Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 21 Feb 2025

Last updated on: Feb 21, 2025, 00:00 IST

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਾਪਤ ਦਿਸ਼ਾ - ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਜਿਲੇ ਦੇ ਵਿੱਚ ਗੈਰ ਸੰਚਾਰੀ ਰੋਗਾਂ ਵਿਰੁੱਧ ਸ਼ੁਰੂ ਕੀਤੀ ਗਈ ਸਕਰੀਨਿੰਗ ਮੁਹਿੰਮ ਬਾਰੇ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾ ਜਿਵੇਂ ਕਿ ਹਾਈਪਰਟੈਂਸ਼ਨ, ਸ਼ੂਗਰ ਅਤੇ ਤਿੰਨ ਪ੍ਰਕਾਰ ਦੇ ਕੈਂਸਰ ( ਮੂੰਹ, ਛਾਤੀ ਅਤੇ ਸਰਵਾਇਕਲ) ਦੀ ਰੋਕਥਾਮ ਨੂੰ ਧਿਆਨ ਵਿੱਚ ਰੱਖਦਿਆਂ,  ਵਿਸ਼ੇਸ਼ ਮੁਹਿੰਮ 20 ਫਰਵਰੀ ਤੋਂ ਲੈ ਕੇ 31 ਮਾਰਚ, 2025 ਤੱਕ ਚਲਾਈ ਜਾ ਰਹੀ ਹੈ। ਜਿਸ ਵਿੱਚ ਜ਼ਿਲੇ ਦੇ 30 ਸਾਲਾਂ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦੀ ਗੈਰ ਸੰਚਾਰੀ ਰੋਗਾਂ ਸਬੰਧੀ ਸਿਹਤ ਕਰਮੀਆਂ ਵੱਲੋਂ ਸਕਰੀਨਿੰਗ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਸਕਰੀਨਿੰਗ ਦਾ ਮੁੱਖ ਮੰਤਵ ਉਹਨਾਂ ਸਾਰੇ ਮਰੀਜ਼ਾਂ ਦੀ ਸ਼ਨਾਖਤ ਕਰਨਾ ਹੈ, ਜੋ ਗੈਰ ਸੰਚਾਰੀ ਰੋਗਾਂ ਤੋਂ ਪੀੜਿਤ ਹਨ। ਤਾਂ ਜੋ ਉਹਨਾਂ ਦਾ ਤੁਰੰਤ ਇਲਾਜ ਯਕੀਨੀ ਬਣਾਇਆ ਜਾ ਸਕੇ, ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਹਰ ਸਾਲ ਬਹੁਤ ਹੀ ਕੀਮਤੀ ਜਾਨਾਂ  ਗੈਰ ਸੰਚਾਰੀ ਰੋਗਾਂ ਕਾਰਨ ਚਲੀਆਂ ਜਾਂਦੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ੁਰੂ ਕੀਤੀ ਗਈ, ਇਸ ਮੁਹਿੰਮ ਰਾਹੀਂ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਨੂੰ ਕਾਬੂ ਹੇਠ ਰੱਖਿਆ ਜਾਵੇਗਾ।

ਸਿਵਲ ਸਰਜਨ ਡਾ. ਰਾਏ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਬਲਾਕਾਂ ਦੇ ਵਿੱਚ ਹੈਲਥ ਐਂਡ ਵੈਲਨੈਸ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਈਮਰੀ ਹੈਲਥ ਸੈਂਟਰਾਂ ਉੱਤੇ ਐਨ.ਸੀ.ਡੀ ਕਾਰਨਰ ਸਥਾਪਿਤ ਕਰਨ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਇਲਾਜ ਲਈ ਆਉਣ ਵਾਲੇ 30 ਸਾਲਾਂ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦੇ ਬਲੱਡ ਪ੍ਰੈਸ਼ਰ, ਡਾਇਬਟੀਜ, ਸਰੀਰਕ ਭਾਰ ਅਤੇ ਕੱਦ ਮਾਪਿਆ ਜਾ ਸਕੇ।

ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਵਿੱਚ ਤਾਇਨਾਤ ਆਸ਼ਾ ਵਰਕਰਜ ਵੱਲੋਂ ਵੀ ਗੈਰ ਸੰਚਾਰੀ ਰੋਗਾਂ ਵਿਰੁੱਧ ਸ਼ੁਰੂ ਕੀਤੀ ਗਈ, ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਡਾ. ਰਾਏ ਨੇ ਕਿਹਾ ਕਿ ਆਸ਼ਾ ਵਰਕਰਜ ਆਪਣੇ-ਆਪਣੇ ਪਿੰਡਾਂ ਦੇ ਵਿੱਚ 30 ਸਾਲਾਂ ਤੋਂ ਵੱਧ ਵਾਲੀ ਆਬਾਦੀ ਵਾਲੇ ਲੋਕਾਂ ਨੂੰ ਇਸ ਮੁਹਿੰਮ ਬਾਰੇ ਵੱਧ ਤੋਂ ਵੱਧ ਜਾਗਰੂਕ ਅਤੇ ਸਿਹਤ ਜਾਂਚ ਲਈ ਪ੍ਰੇਰਿਤ ਕਰਨ। ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਹਰ  ਮਰੀਜ਼ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ।

ਉਹਨਾਂ  ਕਿਹਾ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਲਈ ਐਨਸੀਡੀ ਐਪਲੀਕੇਸ਼ਨ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਿਹਤ ਕਰਮੀਆਂ ਵੱਲੋਂ ਗੈਰ ਸੰਚਾਰੀ ਰੋਗ ਤੋਂ ਪੀੜਤ ਵਿਅਕਤੀ ਦਾ ਰਿਕਾਰਡ ਆਧੁਨਿਕ ਢੰਗ ਨਾਲ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ, ਮੁਹਿੰਮ ਬਾਰੇ ਰੋਜ਼ਾਨਾ ਬਲਾਕਾਂ ਦੇ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਸਿੰਘ ਗਿੱਲ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਤੋਂ ਇਲਾਵਾ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਨੋਡਲ ਅਫਸਰ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD