Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਦੇ 100 ਦਿਵਿਆਂਗਜਨਾਂ ਨੂੰ ਮਿਲੀਆਂ 58 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਸਹਾਇਕ ਸਮੱਗਰੀ ਵੰਡ ਕੈਂਪ ਵਿੱਚ ਵਿਸ਼ੇਸ਼ ਸ਼ਿਰਕਤ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 21 Feb 2025

Last updated on: Feb 21, 2025, 00:00 IST

ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਹਿਲਾਂ ਤੋਂ ਅਸਿਸਮੈਂਟ ਕੀਤੇ ਗਏ 100 ਦਿਵਿਆਂਗਜਨਾਂ ਨੂੰ ਕੁੱਲ 58 ਲੱਖ ਰੁਪਏ ਦੀ ਲਾਗਤ ਵਾਲੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ।

ਇਸ ਕੈਂਪ ਵਿੱਚ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਤੇ ਸ਼ਿਕਰਤ ਕੀਤੀ। ਉਹਨਾਂ ਨਾਲ ਨਗਰ ਨਿਗਮ ਮੇਅਰ ਸ੍ਰ. ਬਲਜੀਤ ਸਿੰਘ ਚਾਨੀ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਵੀ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਅਤੇ ਅਲਿਮਕੋ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦਿਵਿਆਂਗਜਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਉਹਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਕਰਨਾਂ ਨਾਲ ਉਹਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਆਸਾਨੀ ਨਾਲ ਕਰਨ ਵਿੱਚ ਮਦਦ ਮਿਲੇਗੀ। ਅੱਜ ਦੇ ਯੁੱਗ ਵਿੱਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕ ਸਰਕਾਰ ਉਹਨਾਂ ਨੂੰ ਹਰੇਕ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ। 

ਉਹਨਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿੱਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ, ਇਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ।ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਕੈਂਪ ਵਿੱਚ ਸ਼ਿਰਕਤ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕਰਿਤ੍ਰਮ ਅੰਗ ਨਿਰਮਾਣ ਨਿਗਮ (ਅਲੀਮਕੋ), ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਮੋਗਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਕੇ  ਸਫਲ ਬਣਾਇਆ ਗਿਆ। 

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਪੁਰਜ਼ੋਰ ਕੋਸ਼ਿਸ ਕੀਤੀ ਜਾ ਰਹੀ ਹੈ ਕਿ ਦਿਵਿਆਂਗਜਨਾਂ ਨੂੰ ਵੱਧ ਵੱਧ ਸਹੂਲਤਾਂ ਮੁਹੱਈਆ ਕਰਵਾ ਕੇ ਉਹਨਾਂ ਨੂੰ ਹਰੇਕ ਪੱਖੋਂ ਉਪਰ ਚੁੱਕਿਆ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ 100 ਦਿਵਿਆਂਗਜਨਾਂ ਦੀ ਕੁਝ ਸਮਾਂ ਪਹਿਲਾਂ ਇੱਕ ਕੈਂਪ ਆਯੋਜਿਤ ਕਰਕੇ ਅਸਿਸਮੈਂਟ/ਰਜਿਸਟ੍ਰੇਸ਼ਨ ਕੀਤੀ ਗਈ ਸੀ। 

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD