Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਰੁਪਿੰਦਰ ਸਿੰਘ ਹੈਪੀ

ਪਿੰਡ ਲਾਡਪੁਰੀ ਵਿਖੇ ਕਰੀਬ 10.88 ਲੱਖ ਰੁਪਏ ਦੀ ਲਾਗਤ ਬਣਨ ਵਾਲੇ ਪਾਰਕ ਅਤੇ ਕਰੀਬ 04 ਲੱਖ ਰੁਪਏ ਦੀ ਲਾਗਤ ਨਾਲ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੱਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ , 21 Feb 2025

Last updated on: Feb 21, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਲਕਾ ਬੱਸੀ ਪਠਾਣਾਂ ਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਲਾਡਪੁਰੀ ਵਿਖੇ ਕਰੀਬ 10.88 ਲੱਖ ਰੁਪਏ ਦੀ ਲਾਗਤ ਬਣਨ ਵਾਲੇ ਪਾਰਕ ਅਤੇ ਕਰੀਬ 04 ਲੱਖ ਰੁਪਏ ਦੀ ਲਾਗਤ ਨਾਲ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਹਲਕਾ ਵਿਧਾਇਕ ਨੇ ਕਿਹਾ ਕਿ ਇਸ ਪਾਰਕ ਦੇ ਬਣਨ ਨਾਲ ਜਿੱਥੇ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ, ਉੱਥੇ ਲੋਕਾਂ ਨੂੰ ਸੈਰ ਕਰਨ ਤੇ ਬੱਚਿਆਂ ਨੂੰ ਖੇਡਣ ਲਈ ਢੁਕਵੀਂ ਥਾਂ ਵੀ ਮਿਲੇਗੀ। ਇਸ ਦੇ ਨਾਲ ਨਾਲ ਪਿੰਡ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਕੱਚੇ ਰਸਤੇ ਨੂੰ ਪੱਕਾ ਕਰਨ ਦੇ ਨਾਲ ਲੋਕਾਂ ਨੂੰ ਆਵਾਜਾਈ ਸਬੰਧੀ ਦਿਕਤਾਂ ਤੋਂ ਨਿਜਾਤ ਮਿਲੇਗੀ। ਉਹਨਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। 

ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 

ਉਹਨਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਦਾ ਧੰਨਵਾਦ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਜਸਵੀਰ ਕੌਰ ਸਰਪੰਚ, ਸ਼੍ਰੀਮਤੀ ਡਾਲੀ ਪੰਚ, ਕੁਲਦੀਪ ਕੌਰ ਪੰਚ, ਸੁਖਵਿੰਦਰ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਗਗਨਦੀਪ ਸਿੰਘ, ਇੰਦਰਜੀਤ ਸਿੰਘ, ਦਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਆਪ ਆਗੂ ਰਛਪਿੰਦਰ ਸਿੰਘ, ਇੰਦਰਜੀਤ ਸਿੰਘ ਤੇ ਸਿਮਰਨ ਚੁੰਨੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD