Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪਟਿਆਲਾ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਟਾਰਗੇਟ ਕਿਲਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 21 Feb 2025

Last updated on: Feb 21, 2025, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ  ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ  ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤੇ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ (ਪੀਬੀ 23 ਏਏ 0795) ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜ਼ਬਰਨ ਵਸੂਲੀ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ  ਸੌਂਪਿਆ ਸੀ। 

ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ, ਅਸਲਾ ਐਕਟ, ਇਰਾਦਾ ਕਤਲ , ਜ਼ਬਰਨ ਵਸੂਲੀ, ਡਕੈਤੀ, ਲੁੱਟ-ਖੋਹ ਆਦਿ  ਕਈ ਮਾਮਲੇ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

 ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਪੈਸ਼ਲ ਸੈੱਲ ਰਾਜਪੁਰਾ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਕਾਰਕੁਨ ਸਰਹਿੰਦ-ਰਾਜਪੁਰਾ ਸੜਕ ’ਤੇ ਕਿਸੇ ਨੂੰ ਨਸ਼ੀਲੀਆਂ ਗੋਲੀਆਂ ਪਹੁੰਚਾਉਣ ਜਾ ਰਹੇ ਹਨ। ਜਿਸ ਤੋਂ ਬਾਅਦ, ਉਨ੍ਹਾਂ ਨੇ ਰਾਜਪੁਰਾ ਵਿੱਚ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾਣਾ ਸੀ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਪੈਸ਼ਲ ਸੈੱਲ ਰਾਜਪੁਰਾ ਨੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਵਿੱਚ  ਖੁਫੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਐਸ.ਐਸ.ਪੀ. ਨੇ ਦੱਸਿਆ ਕਿ ਦੋ ਪ੍ਰਮੁੱਖ ਵਿਅਕਤੀ, ਜਿਨ੍ਹਾਂ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀ ਭਰੇ ਫੋਨ ਵੀ ਆਏ ਸਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਿਸ਼ਾਨੇ ’ਤੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ  ਕੇਸ ਐਫਆਈਆਰ ਨੰ. 13 ਮਿਤੀ 19/2/2025 ਨੂੰ ਪਟਿਆਲਾ ਦੇ ਪੁਲਿਸ ਸਟੇਸ਼ਨ ਸਦਰ ਰਾਜਪੁਰਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD