿਵਿਆਂਗ ਸਾਬਕਾ ਸੈਨਿਕਾਂ ਨੂੰ 40 ਫੀਸਦੀ ਅਪੰਗਤਾ ਹੋਣ ਤੇ 800/-ਰੁਪਏ ਪ੍ਰਤੀ ਮਹੀਨਾ, 51 ਫੀਸਦੀ ਅਪੰਗਤਾ ਹੋਣ ਤੇ 12,00/-ਰੁਪਏ ਪ੍ਰਤੀ ਮਹੀਨਾ ਤੇ 76-100 ਫੀਸਦੀ ਅਪ਼ੰਗਤਾ ਹੋਣ ਤੇ 16,00/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਜ਼ਿਲ੍ਹੇ ਦੇ 14 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਸਾਬਕਾ ਸੈਨਿਕਾਂ (ਈ.ਐਸ.ਐਮਜ਼-01) ਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰੇਕ ਮਹੀਨੇ ਦਿੱਤੀ ਜਾਣ ਵਾਲੀ ਪੈਨਸ਼ਨ ਸਕੀਮ ਅਧੀਨ 02 ਲਾਭਪਾਤਰੀਆਂ ਨੂੰ 27,000/-ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਝੰਡਾ ਦਿਵਸ ਫੰਡ ਵਿੱਚੋਂ 05 ਲੱਖ 74 ਹਜ਼ਾਰ 420 ਰੁਪਏ ਦੀ ਮਾਲੀ ਸਹਾਇਤਾ ਵੀ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਵਿਰਕ, ਕੈਪਟਨ ਜਸਵੰਤ ਸਿੰਘ ਬਾਜਵਾ, ਸ਼ੌਰਿਆ ਚੱਕਰ ਵਿਜੇਤਾ ਕੈਪਟਨ ਸ਼ੇਰ ਸਿੰਘ, ਸੂਬੇਦਾਰ ਗੁਰਦੀਪ ਸਿੰਘ, ਸੂਬੇਦਾਰ ਸੁਖਬੀਰ ਸਿੰਘ ਰਾਠੋਰ, ਸੂਬੇਦਾਰ ਜਰਨੈਲ ਸਿੰਘ ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਹੋਰ ਮੈਂਬਰ ਵੀ ਹਾਜਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD