Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਡਾ. ਬਲਦੇਵ ਸਿੰਘ ਸੰਧੂ

ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਸਕਰੀਨਿੰਗ ਡਰਾਈਵ ਦੀ ਸੁਰੂਆਤ

Health, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 21 Feb 2025

Last updated on: Feb 21, 2025, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਦੇ ਪੱਤਰ ਅਨੁਸਾਰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਵੱਲੋਂ ‘ ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਦੀ ਜਿੰਮੇਵਾਰੀ ਲੈਣ ਲਈ ਜਾਗਰੂਕ ਕਰਨਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ ਅਤੇ ਸਟੇਟ ਐਨ.ਸੀ.ਡੀ. ਕੰਸਲਟੈਂਟ ਡਾ. ਵਦੀਸਾ ਦਾਸ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ 30 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਸ਼ੂਗਰ ,ਬਲੱਡ ਪ੍ਰੈਸ਼ਰ ਅਤੇ ਤਿੰਨ ਆਮ ਕੈਂਸਰ ਮੂੰਹ, ਛਾਤੀ ਅਤੇ ਸਰਵਾਈਕਲ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ 100 ਫੀਸਦ ਸਕ੍ਰੀਨਿੰਗ ਨੂੰ ਯਕੀਨੀ ਬਣਾਉਣਾ ਹੈ। 

ਇਹ ਮੁਹਿੰਮ ਜ਼ਿਲ੍ਹੇ ਦੇ ਸਾਰੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਅਤੇ ਸਿਹਤ ਸੰਸਥਾਂਵਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਨ ਲਈ ਐਨ.ਪੀ.-ਐਨ.ਸੀ.ਡੀ. ਦੇ ਤਹਿਤ ਚਲਾਈ ਜਾਵੇਗੀ। ਕੁਲਵੰਤ ਸਿੰਘ ਵਿਰਕ ਡੀ.ਪੀ.ਐਮ ਅਤੇ ਰਛਪਾਲ ਸਿੰਘ ਜ਼ਿਲ੍ਹਾ ਐਨ.ਸੀ.ਡੀ. ਕੰਸਲਟੈਂਟ ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ‘ਚ ਜਾਂਚ ਤੋਂ ਵਾਂਝੇ ਰਹਿ ਗਏ ਲੋਕਾਂ ਦੀ ਸੀ.ਐਚ.ਓ. ਅਤੇ ਏ.ਐਨ.ਐਮ. ਵੱਲੋਂ 100 ਫੀਸਦ ਸਕ੍ਰੀਨਿੰਗ ਕਵਰੇਜ, ਇਲਾਜ ਅਤੇ ਫਾਲੋਅਪ ਬਾਰੇ ਡਾਟਾ ਰੋਜਾਨਾ ਐਨ.ਪੀ.-ਐਨ.ਸੀ.ਡੀ. ਪੋਰਟਲ ‘ਤੇ ਅਪਲੋਡ ਕਰਨਾ ਹੈ ਅਤੇ ਆਸ਼ਾ ਵਰਕਰਾਂ ਵੱਲੋਂ ਹਾਊਸ-ਟੂ-ਹਾਊਸ ਜਾ ਕੇ ਸੀ-ਬੈਕ ਫਾਰਮ ਭਰਨਾ ਯਕੀਨੀ ਬਣਾਇਆ ਜਾਵੇਗਾ।

ਇਸ ਸਮੇਂ ਸ਼ਹਿਰੀ ਖੇਤਰ ਦੀ ਏ ਐਨ ਐਮ ਅਤੇ ਸਿਹਤ ਵਿਭਾਗ ਦਾ ਸਟਾਫ ਅਤੇ ਆਸ਼ਾ ਹਾਜਰ ਸਨ ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD